ਮਾਲਵਾ

ਵਿਧਾਇਕ ਗਰੇਵਾਲ ਵੱਲੋਂ ਤਾਜਪੁਰ ਰੋਡ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ਼ਾਂ ਦੀ ਸਮੀਖਿਆ
ਲੁਧਿਆਣਾ, 28 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸਥਾਨਕ ਤਾਜਪੁਰ ਰੋਡ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਨਿਰਮਾਣ ਕਾਰਜਾਂ ਦਾ ਨੀਰੀਖਣ ਕੀਤਾ। ਇਹ ਐਸ.ਟੀ.ਪੀ. 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਨਾਲਾ ਕਾਇਆ ਕਲਪ ਪ੍ਰੋਜੈਕਟ ਦਾ ਹੀ ਹਿੱਸਾ ਹੈ। ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਦੇ ਨਾਲ ਸੀਵਰੇਜ਼ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ....
ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
ਕਿਹਾ! ਮੋਬਾਇਲ ਵੈਨ, ਮੋਬਾਇਲ ਕਲੀਨਿਕ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਵੀ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ ਲੁਧਿਆਣਾ, 28 ਜਨਵਰੀ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਇਸ ਸਬੰਧੀ ਹੋਰ....
ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ
ਲੁਧਿਆਣਾ 28 ਜਨਵਰੀ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਚ ਇਕ ਰੋਜ਼ਾ "ਗੱਤਕਾ - ਸਿੱਖ ਮਾਰਸ਼ਲ ਕਲਾ" ਵਰਕਸ਼ਾਪ ਆਯੋਜਿਤ ਕੀਤੀ ਗਈ ਜਿਸ ਵਿੱਚ ਸ. ਪ੍ਰਿਤਪਾਲ ਸਿੰਘ ਪਾਲੀ, ਮੈਂਬਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ, ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਲੁਧਿਆਣਾ ਨੇ ਮੁੱਖ....
ਡੇਅਰੀ ਵਿਕਾਸ ਵਿਭਾਗ ਵਲੋਂ ਸਿਖਲਾਈ ਪ੍ਰੋਗਰਾਮ ਦਾ 14ਵਾਂ ਬੈਚ 30 ਜਨਵਰੀ ਤੋਂ ਸ਼ੁਰੂ
ਲੁਧਿਆਣਾ, 28 ਜਨਵਰੀ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 14ਵਾਂ ਬੈਚ 30 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ....
ਮਿਲਟਰੀ ਵੀਰ ਗਾਥਾਵਾਂ ਤੋਂ ਜਾਣੂ ਕਰਵਾਕੇ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਤੇ ਗੈਂਗਸਟਰਾਂ ਦੇ ਚੁੰਗਲ ਵਿੱਚੋਂ ਕੱਢੇਗੀ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ
ਪਟਿਆਲਾ, 28 ਜਨਵਰੀ : ਪਟਿਆਲਾ ਦਾ ਪਲੇਠਾ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਇੱਥੇ ਖ਼ਾਲਸਾ ਕਾਲਜ ਵਿਖੇ ਆਰੰਭ ਹੋ ਗਿਆ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ੌਜੀ ਸਾਹਿਤ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਗੈਂਗਸਟਰਾਂ ਦੇ ਚੁੰਗਲ ਵਿੱਚੋਂ ਕੱਢਣ ਲਈ ਅਜਿਹੇ ਮਿਲਟਰੀ ਲਿਟਰੇਚਰ ਫੈਸਟੀਵਲ....
ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
ਖੜਕੇ ਕੇ ਪਰਿਵਾਰ ਦਾ ਸਮਾਜ ਦੀ ਭਲਾਈ ਲਈ ਬਹੁਤ ਵੱਡਾ ਯੋਗਦਾਨ- ਵਿਧਾਇਕ ਕੁਲਵੰਤ ਸਿੰਘ ਪੰਡੋਰੀ ਮਹਿਲ ਕਲਾਂ 28 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਇਲਾਕੇ ਵਿੱਚ ਸਮਾਜ ਸੇਵੀ ਕੰਮਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਕਸਬਾ ਮਹਿਲ ਕਲਾਂ ਦੇ ਪਰਿਵਾਰ ਜਗਰੂਪ ਸਿੰਘ ਯੂਐਸਏ (ਖੜਕੇ ਕੇ) ਪਰਿਵਾਰ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਨਾਨਕਸਰ ਠਾਠ ਮਹਿਲ ਕਲਾਂ ਦੇ ਕੀਰਤਨੀ ਜੱਥੇ ਵੱਲੋਂ ਰਸਭਿੰਨਾਂ ਕੀਤਾ ਗਿਆ। ਇਸ ਮੌਕੇ ਨਾਨਕਸਰ ਠਾਠ ਮਹਿਲ ਕਲਾਂ ਦੇ ਮੁੱਖ....
ਲੁਧਿਆਣਾ 'ਚ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ 
ਲੁਧਿਆਣਾ, 28 ਜਨਵਰੀ : ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਹ ਤਿੰਨ ਮੰਜ਼ਿਲਾ ਇਮਾਰਤ ਸੀ। ਪਹਿਲਾਂ ਹੇਠਲੀ ਇਮਾਰਤ ਨੂੰ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਨੇ ਦੂਜੀ ਮੰਜ਼ਿਲ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਗੁਆਂਢੀ ਦੁਕਾਨਦਾਰਾਂ ਨੇ ਦੁਕਾਨ ਦੇ ਬਾਹਰ ਸ਼ਾਰਟ ਸਰਕਟ ਹੋਣ ਦੀ ਸੂਚਨਾ ਦੁਕਾਨ ਮਾਲਕ ਰਮੇਸ਼ ਗੁਲਾਟੀ ਨੂੰ ਦਿੱਤੀ। ਰਮੇਸ਼ ਗੁਲਾਟੀ ਅਤੇ ਪੁਨੀਤ ਮੌਕੇ 'ਤੇ ਪਹੁੰਚੇ। ਇਲਾਕੇ ਦੇ ਲੋਕਾਂ ਨੇ ਪਹਿਲਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ....
ਪੰਜਾਬ ’ਚ ਸਮਾਗਮ ਕਰੇਗਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ
ਬਰਨਾਲਾ, 28 ਜਨਵਰੀ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਪੰਜਾਬ ਦੇ ਸਲਾਬਤਪੁਰਾ ਵਿਚ ਭਲਕੇ 29 ਜਨਵਰੀ ਨੂੰ ਸਮਾਗਮ ਕੀਤਾ ਜਾਵੇਗਾ। ਅਸਲ ਵਿਚ ਰਾਮ ਰਹੀਮ ਆਪ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਵੇਗਾ, ਬਲਕਿ ਉਹ ਯੂ.ਪੀ ਦੇ ਬਾਗਪਤ ਵਿਚ ਆਪਣੇ ਆਸ਼ਰਮ ਤੋਂ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਗਮ ਨੂੰ ਸੰਬੋਧਨ ਕਰੇਗਾ। ਉਸਦੇ ਪ੍ਰੋਗਰਾਮ ਵਾਸਤੇ ਡੇਰਾ ਸਿਰਸਾ ਦੀ ਟੀਮ ਨੇ ਤਿਆਰੀਆਂ ਵਿੱਢੀਆਂ ਹੋਈਆਂ ਹਨ।
ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਕੀਤੀ ਚੈਕਿੰਗ 
ਮੋਹਾਲੀ, 28 ਜਨਵਰੀ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਮੈਸ ਵਿੱਚ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਖਾਣੇ ਦਾ ਖੇਡ ਮੰਤਰੀ ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ। ਉਨ੍ਹਾਂ....
ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਨਿੱਜਰ
ਮਾਨ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ ਹੈ ਲੁਧਿਆਣਾ ਜ਼ਿਲ੍ਹੇ ਦੀ ਵੱਡੀ ਆਬਾਦੀ ਨੂੰ ਮਿਲੇਗਾ ਇਹਨਾਂ ਵਿਕਾਸ ਕਾਰਜਾਂ ਦਾ ਲਾਭ ਚੰਡੀਗੜ੍ਹ, 27 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ 'ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ....
ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ - ਡਾ. ਬਲਜੀਤ ਕੌਰ
- ਮਾਤਾ ਖੀਵੀ ਬਿਰਧ ਘਰ ਦੇ ਮਾਡਲ ਨੂੰ ਵੀ ਸਰਕਾਰੀ ਬਿਰਧ ਆਸ਼ਰਮਾਂ ਲਈ ਅਪਣਾਇਆ ਜਾਵੇਗਾ-ਡਾ. ਬਲਜੀਤ ਕੌਰ - ਸਮਜਿਕ ਸੁਰੱਖਿਆ ਮੰਤਰੀ ਵੱਲੋਂ ਸਕੂਲ ਆਨ ਵੀਲ੍ਹ ਤੇ ਮਾਤਾ ਖੀਵੀ ਬਿਰਧ ਘਰ ਦਾ ਦੌਰਾ ਪਟਿਆਲਾ, 27 ਜਨਵਰੀ : ਭੀਖ ਮੰਗਦੇ ਬੱਚਿਆਂ ਨੂੰ 'ਭਿੱਖਿਆ ਦੇ ਰਾਹ ਤੋਂ ਸਿੱਖਿਆ' ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਗਣਤੰਤਰ ਦਿਵਸ ਦੀ ਪੂਰਬਲੀ....
ਪਿੰਡ ਨੱਥੋਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਦਾ ਆਯੋਜਨ 29 ਜਨਵਰੀ ਨੂੰ 
ਰਾਏਕੋਟ, 27 ਜਨਵਰੀ : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਨੱਥੋਵਾਲ ਵਿਖੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ 29 ਜਨਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਵੇਗੀ। ਇਸ ਮੌਕੇ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ ਸ੍ਰ. ਅਜਾਇਬ ਸਿੰਘ ਅਣਖੀ ਬਠਿੰਡੇ ਵਾਲਿਆਂ ਦੇ ਜੱਥੇ ਵੱਲੋਂ ਸੰਗਤ ਨੂੰ ਪੂਰਾ ਦਿਨ ਗੁਰੂ ਇਤਿਹਾਸ ਨਾਲ ਜਾਣੂ ਕਰਵਾਇਆ ਜਾਵੇਗਾ। ਕੀਰਤਨੀ ਜੱਥੇ....
ਗਣਤੰਤਰ ਦਿਵਸ ਰਾਏਕੋਟ ਵਿਖੇ ਧੂਮ ਧਾਮ ਨਾਲ ਮਨਾਇਆ 
ਰਾਏਕੋਟ, 27 ਜਨਵਰੀ (ਰਘਵੀਰ ਸਿੰਘ ਜੱਗਾ) : ਗਣਤੰਤਰ ਦਿਵਸ ਬੜੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ ਗਿਆ। ਸਥਾਨਕ ਆਨਾਜ ਮੰਡੀ ਵਿੱਚ ਕਰਵਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ ਗੁਰਬੀਰ ਸਿੰਘ ਕੋਹਲੀ ਵਲੋਂ ਨਿਭਾਈ ਗਈ। ਜਿਸ ਉਪਰੰਤ ਐਸ.ਡੀ.ਐਮ ਕੋਹਲੀ ਵੱਲੋਂ ਡੀ.ਐਸ.ਪੀ ਰਛਪਾਲ ਸਿੰਘ ਢੀਂਡਸਾ ਨਾਲ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪੰਜਾਬ ਪੁਲਿਸ ਸਮੇਤ ਐਨ.ਸੀ.ਸੀ ਯੂਨਿਟਾਂ ਅਤੇ ਵੱਖ ਵੱਖ ਸਕੂਲਾਂ ਦੀਆਂ ਮਾਰਚ ਪਾਸਟ ਟੀਮਾਂ ਤੋਂ ਸਲਾਮੀ ਲਈ ਗਈ। ਇਸ ਮੌਕੇ ਐਸ....
ਸੈਕਰਡ ਹਾਰਟ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ 
ਰਾਏਕੋਟ, 27 ਜਨਵਰੀ : ਸੈਕਰਡ ਹਾਰਟ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ, ਰਾਏਕੋਟ ਵਿਖੇ ਗਣਤੰਤਰ ਦਿਵਸ ਦੇਸ਼ ਭਗਤੀ ਦੇ ਗੀਤ ਗਾ ਕੇ ਮਨਾਇਆ ਗਿਆ ਇਹ ਸਮਾਗਮ ਸਕੂਲ ਡਾਇਰੈਕਟਰ ਫਾਦਰ ਵਰਗਸ ਕਚਾਪਿਲੀ ਅਤੇ ਪ੍ਰਿੰਸੀਪਲ ਸਿਸਟਰ ਰਚਨਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਕਰਵਾਏ ਰੰਗਾਂ ਰੰਗ ਪ੍ਰੋਗਰਾਮ ਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਨ੍ਹਾਂ ਨੇ ਜਿੱਥੇ ਦੇਸ਼ ਭਗਤੀ ਦੇ ਗੀਤ ਗਾਏ, ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਸ਼ਹੀਦਾਂ ਨੂੰ ਯਾਦ ਕੀਤਾ।ਇਸ ਮੌਕੇ ਪੁੱਜੇ ਮੁੱਖ ਮਹਿਮਾਨ ਫਾਦਰ....
ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ  'ਚ ਗਣਤੰਤਰ ਦਿਵਸ ਮਨਾਇਆ। 
ਰਾਏਕੋਟ, 27 ਜਨਵਰੀ : ਨਜਦੀਕੀ ਪਿੰਡ ਰਾਮਗੜ੍ਹ ਸਿਵੀਆਂ ਦੇ ਸੱਤਿਆ ਭਾਰਤੀ ਸਕੂਲ ਵਿਖੇ ਸਕੂਲ ਮੁਖੀ ਮੈਡਮ ਜਸਪ੍ਰੀਤ ਕੌਰ ਦੀ ਅਗਵਾਈ 'ਚ ਗਣਤੰਤਰ ਦਿਵਸ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਬੀਬੀ ਹਰਬੰਸ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਇਆ, ਇਸ ਉਪਰੰਤ ਸਕੂਲ ਮੁਖੀ ਮੈਡਮ ਜਸਪ੍ਰੀਤ ਕੌਰ ਨੇ ਬੱਚਿਆ ਨੂੰ ਗਣਤੰਤਰ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਹਰ ਦੇਸ਼ ਵਾਸੀ ਨੂੰ ਗਣਤੰਤਰ ਦਿਵਸ ਨੂੰ ਸਫਲ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ....