ਮਾਲਵਾ

ਵਿਧਾਇਕ ਕੁਲਵੰਤ ਸਿੱਧੂ ਵੱਲੋਂ ਦੁੱਗਰੀ ਪੁਲ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਲਿਆ ਜਾਇਜਾ
- ਲੋਕਾਂ ਦੀ ਸਹੂਲਤ ਲਈ ਪੁਲ ਦੀ ਚੌੜਾਈ ਵਧਾਉਣ ਦੇ ਪਹਿਲੂਆਂ ਦਾ ਵੀ ਕੀਤਾ ਨੀਰੀਖਣ - ਅੱਜ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 47 ਅਤੇ 49 ਦੇ ਵਸਨੀਕਾਂ ਦੀਆਂ ਵੀ ਸੁਣੀਆਂ ਮੁਸ਼ਕਿਲਾਂ ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਬੀਤੇ ਕੱਲ੍ਹ ਸਬੰਧਤ ਅਧਿਕਾਰੀਆਂ ਦੇ ਨਾਲ, ਦੁੱਗਰੀ ਪੁਲ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਜਾਇਜਾ ਲਿਆ ਅਤੇ ਇਸ ਨੂੰ ਸੁਚਾਰੂ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ। ਵਿਧਾਇਕ ਸਿੱਧੂ ਨੇ....
ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ....
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 79 'ਚ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਬਜੁ਼ਰਗਾਂ ਲਈ ਸਮਰਪਿਤ
-ਉਸਾਰੀ 'ਤੇ ਕਰੀਬ 21 ਲੱਖ ਰੁਪਏ ਦੀ ਆਈ ਲਾਗਤ, ਬਜ਼ੁਰਗਾਂ ਦੀ ਚਿਰੋਕਣੀ ਮੰਗ ਨੂੰ ਪਿਆ ਬੂਰ - ਵਿਧਾਇਕ ਚੌਧਰੀ ਮਦਨ ਲਾਲ ਬੱਗਾ ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵੱਲੋਂ ਅੱਜ 21 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਮੁੰਕਮਲ ਹੋਣ 'ਤੇ ਅੱਜ ਬਜ਼ੁਰਗਾਂ ਲਈ ਸਮਰਪਿਤ ਕੀਤਾ ਗਿਆ। ਇਹ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਵਾਰਡ ਨੰਬਰ 79 ਬਲੋਕੇ ਰੋਡ, ਹੈਬੋਵਾਲ ਵਿਖੇ....
ਭਾਰਤ ਜੋੜੋ ਯਾਤਰਾ ਨੇ ਵਿਰੋਧੀ ਧਿਰਾਂ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਹੈ : ਸਰਬਜੀਤ ਸਰਬੀ
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤ ਜੋੜੋ ਯਾਤਰਾ ਤਹਿਤ ਸ੍ਰੀ ਰਾਹੁਲ ਗਾਂਧੀ ਦੇ ਮਿਤੀ 12 ਜਨਵਰੀ ਨੂੰ ਲੁਧਿਆਣਾ ਵਿਖੇ ਪਹੁੰਚਣ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਕਿਉਂਕਿ ਰਾਹੁਲ ਗਾਂਧੀ ਦੀ ਇਹ ਯਾਤਰਾ ਪੰਜਾਬ ਵਿਚ ਇੱਕ ਨਵਾਂ ਇਤਿਹਾਸ ਸਿਰਜੇਗੀ| ਇਸ ਯਾਤਰਾ ਦੇ ਦੌਰਾਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹਨ। ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਆੜਤੀਆ ਸਰਬਜੀਤ ਸਿੰਘ ਸਰਬੀ ਨੇ ਕਸਬਾ ਮਹਿਲ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਬਨਣ ਮਸਰੂਮ ਖੇਤੀ ਤੇ ਨਿਹਾਲੂਵਾਲ ਵਿਖੇ ਫਾਰਮ ਫੀਲਡ ਸਕੂਲ ਲਗਾਇਆ।
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ (ਬਰਨਾਲਾ) ਵੱਲੋਂ ਜਿਲ੍ਹਾ ਸਿਖਲਾਈ ਅਫਸਰ ਬਰਨਾਲਾ ਡਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਕਿਸਾਨ ਗੁਰਦੀਪ ਸਿੰਘ ਦੇ ਖੇਤ ਚ ਬਨਣ ਮਸਰੂਮ ਦੀ ਖੇਤੀ ਤੇ ਪਿੰਡ ਪਿੰਡ ਨਿਹਾਲੂਵਾਲ ਵਿਖੇ ਚੱਲ ਰਹੇ ਫੀਲਡ ਫਾਰਮ ਸਕੂਲ ਦੀ ਕਲਾਸ ਲਗਾਈ ਗਈ। ਇਸ ਮੌਕੇ ਡਾ ਜਰਨੈਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਦੇ ਨਾਲ ਨਾਲ ਕਿਸਾਨਾਂ ਨੂੰ....
ਬਲਾਕ ਮਹਿਲ ਕਲਾਂ ਦੀ ਮਹੀਨਾ ਵਾਰ ਮੀਟਿੰਗ 8 ਜਨਵਰੀ ਨੂੰ
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ :295) ਦੇ ਜਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ 8 ਜਨਵਰੀ 2023 ਦਿਨ ਐਤਵਾਰ ਨੂੰ ਗੋਲਡਨ ਕਲੋਨੀ ਨੇੜੇ (ਸਿੰਗਲਾ ਹਸਪਤਾਲ) ਬਰਨਾਲਾ ਰੋਡ ਮਹਿਲ ਕਲਾਂ ਵਿਖ਼ੇ 1 ਵਜੇ ਹੋਵੇਗੀ l ਇਸ ਮੀਟਿੰਗ ਤੇ ਸਾਰੇ ਮੈਬਰਾਂ ਦੀ ਇਕ ਯਾਦਗਾਰੀ ਸਟੂਡੀਓ ਗਰੁੱਪ ਫੋਟੋ ਹੋਵੇਗੀ, ਜਿਹੜੀ ਕੇ ਹਰ ਮੈਬਰ ਨੂੰ ਦਿੱਤੀ ਜਾਵੇਗੀ l ਇਸ ਲਈ ਸਾਰੇ ਮੈਂਬਰਾਂ ਦਾ ਪਹੁੰਚਣਾ ਜਰੂਰੀ ਆ l ਅਗਰ ਕੋਈ ਮੈਂਬਰ 8 ਜਨਵਰੀ....
ਠੁੱਲੀਵਾਲ ਵਿਖੇ ਸਾਬਕਾ ਸੰਮਤੀ ਮੈੰਬਰ ਜਰਨੈਲ ਸਿੰਘ ਠੁੱਲੀਵਾਲ ਤੇ ਪੰਚਾਂ ਦਾ ਵਾਰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਸਮਾਜ ਸੇਵੀ ਬਲਾਕ ਸੰਮਤੀ ਦੇ ਸਾਬਕਾ ਮੈੰਬਰ ਜਰਨੈਲ ਸਿੰਘ ਠੁੱਲੀਵਾਲ,ਪੰਚ ਬਲਵੀਰ ਸਿੰਘ , ਪੰਚ ਪਰਮਿੰਦਰ ਸਿੰਘ ਸੰਮੀ ਤੇ ਪੰਚ ਨਾਹਰ ਸਿੰਘ ਦਾ ਪਿੰਡ ਠੁੱਲੀਵਾਲ ਦੇ ਵਾਰਡ ਨੰਬਰ 6,7 ਤੇ 8 ਦੇ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਤਿੰਨੋਂ ਵਾਰਡ ਦੇ ਪਤਵੰਤਿਆਂ ਸੰਮਤੀ ਮੈੰਬਰ ਜਰਨੈਲ ਸਿੰਘ ਠੁੱਲੀਵਾਲ ਨੂੰ ਇਹ ਸਨਮਾਨ ਪਿੰਡ ਅੰਦਰ ਵਿਕਾਸ ਕਾਰਜਾਂ ਲਈ ਦਿੱਤੇ ਸਹਿਯੋਗ ਸਦਕਾ ਦਿੱਤਾ ਗਿਆ। ਇਸ ਮੋਕੇ ਸਮਾਜਸੇਵੀ ਬਾਬਾ ਨਿਰਮਲ ਸਿੰਘ ਠੁੱਲੀਵਾਲ....
ਮਾਲਵਾ ਸੱਭਿਆਚਾਰਕ ਮੰਚ ਵੱਲੋਂ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ
ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿੱਚ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਤੇ ਸਰਪ੍ਰਸਤ ਸ. ਮਲਕੀਤ ਸਿੰਘ ਦਾਖਾ ਨੇ ਦੇਂਦਿਆਂ ਦੱਸਿਆ ਕਿ ਮੁੱਖ ਬੁਲਾਰੇ ਲੁਧਿਆਣਾ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ....
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਕੁਝ ਕੁ ਲੋਕਾਂ ਦੇ ਹੱਥਾਂ 'ਚ ਵੇਚ ਦਿੱਤਾ ਹੈ : ਡਾ: ਅਮਰ ਸਿੰਘ
ਭਾਰਤ ਜੋੜੋ ਯਾਤਰਾ ਸਬੰਧੀ ਮਹਿਲ ਕਲਾਂ ਵਿਖੇ ਮੀਟਿੰਗ ਹੋਈ। ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤ ਜੋੜੋ ਯਾਤਰਾ ਦੀ ਪੰਜਾਬ ਆਮਦ ਸਬੰਧੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ ਅੱਜ ਇੱਥੇ ਸੀਨੀਅਰ ਕਾਂਗਰਸੀ ਆਗੂ ਸਰਬਜੀਤ ਸਿੰਘ ਸਰਬੀ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਕੁਝ ਕੁ ਲੋਕਾਂ ਦੇ ਹੱਥਾਂ 'ਚ ਵੇਚ ਦਿੱਤਾ ਹੈ।....
ਦੇਸ ਅੰਦਰ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਪਣੀ ਸਰਕਾਰ ਬਣਾਵੇਗੀ- : ਬੀਬੀ ਘਨੌਰੀ
ਪਿੰਡ ਠੀਕਰੀਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਬਣਾਏ ਨਵੇਂ ਅਹੁਦੇਦਾਰਾਂ ਦਾ ਮਾਣ ਸਨਮਾਨ । ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਜਪਾ ਵਲੋਂ ਕਿਸਾਨ ਮੋਰਚਾ ਪੰਜਾਬ ਦੇ ਨਵੇਂ ਬਣਾਏ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਬਾਵਾ ਦਾ ਠੀਕਰੀਵਾਲਾ ਪਹੁੰਚਣ ਤੇ ਗਤੀਸ਼ੀਲ ਨੌਜਵਾਨ ਆਗੂ ਜਸਪ੍ਰੀਤ ਹੈਪੀ ਦੀ ਅਗਵਾਈ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਸਮੇਂ....
ਡੱਲਾ ਨੇੜੇ ਕਾਰ ਨਹਿਰ ’ਚ ਡਿੱਗੀ, ਗੱਡੀ ’ਚ ਸਵਾਰ 2 ਨੌਜਵਾਨਾਂ ਨੂੰ ਸੁਰੱਖਿਅਤ ਕੱਢਿਆ ਬਾਹਰ, 2 ਲਾਪਤਾ
ਜਗਰਾਓਂ, 06 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਬੀਤੀ ਦੇਰ ਰਾਤ ਜਨਮ ਦਿਨ ਦੀ ਪਾਰਟੀ ਕਰਨ ਉਪਰੰਤ ਇੱਕ ਕਾਰ ’ਚ ਸਵਾਰ ਚਾਰ ਨੌਜਵਾਨ ਆਪਣੇ ਪਿੰਡ ਲੱਖਾ ਵਾਪਸ ਜਾ ਰਹੇ ਸਨ, ਜਦੋਂ ਉਹ ਪਿੰਡ ਡੱਲਾ ਕੋਲੋਂ ਲੰਘਦੀ ਨਹਿਰ ਤੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਨਹਿਰ ਵਿੱਚ ਡਿੱਗ ਗਈ। ਜਦੋਂ ਇਸ ਘਟਨਾਂ ਬਾਰੇ ਪਿੰਡ ਵਾਲਿਆਂ ਨੂੰ ਪਤਾ ਲੱਗਾ ਤਾਂ ਘਟਨਾਂ ਵਾਲੀ ਜਗ੍ਹਾ ਤੇ ਪੁੱਜੇ, ਜਿੰਨ੍ਹਾਂ ਨੇ ਜੱਦੋ ਜਹਿਦ ਨਾਲ ਦੋ ਨੌਜਵਾਨਾਂ ਨੂੰ ਸੁਰੱਖਿਅਤ ਨਹਿਰ ਵਿੱਚੋਂ ਬਾਹਰ ਕੱਢ ਲਿਆ ਅਤੇ ਦੋ ਨੌਜਵਾਨਾਂ ਦਾ ਕੁੱਝ ਪਤਾ....
ਬਿਜਲੀ ਸੁਧਾਰਾਂ ਦੇ ਕੰਮ ਪੂਰਾ ਹੋਣ ਤੇ ਬਿਜਲੀ ਖਪਤਕਾਰਾਂ ਨੂੰ ਵਧੀਆ ਸਹੂਲਤ ਮਿਲੇਗੀ : ਮੁਹੰਮਦ ਸਦੀਕ
ਫਰੀਦਕੋਟ, 6 ਜਨਵਰੀ : ਮਨਿਸਟਰੀ ਆਫ ਪਾਵਰ ਭਾਰਤ ਸਰਕਾਰ ਦੀ ਬਿਜਲੀ ਸੁਧਾਰਾਂ ਸਬੰਧੀ ਆਰ.ਡੀ.ਐਸ.ਐਸ ਸਕੀਮ ਦੇ ਸਬੰਧ ਵਿੱਚ ਜਿਲ੍ਹਾ ਬਿਜਲੀ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਜਿਸ ਵਿੱਚ ਆਰ.ਡੀ.ਐਸ.ਐਮ ਸਕੀਮ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕਨਵੀਨਰ ਇੰਜੀਨੀਅਰ ਸ....
ਸਮਝੌਤੇ ਦੀ ਕਾਪੀ ਦੇਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਏ.ਐਸ.ਆਈ. ਖਿਲਾਫ ਕੇਸ ਦਰਜ
ਬਰਨਾਲਾ, 6 ਜਨਵਰੀ (ਭੁਪਿੰਦਰ ਧਨੇਰ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ....
ਐਨ.ਕੇ. ਸ਼ਰਮਾ ਨੂੰ ਅਕਾਲੀ ਦਲ ਦੀ ਤੱਕੜੀ ਛੱਡ ਕੇ ਝਾੜੂ ਫੜ ਲੈਣਾ ਚਾਹੀਦਾ ਹੈ: ਬਲਬੀਰ ਸਿੱਧੂ
ਚੰਡੀਗੜ੍ਹ , 6 ਜਨਵਰੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਆਗੂ ਐਨ.ਕੇ. ਸ਼ਰਮਾ ਉੱਤੇ ਆਮ ਆਦਮੀ ਪਾਰਟੀ ਦੀ ਬੋਲੀ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਸ ਨੂੰ ਅਕਾਲੀ ਦਲ ਦੀ ਤੱਕੜੀ ਛੱਡ ਕੇ ਝਾੜੂ ਫੜ ਲੈਣਾ ਚਾਹੀਦਾ ਹੈ। ਸ਼੍ਰੀ ਸਿੱਧੂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਨ.ਕੇ. ਸ਼ਰਮਾ ਨੇ ਪਿਛਲੀ ਵਿਧਾਨ ਸਭਾ ਚੋਣ ਵਿਚ ਵੀ ਅਕਾਲੀ ਪਾਰਟੀ ਦੇ ਉਮੀਦਵਾਰ ਦੀ ਥਾਂ ਆਪਣੇ ਵਪਾਰਕ ਭਾਈਵਾਲ ਕੁਲਵੰਤ ਸਿੰਘ ਦੀ ਮਦਦ ਕੀਤੀ ਸੀ....
ਪਿੰਡਾਂ ਦੇ ਵਿਕਾਸ ਵਿੱਚ ਹੀ ਦੇਸ਼ ਦਾ ਵਿਕਾਸ ਹੋਵੇਗਾ : ਮਨੀਸ਼ ਤਿਵਾੜੀ
ਰੋਪੜ, 6 ਜਨਵਰੀ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਮਾਜਰੀ ਜੱਟਾਂ, ਤਖਤਗੜ੍ਹ, ਧੀਰ, ਘਨੌਲਾ ਨੂੰ ਕੁੱਲ 14 ਲੱਖ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਸਬੰਧੀ ਅੱਜ ਪਿੰਡ ਮਾਜਰੀ ਜੱਟਾਂ ਅਤੇ ਘਨੌਲਾ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਪਿਛਲੀ ਕਾਂਗਰਸ ਸਰਕਾਰ ਸਮੇਂ....