ਮਾਲਵਾ

"ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਬਹਾਦਰੀ, ਨਿਡਰਤਾ, ਵਿਸ਼ਵਾਸ ਅਤੇ ਸੱਚ ਲਈ ਹਮੇਸ਼ਾਂ ਖੜ੍ਹੇ ਹੋਣ ਦੀ ਮਹਾਨ ਮਿਸਾਲ ਹੈ।" : ਜੈ ਇੰਦਰ ਕੌਰ
ਫਤਹਿਗੜ੍ਹ ਸਾਹਿਬ, 26 ਦਸੰਬਰ : ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ, "ਛੋਟੇ ਸਾਹਿਬਜ਼ਾਦੇ ਬਾਬਾ....
ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਹੋਏ ਨਤਮਸਤਕ
ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਚੀਮਾ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਨਤਮਸਤਕ ਹੋਏ ਅਤੇ ਮਹਾਨ ਕ੍ਰਾਂਤੀਕਾਰੀ ਯੋਧੇ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਜ਼ਾਦੀ ਦੀ ਲੜਾਈ ਸਮੇਂ ਅੰਗਰੇਜ਼ ਹਕੂਮਤ ਦੀ ਈਨ ਨਹੀਂ....
ਸਰਕਾਰ ਸੂਬੇ ਦੇ ਹਰ ਇੱਕ ਵਰਗ ਦੀ ਭਲਾਈ ਲਈ ਵਚਨਬੱਧ ਹੈ : ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਮੋਗਾ, 26 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਇੱਕ ਤੋਂ ਬਾਅਦ ਇੱਕ ਲੋਕ ਹਿੱਤੀ ਫੈਸਲੇ ਇਸ ਗੱਲ ਦੀ ਗਵਾਹੀ ਭਰ ਰਹੇ ਹਨ ਹੁਣ ਲੋਕਾਂ ਦੀ ਆਪਣੀ ਸਰਕਾਰ ਆ ਚੁੱਕੀ ਹੈ ਜਿਸ ਵਿੱਚ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਵਾਲਾ ਰਵੱਈਆ ਨਹੀਂ ਅਪਣਾਇਆ ਜਾ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੋਗਾ ਦੇ ਲੋੜਵੰਦ ਸਵੈ....
ਛੋਟੇ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਪਿੰਡ ਪੰਡੋਰੀ ਦੇ ਨਗਰ ਨਿਵਾਸੀਆਂ ਵੱਲੋਂ 7ਵਾਂ ਲੰਗਰ ਸੁਰੂ।
ਮਹਿਲ ਕਲਾਂ 26 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਨੀ ਸਹੀਦੀ ਨੂੰ ਸਮਰਪਿਤ ਪਿੰਡ ਪੰਡੋਰੀ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 7 ਵਾਂ ਵਿਸਾਲ ਲੰਗਰ ਰਾਧਾ ਸੁਆਮੀ ਸੰਤਸੰਗਿ ਘਰ ਨਜਦੀਕ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਤੇ ਪ੍ਰੋਪਟੀ ਐਡਵਾਇਜਰ ਜਗਤਾਰ ਸਿੰਘ ਪੰਡੋਰੀ ਤੇ ਪੇਂਟਰ ਦੀਪ ਪੰਡੋਰੀ ਨੇ ਦੱਸਿਆ ਕਿ ਉਕਤ ਲੰਗਰ 28ਦਸੰਬਰ ਤੱਕ ਚੱਲੇਗਾ।ਉਨ੍ਹਾਂ ਦੱਸਿਆ ਕਿ ਲੰਗਰ ਚ ਚਾਹ,ਬਰੈਡ -ਪਕੌੜੇ ,ਬਿਸਕੁਟ ਤੇ ਦਾਲ....
ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ : ਡਾ ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ 26 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ ਹੈ। ਇਸ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ। ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਨੇ ਸ਼ਹਿਰ ਦੀ ਸਫਾਈ ਲਈ ਗਿੱਲੇ ਅਤੇ ਸੁੱਕੇ ਕੂੜੇ....
ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ: ਕੁਲਦੀਪ ਸਿੰਘ ਧਾਲੀਵਾਲ
-ਕਿਹਾ, ਐਨ.ਆਰ.ਆਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਹੋਵੇਗੀ ਸਥਾਪਨਾ -ਪ੍ਰਵਾਸੀ ਮਾਮਲੇ ਦੇ ਮੰਤਰੀ ਵੱਲੋਂ ਮੋਗਾ ਵਿੱਚ ਹੋਏ ਸਮਾਗਮ ਦੌਰਾਨ ਨਿੱਜੀ ਤੌਰ ‘ਤੇ 7 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਅਵਾਂ ਸੁਣੀਆਂ -ਡੀ.ਸੀਜ਼ ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼ ਮੋਗਾ, 26 ਦਸੰਬਰ : ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ....
ਦੁਬਈ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ
ਮਹਿਲ ਕਲਾਂ, 26 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਪਿੰਡ ਖੇੜੀ ਖੁਰਦ ਦੇ ਇਕ ਨੌਜਵਾਨ ਦੀ ਦੁਬਈ ਦੇ ਸ਼ਹਿਰ ਆਬੂਧਾਬੀ ਵਿਖੇ ਸੜਕ ਹਾਦਸੇ ’ਚ ਦੁੱਖਦਾਈ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਧਾਮੀ ਸ਼ੇਰਪੁਰ ਨੇ ਦੱਸਿਆ ਕਿ ਜਸਮੇਲ ਸਿੰਘ ਵਾਸੀ ਖੇੜੀ ਖੁਰਦ ਦਾ ਸਪੁੱਤਰ ਬਚਿੱਤਰ ਸਿੰਘ (22) ਉਰਫ਼ ਮਾਲੀ 6 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਦੇ ਸ਼ਹਿਰ ਆਬੂਧਾਬੀ ਵਿਖੇ ਗਿਆ ਸੀ ਪਰ ਬੀਤੇ ਦਿਨ....
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
- ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ - ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ - ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ 'ਤੇ ਵੀ ਮਨਾਹੀ ਲੁਧਿਆਣਾ, 26 ਦਸੰਬਰ : ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ....
ਪੰਜਾਬੀ ਲੋਕ ਸੰਗੀਤ ਵਿੱਚੋਂ ਸੁਚੇਤ ਲੋਕਾਂ ਦੀ ਗ਼ੈਰਹਾਜ਼ਰੀ ਚਿੰਤਾ ਦਾ ਵਿਸ਼ਾ : ਮੁਹੰਮਦ ਸਦੀਕ
ਲੁਧਿਆਣਾ, 26 ਦਸੰਬਰ : (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਸੰਗੀਤ ਵਿੱਚੋਂ ਕਿਸੇ ਵਕਤ ਇਤਿਹਾਸ ਬੋਲਦਾ ਸੀ, ਕੌਮੀ ਚਰਿੱਤਰ ਉਸਾਰੀ ਤੇ ਧਰਤੀ ਦੀ ਮਰਯਾਦਾ ਬੋਲਦੀ ਸੀ ਪਰ ਹੁਣ ਸਿਰਫ਼ ਸਰਮਾਇਆ ਬੋਲਦਾ ਹੈ। ਸੁਰੀਲੇ ਤੋਂ ਸੁਰੀਲੇ ਗਾਇਕਾਂ ਦੀ ਵੀ ਬਾਜ਼ਾਰ ਵਿੱਚ ਉਹ ਵੁੱਕਤ ਨਹੀਂ ਜਿਸਦੇ ਉਹ ਹੱਕਦਾਰ ਹਨ। ਇਸ ਦਾ ਇੱਕੋ ਇੱਕ ਕਾਰਨ ਲੋਕ ਸੰਗੀਤ ਵਿੱਚੋਂ ਲੋਕ ਮਨਫ਼ੀ ਹੋ ਰਹੇ ਹਨ ਅਤੇ ਮੰਡੀ ਦਾ ਦਖ਼ਲ ਵਧ ਗਿਆ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਬੁਲਾਵੇ ਤੇ ਇਹ ਵਿਚਾਰ ਪੇਸ਼ ਕਰਦਿਆਂ ਪਿਛਲੇ ਛੇ....
ਜੀਰਾ ਸ਼ਰਾਬ ਅਤੇ ਕੈਮੀਕਲ ਫੈਕਟਰੀ ਬੰਦ ਕਰਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਲਈ ਲਾਮਬੰਦੀ ਤੇਜ : ਧਨੇਰ
ਹੰਡਿਆਇਆ ਵਿਖੇ ਬੀਕੇਯੂ ਏਕਤਾ ਡਕੌਂਦਾ ਵੱਲੋਂ ਰੱਖੀ ਵੱਡੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਬਰਨਾਲਾ, 26 ਦਸੰਬਰ (ਭੁਪਿੰਦਰ ਧਨੇਰ) : ਦਸੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰਨਾਲਾ ਵੱਲੋਂ ਕਸਬਾ ਹੰਡਿਆਇਆ ਵਿਖੇ ਮਨਸੂਰਵਾਲ (ਜੀਰਾ) ਵਿਖੇ ਸ਼ਰਾਬ ਅਤੇ ਕੈਮੀਕਲ ਫੈਕਟਰੀ ਖਿਲਾਫ਼ ਚੱਲ ਰਹੇ ਸਾਂਝੇ ਸੰਘਰਸ਼ ਵਿੱਚ ਸ਼ਮੂਲੀਅਤ ਕਰਵਾਉਣ ਲਈ ਵੱਡੀ ਮੀਟਿੰਗ ਕੀਤੀ ਗਈ। ਇਹ ਵੱਡੀ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਰੈਲੀ ਵਿੱਚ ਵਿਸ਼ੇਸ਼ ਤੌਰ'ਤੇ ਸੂਬਾਈ ਆਗੂਆਂ ਸੂਬਾ ਸੀਨੀਅਰ ਮੀਤ ਪੑਧਾਨ....
ਵਾਧੂ ਫੀਸ ਵਸੂਲਣ ’ਤੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ
ਪਟਿਆਲਾ 25 ਦਸੰਬਰ : ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਦੋ ਸਕੂਲਾਂ ‘ਤੇ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਕਰਕੇ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰੈਗੂਲੇਟਰੀ ਬਾਡੀ ਪਟਿਆਲਾ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ। ਫੀਸ ਰੈਗੂਲੇਟਰੀ....
ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਮੰਤਰੀ ਧਾਲੀਵਾਲ ਹੋਣਗੇ ਸ਼ਾਮਿਲ
ਚੰਡੀਗੜ੍ਹ, 25 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ....
ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜਖ਼ਮੀ
ਜਗਰਾਓ, 25 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਲੁਧਿਆਣਾ-ਫਿਰੋਜ਼ਪੁਰ ਹਾਈਵੇ ਤੇ ਦੇਰ ਰਾਤ ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ। ਜਦੋਂ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ....
ਫੇਰੂਰਾਈਂ ਵਿਖੇ ਸ਼ਹੀਦੀ ਦਿਹਾੜੇ ਤੇ ਧਾਰਮਿਕ ਸਮਾਗਮ ਕਰਵਾਇਆ
ਰਾਏਕੋਟ, 25 ਦਸੰਬਰ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ,ਬਾਬਾ ਜੁਝਾਰ ਸਿੰਘ ਜੀ,ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਿੰਘ-ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਰਾਏ ਪੱਤੀ ਪਿੰਡ ਫੇਰੂਰਾਈਂ ਵਿਖੇ ਦੋ ਰੋਜ਼ਾ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ....
ਅਹਿਮਦੀਆ ਮੁਸਲਿਮ ਜਮਾਤ ਗਿਆਨ ਅਤੇ ਸ਼ਾਂਤੀ ਦੇ ਚਾਹਵਾਨਾਂ ਲਈ ਹਮੇਸ਼ਾ ਅਧਿਆਤਮਿਕ ਸੰਦੇਸ਼ ਦਿੰਦੀ ਹੈ : ਡਾ. ਬਲਜੀਤ ਕੌਰ
ਕਾਦੀਆਂ, 25 ਦਸੰਬਰ : ਅਹਿਮਦੀਆਂ ਮੁਸਲਿਮ ਜਮਾਤ ਦੇ 127ਵੇਂ ਜਲਸੇ ਵਿੱਚ ਕਾਦੀਆਂ ਵਿਖੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੰਤਰੀ ਡਾ ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਦੁਨੀਆਂ ਵਿੱਚ ਅਹਿਮਦੀਆਂ ਜਮਾਤ ਦੇ ਵਸਦੇ ਵਸਿੰਦਿਆਂ ਨੂੰ ਇਸ ਇਜਲਾਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਗਮ ਵਿੱਚ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਕੈਬਨਿਟ ਮੰਤਰੀ ਨੇ ਅਹਿਮਦੀਆਂ ਜਮਾਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪੈਗਾਮ ਦਿੱਤਾ। ਉਨ੍ਹਾਂ ਕਿਹਾ ਕਿ ਅਹਿਮਦੀਆਂ....