ਮਾਲਵਾ

ਬੈਂਕ ਆਫ ਇੰਡੀਆ ਰਾਏਕੋਟ ਵੱਲੋਂ ਸਕੂਲੀ ਬੱਚਿਆਂ ਨੂੰ ਮਹੁੱਈਆ ਕਰਵਾਏ ਗਰਮ ਕੱਪੜੇ
ਰਾਏਕੋਟ, 21 ਦਸੰਬਰ (ਚਮਕੌਰ ਸਿੰਘ ਦਿੳਲ) : ਕੜਾਕੇ ਦੀ ਠੰਢ ਨੂੰ ਦੇਖਦਿਆਂ ਬੈਂਕ ਆਫ ਇੰਡੀਆ ਰਾਏਕੋਟ ਦੇ ਤਰਫੋਂ ਚੀਫ ਮੈਨੇਜਰ ਵੇਦ ਪ੍ਰਕਾਸ਼ ਦੀ ਵੱਲੋਂ ਪਿੰਡ ਸਹਿਬਾਜਪੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਪ੍ਰੀ-ਪ੍ਰਾਇਮਰੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਸਮੂਹ 173 ਵਿਦਿਆਰਥੀਆਂ ਲਈ ਸਰਦੀ ਤੋਂ ਬਚਾਅ ਲਈ ਗਰਮ ਕੋਟੀਆਂ ਵੰਡੀਆਂ ਗਈਆਂ।ਇਸ ਮੌਕੇ ਉਨ੍ਹਾਂ ਨਾਲ ਬੈਂਕ ਸਟਾਫ ਪ੍ਰਿਤਪਾਲ ਸਿੰਘ ਗੱਗੀ, ਜਗਪਾਲ ਸਿੰਘ ਸਿਵੀਆਂ ਵੀ ਹਾਜ਼ਿਰ ਸਨ । ਸਕੂਲ ਮੁਖੀ ਰਾਜਿੰਦਰਪਾਲ ਸਿੰਘ ਪਰਮਾਰ ਵੱਲੋਂ ਬੈਂਕ ਆਫ....
ਪੰਜਾਬ ਦੀ ਵਾਗਡੋਰ ਗੈਰ ਤਜਰਬੇਕਾਰ ਲੋਕਾਂ ਦੇ ਹੱਥ ਵਿਚ ਹੈ : ਰਾਜਾ ਵੜਿੰਗ
ਬਰਨਾਲਾ 20 ਦਸੰਬਰ (ਭੁਪਿੰਦਰ ਸਿੰਘ ਧਨੇਰ) : ਕਾਂਗਰਸ ਪਾਰਟੀ ਦੇ ਨਵਨਿਯੁਕਤ ਜਿਲ੍ਹਾ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਤਾਜਪੋਸ਼ੀ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਅਤੇ ਮਹਿਲਾ ਕਾਂਗਰਸ ਵੱਲੋਂ ਇੱਕ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਰਾਜ ਨੂੰ ਯਾਦ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ....
ਜੰਗਲਾਤ ਵਿਭਾਗ ਮਾਰਿਆ ਹੰਬਲਾ, 50 ਕਿਸਮ ਦੇ ਫੁੱਲਾਂ ਦੀ ਪਨੀਰੀ ਦੇ ਰਹੇ ਨੇ ਮੁਫ਼ਤ
--ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਫੁੱਲਾਂ ਦੀ ਪਨੀਰੀ ਮੁਫ਼ਤ ਲਈ ਜਾ ਸਕਦੀ ਹੈ --ਨਹਿਰੀ ਕੋਠੀ ਪਿੰਡ ਵਜੀਦਕੇ ਵਿਖੇ ਬਣਾਇ ਗਈ ਹੈ ਨਰਸਰੀ ਮਹਿਲ ਕਲਾਂ 20 ਦਸੰਬਰ (ਗੁਰਸੇਵਕ ਸਿੰਘ ਸਹੋਤਾ,ਭੁਪਿੰਦਰ ਸਿੰਘ ਧਨੇਰ ) : ਜੰਗਲਾਤ ਵਿਭਾਗ ਬਰਨਾਲਾ ਨੇ ਨਿਵੇਕਲੀ ਪਹਿਲ ਕਰਦਿਆਂ ਨਹਿਰੀ ਕੋਠੀ, ਪਿੰਡ ਵਜੀਦਕੇ ਵਿਖੇ, 50 ਕਿਸਮ ਦੇ ਫੁੱਲਾਂ ਦੀ ਪਨੀਰੀ ਲਗਾਈ ਹੈ ਜਿਥ੍ਹੇ ਪਨੀਰੀ ਮੁਫ਼ਤ ਵੰਡੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਵੀਜ਼ਨਲ ਜੰਗਲਾਤ ਅਫਸਰ ਸ਼੍ਰੀਮਤੀ ਮੋਨਿਕਾ ਯਾਦਵ, ਆਈ. ਐੱਫ. ਐੱਸ ਨੇ ਦੱਸਿਆ....
ਸਰਕਾਰ ਵਲੋਂ ਜਿ਼ਲ੍ਹਾ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਨੂੰ : ਸਪੈਸ਼ਲ ਸਕੱਤਰ ਬਰਾੜ
ਲੁਧਿਆਣਾ, 20 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 23 ਦਸੰਬਰ ਨੂੰ ਕਰਵਾਏ ਜਾਣ ਵਾਲੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹਨਾਂ ਤਿਆਰੀਆ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਸਪੈਸ਼ਲ ਸਕੱਤਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਵਿਸ਼ੇਸ਼ ਤੌਰ ਸਥਾਨਕ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ ਪਹੁੰਚੇ। ਇਸ ਮੌਕੇ ਉੁਹਨਾਂ ਦੇ ਨਾਲ ਵਧੀਕ ਡਿਪਟੀ....
ਐਲ.ਐਮ.ਏ. ਵਲੋਂ ਹੋਟਲ ਪਾਰਕ ਪਲਾਜ਼ਾ 'ਚ ਆਪਣੀ 44ਵੀਂ ਵਰ੍ਹੇਗੰਢ ਅਤੇ ਐਵਾਰਡ ਸਮਾਰੋਹ ਆਯੋਜਿਤ
- ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 20 ਦਸਬੰਰ : ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ (ਐਲ.ਐਮ.ਏ.) ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਆਪਣੀ 44ਵੀਂ ਵਰ੍ਹੇਗੰਢ ਅਤੇ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਵਲੋਂ ਆਪਣੇ ਸੰਬੋਧਨ ਵਿੱਚ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਦੇ ਕੰਮ ਅਤੇ ਪਿਛਲੇ ਦਹਾਕਿਆਂ....
ਪੰਜਾਬ ਏਅਰਪੋਰਟ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਉਡਾਣਾਂ 'ਤੇ ਸਿੰਧੀਆ ਟਾਲਮਟੋਲ ਕਰਦੇ ਰਹੇ : ਸੰਜੀਵ ਅਰੋੜਾ
ਲੁਧਿਆਣਾ, 20 ਦਸੰਬਰ : ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ ਸਿੰਧੀਆ ਨੇ ਕਿਹਾ ਹੈ ਕਿ ਰਾਸ਼ਟਰੀ ਸ਼ਹਿਰੀ ਹਵਾਬਾਜ਼ੀ ਨੀਤੀ 2016, ਨਵੀਂ ਦਿੱਲੀ ਤੋਂ 5000 ਕਿਲੋਮੀਟਰ ਦੇ ਘੇਰੇ ਤੋਂ ਬਾਹਰ ਸਥਿਤ ਦੇਸ਼ਾਂ ਦੇ ਨਾਲ ਪਰਸਪਰ ਆਧਾਰ 'ਤੇ ਓਪਨ ਸਕਾਈ ਏਅਰ ਸਰਵਿਸ ਏਗ੍ਰੀਮੇੰਟ ਪ੍ਰਦਾਨ ਕਰਦੀ ਹੈ। ਕੈਨੇਡਾ ਓਪਨ ਸਕਾਈ ਏਗ੍ਰੀਮੇੰਟ ਦੇ ਅਨੁਸਾਰ ਅਸੀਮਤ ਸਿੱਧੀ ਕਨੈਕਟੀਵਿਟੀ ਲਈ ਭਾਰਤ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਇਹ ਕੈਨੇਡੀਅਨ ਏਅਰਲਾਈਨਜ਼ ਦੁਆਰਾ 6 ਭਾਰਤੀ ਹਵਾਈ ਅੱਡਿਆਂ ਜਿਵੇਂ ਕਿ....
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਕਿਸਾਨ ਜਥੇਬੰਦੀਆਂ ਤੇ ਪੁਲਿਸ ਆਹਮੋ-ਸਾਹਮਣੇ, ਸਥਿਤੀ ਬਣੀ ਤਣਾਅਪੂਰਨ
ਜ਼ੀਰਾ : ਮਾਲਬਰੋਜ ਸ਼ਰਾਬ ਫੈਕਟਰੀ ਪਿੰਡ ਮਨਸੂਰਵਾਲ ਕਲਾਂ (ਜ਼ੀਰਾ) ਤੋਂ ਧਰਨਾ ਚੁਕਵਾਉਣ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉਤੇ ਕੀਤੇ ਗਏ ਲਾਠੀਚਾਰਜ ਕਾਰਨ ਭੜਕੀਆਂ ਕਿਸਾਨ ਜਥੇਬੰਦੀਆਂ ਤੇ ਪੁਲਿਸ ਅੱਜ ਮੁੜ ਆਹਮੋ-ਸਾਹਮਣੇ ਹੋ ਗਈਆਂ। ਪੁਲਿਸ ਨੇ ਨਾਕੇ ਤੋਂ ਦੂਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਣ ਲਈ ਅੜੇ ਰਹੇ। ਪੁਲਿਸ ਨੇ ਕਿਸਾਨਾਂ ਉਤੇ ਲਾਠੀਚਾਰਜ ਕੀਤਾ। ਇਸ ਦੇ ਉਲਟ ਕਿਸਾਨਾਂ ਨੇ ਵੀ ਪੁਲਿਸ ਉਤੇ ਡਾਂਗਾਂ ਵਰ੍ਹਾਈਆਂ। ਇਸ ਕਾਰਨ ਇਥੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ।....
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ 'ਚ ਸਰਕਾਰੀ ਅਧਿਆਪਕਾ ਦੀ ਮੌਤ
ਸਾਹਨੇਵਾਲ 20 ਦਸੰਬਰ : ਪੰਜਾਬ ਦੇ ਅੰਦਰ ਸੰਘਣੀ ਧੁੰਦ ਦੇ ਕਾਰਨ ਵਾਪਰ ਰਹੇ ਹਾਦਸਿਆਂ ਦਾ ਦੌਰ ਜਾਰੀ ਹੈ। ਤਾਜ਼ਾ ਘਟਨਾ ਸਾਹਨੇਵਾਲ ਤੋਂ ਸਾਹਮਣੇ ਆਈ ਹੈ, ਜਿਥੇ ਸੰਘਣੀ ਧੁੰਦ ਦੀ ਲਪੇਟ ਵਿਚ ਆਈ ਸਰਕਾਰੀ ਅਧਿਆਪਕਾ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਜਸਪਿੰਦਰ ਕੌਰ ਵਜੋਂ ਹੋਈ ਹੈ, ਜੋ ਸਰਕਾਰੀ ਹਾਈ ਸਕੂਲ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਵਿਖੇ ਪੜ੍ਹਾਉਂਦੀ ਸੀ। ਦੱਸਿਆ ਜਾ ਰਿਹਾ ਹੈ ਕਿ, ਅੱਜ ਜਦੋਂ ਸਵੇਰੇ ਅਧਿਆਪਕਾ ਸਕੂਲ ਜਾ ਰਹੀ ਸੀ ਤਾਂ ਸੰਘਣੀ ਧੁੰਦ ਕਾਰਨ ਸਾਹਨੇਵਾਲ ਕੋਲ ਸੜਕ....
ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਮਹਿਲਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ
ਮਹਿਲਕਲਾਂ, 20 ਦਸੰਬਰ (ਗੁਰਸੇਵਕ ਸਿੰਘ ਸਹੋਤਾ/ ਭੁਪਿੰਦਰ ਧਨੇਰ) : ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਮਹਿਲਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਸੈਂਟਰਾਂ ਤੋਂ ਆਂਗਣਵਾੜੀ ਵਰਕਰਾਂ ਮੌਜੂਦ ਸਨ। ਇਸ ਸੈਮੀਨਾਰ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ....
ਬਹਿਬਲ ਕਲਾਂ ਗੋਲ਼ੀਕਾਂਡ ’ਚ ਸ਼ਹੀਦ ਦੇ ਪੁੱਤਰ ਨੇ ਛੱਡੀ ਸਰਕਾਰੀ ਨੌਕਰੀ, ਇਨਸਾਫ਼ ਨਾ ਮਿਲਣਾ ਦੱਸਿਆ ਕਾਰਨ
ਫਰੀਦਕੋਟ : ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਇਨਸਾਫ਼ ਲਈ ਨੈਸ਼ਨਲ ਹਾਈਵੇ-54 'ਤੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੇ ਇਨਸਾਫ਼ ਮੋਰਚੇ ਦੌਰਾਨ ਗੋਲੀਕਾਂਡ 'ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਪ੍ਰਭਦੀਪ ਸਿੰਘ ਨੇ ਤਰਸ ਦੇ ਆਧਾਰ 'ਤੇ ਮਿਲੀ ਸਰਕਾਰੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ, 2015 'ਚ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਉਸ ਸਮੇਂ ਦੀ ਸਰਕਾਰ ਵੱਲੋਂ ਪ੍ਰਭਦੀਪ ਸਿੰਘ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਸੀ। ਪ੍ਰਭਦੀਪ ਸਿੰਘ ਬਹਿਬਲ ਕਲਾਂ ਦੇ ਸਰਕਾਰੀ ਸਕੂਲ ਵਿਚ....
ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਸਮਾਗਮ ਕੀਤੇ ਜਾਣਗੇ ਆਯੋਜਿਤ : ਧਾਲੀਵਾਲ
ਮੌਕੇ ਤੇ ਮੌਜੂਦ 4 ਜਿਲ੍ਹਿਆਂ ਦੇ ਡੀ.ਸੀ. ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਪੰਜਾਬੀ ਆਪਣੇ ਸਾਕ ਸਬੰਧੀਆਂ ਰਾਹੀਂ ਪੇਸ਼ ਹੋ ਕੇ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਵਾ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ ਕਿਹਾ, ਐਨ.ਆਰ.ਆਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਹੋਵੇਗੀ ਸਥਾਪਨਾ ਐਸ.ਏ.ਐਸ. ਨਗਰ, 19 ਦਸੰਬਰ : ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ....
ਵਿਧਾਇਕ ਸਿੱਧੂ ਦੀ ਅਗਵਾਈ 'ਚ, ਕਾਰੋਬਾਰੀਆਂ ਵਲੋਂ ਕੈਬਨਿਟ ਮੰਤਰੀ ਨਿੱਜਰ ਤੇ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ
ਲੁਧਿਆਣਾ, 19 ਦਸੰਬਰ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਕੈਰੀ ਬੈਗ, ਪਲਾਸਟਿਕ ਉਦਯੋਗ ਅਤੇ ਮਿਕਸ ਲੈਂਡ ਯੂਜ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਪ੍ਰਸ਼ਾਸ਼ਕੀ ਸੁਧਾਰ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ ਮੱਕੜ....
ਵਿਧਾਇਕ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਡਿਪੂ ਹੋਲਡਰਾਂ ਵਲੋਂ ਕਾਰਡ ਧਾਰਕਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ - ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਲੁਧਿਆਣਾ, 19 ਦਸੰਬਰ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਪ੍ਰਧਾਨਗੀ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਲਕਾ ਵਾਸੀਆਂ ਨੂੰ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਵਿੱਚ ਮੁਸ਼ਕਲ ਨਾ ਆਵੇ।....
ਪਿੰਡ ਪੰਡੋਰੀ ਵਿਖੇ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ
ਮਹਿਲ ਕਲਾਂ 19 ਦਸੰਬਰ (ਗੁਰਸੇਵਕ ਸਿੰਘ ਸਹੋਤਾ,ਭੁਪਿੰਦਰ ਸਿੰਘ ਧਨੇਰ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਪੰਡੋਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਗੋਗੀ ਜੌਹਲ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ....
‘‘ਐਨਏਆਈ’’ ਅਤੇ ਇਨਕਮ ਟੈਕਸ ਵਿਭਾਗ ਫਿਰ ਆਇਆ ਹਰਕਤ ਵਿੱਚ ਨਾਮਵਰ ਗਾਇਕਾਂ ਦੇ ਟਿਕਾਣਿਆਂ ਤੇ ਕੀਤੀ ਛਾਪਾਮਾਰੀ..!
ਗਾਇਕ ਕਨਵਰ ਗਰੇਵਾਲ ਦੇ ਪਿੰਡ ਮਹਿਮਾ ਸਵਾਈ ਜੱਦੀ ਘਰ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਛਾਪਾਮਾਰੀ ਗਾਇਕ ਰਣਜੀਤ ਬਾਵਾ ਦੇ ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਦੀ ਛਾਪਾਮਾਰੀ ਕਿਸਾਨੀ ਅੰਦੋਲਨ ਵਿੱਚ ਨਿਭਾਇਆ ਸੀ ਕੰਨਵਰ ਗਰੇਵਾਲ ਅਤੇ ਗਾਇਕ ਰਣਜੀਤ ਬਾਵਾ ਨੇ ਅਹਿਮ ਰੋਲ ਬਠਿੰਡਾ 19 ਦਸੰਬਰ (ਅਨਿਲ ਵਰਮਾ) : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ‘‘ਐਨਏਆਈ’’ ਅਤੇ ਇਨਕਮ ਟੈਕਸ ਵਿਭਾਗ ਇੱਕ ਵਾਰ ਫਿਰ ਹਰਕਤ ਵਿੱਚ ਆਉਦਾ ਦਿਖਾਈ ਦੇ ਰਿਹਾ ਹੈ ਅੱਜ ਐਨਏਆਈ ਅਤੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨੀ....