ਮਾਲਵਾ

ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ - ਵਿਧਾਇਕ ਸਿੱਧੂ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹੁਣ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਇਸ ਗੱਲ ਦਾ ਪ੍ਰਗਟਾਵਾ ਸਥਾਨਕ ਜਵੱਦੀ ਅਤੇ ਪੰਜਾਬ ਬਾਗ (ਵਾਰਡ ਨੰਬਰ 45) ਵਿਖੇ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕੀਤਾ। ਉਨ੍ਹਾਂ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ....
ਸਾਬਕਾ ਮੰਤਰੀ ਆਸ਼ੂ ਦਾ ਪੀ.ਏ. ਮਲਹੋਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਲੁਧਿਆਣਾ : ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭਗੌੜੇ ਚਲੇ ਆ ਰਹੇ ਮੁਲਜ਼ਮ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਉਸ ਨੇ ਲੁਧਿਆਣਾ ਵਿਖੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਆਤਮ ਸਮਰਪਣ ਕੀਤਾ। ਇਹ ਮੁਲਜ਼ਮ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਪ੍ਰਾਈਵੇਟ ਤੌਰ ਤੇ ਨਿੱਜੀ ਸਹਾਇਕ (ਪੀ.ਏ.) ਵਜੋਂ ਕੰਮ ਕਰਦਾ ਰਿਹਾ ਹੈ। ਵਿਜੀਲੈਂਸ ਵੱਲੋਂ ਚਲਾਈ ਗਈ....
ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ : ਜੌੜਾਮਾਜਰਾ
ਬੇਗੋਵਾਲ (ਲੁਧਿਆਣਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ ਅਤੇ ਅਗਲੇ ਪੜਾਅ ਤਹਿਤ ਇਸ ਦਿਸ਼ਾ ਵਿੱਚ 26 ਜਨਵਰੀ, 2023 ਨੂੰ ਸੂਬੇ ਭਰ ਦੇ ਲੋਕਾਂ ਲਈ 521 ਨਵੇਂ ਆਮ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਪਿੰਡ ਬੇਗੋਵਾਲ ਵਿੱਚ ਵੱਖ-ਵੱਖ ਜੰਗਾਂ ਵਿੱਚ ਸ਼ਹੀਦ ਹੋਏ 8 ਸੈਨਿਕਾਂ ਅਤੇ 5 ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸੈਨਾ ਫਤਹਿ ਦਿਵਸ....
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੀ ਹੈ : ਮੰਤਰੀ ਸਰਾਰੀ
ਪਟਿਆਲਾ : ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਇੱਥੇ ਪੁਰਾਤਨ ਬਾਰਾਂਦਰੀ ਬਾਗ ਵਿਖੇ ਅਮਰੂਦ ਮੇਲੇ ਅਤੇ ਗੁਲਦਾਉਦੀ ਸ਼ੋਅ ਦੇ ਆਗ਼ਾਜ਼ ਨਾਲ ਕਰਵਾਈ। ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲੋਕ ਕਲਾਵਾਂ....
ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਐਸਜੀਪੀਸੀ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਦੀਵਾਨ ਹਾਲ ਬਣਾਉਣ ਦੀ ਸ਼ੁਰੂਆਤ
ਬਹਾਦਰਗੜ੍ਹ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਏ.ਸੀ. ਦੀਵਾਨ ਹਾਲ ਬਣਾਏ ਜਾਣ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ਹੋਈ। ਦੀਵਾਨ ਹਾਲ ਤਿਆਰ ਕੀਤੇ ਜਾਣ ਦੀ ਕਾਰ ਸੇਵਾ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ....
ਪਿੰਡ ਸ਼ੇਰਪੁਰ ਕਲਾਂ ਵਿਖੇ ਫੁੱਟਵਾਲ ਟੂਰਨਾਮੈਂਟ 22-23-24-25 ਦਸੰਬਰ ਨੂੰ
ਪਹਿਲਾ ਤੇ ਦੂਜਾ ਇਨਾਮ -ਕੁੱਕੀ ਕਨੇਡਾ, ਸੁੱਖਾ ਕਨੇਡਾ, ਜਿੰਦਰ ਅਸਟ੍ਰੇਲੀਆ ,ਸੁੱਖਾ ਤੂਰ ਅਸਟ੍ਰੇਲੀਆ ਵੱਲੋ ਦਿੱਤਾ ਜਾਵੇਗਾ ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) : ਧੰਨ ਧੰਨ ਬਾਬਾ ਨੰਦ ਸਿੰਘ ਜਨਮ ਅਸਥਾਨ ਸ਼ੇਰਪੁਰ ਕਲਾਂ ਤਹਿਸੀਲ ਜਗਰਾਉ ( ਲਧਿਆਣਾ) ਵਿਖੇ ਸ਼ਹੀਦ ਬਾਬੂ ਅਮਰ ਸਿੰਘ ਇੰਨਜੀਅਰ ਅਜਾਦੀ ਗੁਲਾਟੀਏ ਨੂੰ ਸਮਾਰਪਿਤ ਫੁੱਟਵਾਲ ਟੂਰਨਾਮੈਂਟ ਮਿਤੀ 22-23-24-25 ਦਸੰਬਰ ਨੂੰ ਬੜੇ ਹੀ ਉਤਸਾਹ ਨਾਲ ਕਰਵਇਆ ਜਾ ਰਿਹਾ ਹੈ।ਇਸ ਟੂਰਨਾਮੈਂਟ ਦੀ ਜਾਣਕਾਰੀ ਪੰਚਇਤ ਮੈਂਬਰ ਸਰਬਜੀਤ ਸਿੰਘ ਖੈਹਿਰਾ,ਕਰਤਾਰ ਸਿੰਘ....
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਮੀਟਿੰਗ ਆਯੋਜਿਤ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਲੁਧਿਆਣਾ 'ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ....
ਜੀ.ਐਚ.ਜੀ ਪਬਲਿਕ ਸਕੂਲ ਵਿਖੇ ਸਾਈਬਰ ਸੁਰੱਖਿਆ, ਟਰੈਫਿਕ ਨਿਯਮਾਂ ਅਤੇ ਕੈਰੀਅਰ ਕੌਂਸਲਿੰਗ ਇੰਟਰਐਕਟਿਵ ਸ਼ਾਨਦਾਰ ਸ਼ੈਸ਼ਨ
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) ਜੀ.ਐਚ.ਜੀ ਪਬਲਿਕ ਸਕੂਲ ਸਿਧਵਾਂ ਖੁਰਦ ਜਿਥੇ ਇਲਾਕੇ ਵਿੱਚ ਵਿੱਦਿਅਕ ਅਦਾਰੇ ਵਜੋਂ ਸ਼ਾਨਦਾਰ ਭੂਮਿਕਾ ਨਿਭਾਅ ਰਿਹਾ ਹੈਙ ਉਥੇ ਸਮੇਂ-ਸਮੇਂ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇੰਟਰਐਕਟਿਵ ਸੈਸ਼ਨ ਵੀ ਕਰਵਾਏ ਜਾਂਦੇ ਹਨ। ਪ੍ਰਿੰਸੀਪਲ ਸ੍ਰੀ ਪਵਨ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 13 ਦਸੰਬਰ 2022 ਦਿਨ ਮੰਗਲਵਾਰ ਨੂੰ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿੱਚ "ਸਾਈਬਰ ਸੁਰੱਖਿਆ, ਟ੍ਰੈਫਿਕ ਨਿਯਮਾਂ ਅਤੇ ਕੈਰੀਅਰ ਕਾਉਂਸਲਿੰਗ" ਵਿਸ਼ੇ 'ਤੇ ਇੱਕ....
ਕੇਂਦਰੀ ਮੰਤਰੀ ਨੇ ਔਰਤਾਂ ਵਿਰੁੱਧ ਸਾਈਬਰ ਅਪਰਾਧ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਦਿੱਤੀ ਜਾਣਕਾਰੀ
ਲੁਧਿਆਣਾ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਔਰਤਾਂ ਵਿਰੁੱਧ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯਤਨਾਂ ਦੀ ਪੂਰਤੀ ਲਈ ਕਈ ਉਪਾਅ ਕੀਤੇ ਹਨ। ਉਹ ਬੁੱਧਵਾਰ ਨੂੰ ਰਾਜ ਸਭਾ ਵਿੱਚ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਅਰੋੜਾ ਨੇ ਮੰਤਰੀ ਨੂੰ ਦੁਰਵਿਵਹਾਰ, ਅਸ਼ਲੀਲਤਾ, ਪਿੱਛਾ ਕਾਰਨ, ਚੋਰੀ ਆਦਿ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਔਰਤਾਂ ਵਿਰੁੱਧ ਸਾਈਬਰ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ 'ਚ ਵਿਕਾਸ ਕਾਰਜ਼ ਚੱਲ ਰਹੇ ਜ਼ੋਰਾਂ ਸ਼ੋਰਾਂ ਨਾਲ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਚੰਦਰ ਨਗਰ ਦੀਆਂ ਪ੍ਰਮੁੱਖ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ....
ਡਰੱਗ ਡਿਸਪੋਜਲ ਕਮੇਟੀ ਵਲੋਂ 43 ਕੇਸ਼ਾਂ 'ਚ ਜ਼ਬਤ 900 ਕਿੱਲੋ ਭੁੱਕੀ, 3 ਕਿੱਲੋ ਹੈਰੋਇਨ ਅਤੇ ਚਰਸ ਨੂੰ ਕੀਤਾ ਅੱਗ ਦੇ ਹਵਾਲੇ
ਲੁਧਿਆਣਾ : ਲੁਧਿਆਣਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 900 ਕਿੱਲੋ ਭੁੱਕੀ, 3 ਕਿੱਲੋਗ੍ਰਾਮ, 850 ਗ੍ਰਾਮ ਅਤੇ 500 ਮਿਲੀਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਕਿੱਲੋ ਗਾਂਜਾ ਅਤੇ 214 ਗ੍ਰਾਮ ਸਮੈਕ ਨਸ਼ਟ ਕੀਤੀ ਹੈ। ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 43 ਮਾਮਲਿਆਂ ਵਿੱਚ 445 ਗ੍ਰਾਮ ਪਾਬੰਦੀਸ਼ੁਦਾ ਪਾਊਡਰ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਡਰੱਗ ਡਿਸਪੋਜ਼ਲ ਕਮੇਟੀ ਦੀ ਅਗਵਾਈ ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ, ਡੀ.ਸੀ.ਪੀ. ਸ. ਵਰਿੰਦਰ ਸਿੰਘ ਬਰਾੜ, ਐਡੀਸ਼ਨਲ....
ਲੁਧਿਆਣਾ 'ਚ 38 ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਕੀਤੇ ਜਾਣਗੇ ਸਮਰਪਿਤ : ਲਾਲ ਚੰਦ ਕਟਾਰੂਚੱਕ
ਲੁਧਿਆਣਾ : ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ 26 ਜਨਵਰੀ, 2023 ਨੂੰ ਲੁਧਿਆਣਾ ਵਿਖੇ 38 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਾਇਮਰੀ ਹੈਲਥ ਸੈਂਟਰਾਂ (ਸ਼ਹਿਰੀ ਅਤੇ ਪੇਂਡੂ) ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਕਾਰਜਕਾਰੀ ਏਜੰਸੀਆਂ ਦੁਆਰਾ ਸਿਵਲ ਅਤੇ ਹੋਰ ਕੰਮਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।....
ਖੇਤੀਬਾੜੀ ਵਿਭਾਗ ਵਲੋਂ ਪੈਸਟੀਸਾਈਡ ਡੀਲਰਾਂ ਦੀ ਅਚਨਚੇਤ ਚੈਕਿੰਗ
ਲੁਧਿਆਣਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾ. ਰਾਜ ਕੁਮਾਰ, ਸੰਯੁਕਤ ਡਾਇਰੈਕਟਰ, ਪੌਦਾ ਸੁਰੱਖਿਆ ਵੱਲੋਂ ਅੱਜ ਜਿਲ੍ਹਾ ਲੁਧਿਆਣਾ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਨਾਲ ਲੈ ਕੇ ਪੈਸਟੀਸਾਈਡ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰਵਾਏ ਗਏ। ਉਨ੍ਹਾਂ ਵੱਲੋਂ ਖੇਤੀ ਮਾਹਿਰਾਂ ਦੀ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਡਾ. ਜਗਦੇਵ ਸਿੰਘ, ਐਗਰੋਨੋਮਿਸਟ, ਡਾ. ਬਖਸ਼ੀਸ....
'ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ'' ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 'ਚ ਵਾਧਾ
ਲੁਧਿਆਣਾ : ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾਂ ਅਰਜ਼ੀਆਂ ਦੇਣ ਦੀ ਆਖਰੀ ਮਿਤੀ 30 ਨਵੰਬਰ ਰੱਖੀ ਗਈ ਸੀ ਜਿਸ ਵਿੱਚ ਵਾਧਾ ਕਰਦਿਆਂ ਹੁਣ 31 ਦਸੰਬਰ, 2022 ਤੱਕ ਕਰ ਦਿੱਤਾ ਗਿਆ ਹੈ....
ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ ਉਦਘਾਟਨ
ਲੁਧਿਆਣਾ : ਹਲਕਾ ਪੂਰਬੀ ਦੇ ਵਾਰਡ ਨੰਬਰ 13 ਅਧੀਨ ਮੁਹੱਲਾ ਪ੍ਰੇਮ ਵਿਹਾਰ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲ਼ਾ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਪੂਰਬੀ ਨੁੰ ਵਿਕਾਸ ਪੱਖੋਂ ਕਾਫ਼ੀ ਪਛਾੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਹਲਕੇ ਅੰਦਰ ਵਿਕਾਸ ਦੇ....