ਮਾਲਵਾ

ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ ਹੈ : ਸਪੀਕਰ ਸੰਧਵਾਂ
ਕੋਟਕਪੂਰਾ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਦਸਵੀਂ ਦੋ ਰੋਜਾ ਪੰਜਾਬ ਰਾਜ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਵਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਅੱਜ ਸਿੱਖ ਵਿਰਾਸਤ ਦੀ ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ ਹੈ ਜਿਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ....
ਲਾਲੜੂ-ਡੇਰਾਬੱਸੀ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇੱਕ ਦੀ ਮੌਤ
ਮੁਹਾਲੀ : ਪੰਜਾਬ ਦੇ ਮੁਹਾਲੀ ਦੇ ਲਾਲੜੂ-ਡੇਰਾਬੱਸੀ ਹਾਈਵੇਅ 'ਤੇ ਇੱਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਇੱਕ ਦੀ ਮੌਤ ਹੋ ਗਈ। ਹਾਦਸੇ ਕਾਰਨ ਲੋਕਾਂ ਨੂੰ ਕਰੀਬ 6 ਘੰਟੇ ਤੱਕ ਟਰੈਫਿਕ ਜਾਮ ਵਿੱਚ ਫਸਣਾ ਪਿਆ। ਇਹ ਹਾਦਸਾ ਟਰੈਕਟਰ-ਟਰਾਲੀ ਅਤੇ ਹਰਿਆਣਾ ਨੰਬਰ ਦੇ ਟਰੱਕ ਵਿਚਕਾਰ ਹੋਇਆ। ਟਰਾਲੀ ਵਿੱਚ ਆਲੂ ਭਰ ਕੇ ਵਿਅਕਤੀ ਚੰਡੀਗੜ੍ਹ ਜਾ ਰਿਹਾ ਸੀ। ਟਰੱਕ ਵਿੱਚ ਤਾਰਾਂ ਦੇ ਰੋਲ ਸਨ। ਮ੍ਰਿਤਕ ਟਰੈਕਟਰ-ਟਰਾਲੀ ਚਾਲਕ ਦੀ ਪਛਾਣ ਰਵੀ ਵਜੋਂ ਹੋਈ ਹੈ। ਇਹ ਘਟਨਾ ਸਵੇਰੇ 4 ਵਜੇ ਦੀ ਹੈ। ਦੋਵੇਂ ਗੱਡੀਆਂ ਚੰਡੀਗੜ੍ਹ....
ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ : ਮੰਤਰੀ ਸਰਾਰੀ
ਫ਼ਰੀਦਕੋਟ : ਸਰਕਾਰੀ ਯੋਜਨਾ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੀਮਾਂ ਦਾ ਲਾਹਾ ਲੈਣ ਦੇ ਲਈ ਖ਼ੁਦ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤਾਂ ਜੋ ਸਮੇਂ ਸਿਰ ਯੋਜਨਾ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ....
ਲੁਧਿਆਣਾ ਟੈਕਸੀ ਯੂਨੀਅਨ ਵਲੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੂੰ ਸੌਂਪਿਆ ਮੰਗ ਪੱਤਰ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਟੈਕਸੀ ਚਾਲਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ ਅਵੈਧ ਟੈਕਸੀ ਚਾਲਕਾਂ 'ਤੇ ਬਣਦੀ ਕਾਰਵਾਈ ਕਰਵਾਉਣਗੇ ਅਤੇ ਲੁਧਿਆਣਾ ਸ਼ਹਿਰ ਦੀ ਜਨਤਾ ਨਾਲ ਕਿਸੇ ਵੀ ਤਰ੍ਹਾਂ ਦੀ ਬੇਈਮਾਨੀ....
1971 ਦੀ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ
ਲੁਧਿਆਣਾ : ਪਰਮਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੇ ਸ਼ਹੀਦੀ ਦਿਹਾੜੇ 'ਤੇ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਹਲਕਾ ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਏ.ਓ.ਸੀ. ਸ੍ਰੀ ਸੰਦੀਪ ਚੌਧਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਦਕਿ ਪੰਜਾਬ....
ਪੰਜਾਬ ਦੀ ਅਪਰਾਧ ਦਰ ਗੁਆਂਢੀ ਰਾਜਾਂ ਸਮੇਤ 16 ਹੋਰ ਰਾਜਾਂ ਨਾਲੋਂ ਬਿਹਤਰ : ਸੰਜੀਵ ਅਰੋੜਾ
ਲੁਧਿਆਣਾ : ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਵੱਲੋਂ ਅੱਜ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਭਰ ਦੇ 16 ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦਰ ਘੱਟ ਹੈ। ਲੁਧਿਆਣਾ ਤੋਂ ਸੰਸਦ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਦੇਸ਼ ਵਿੱਚ ਅਪਰਾਧ ਦਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਅਪਰਾਧ ਦੇ ਅੰਕੜੇ ਪੇਸ਼ ਕੀਤੇ। ਅਰੋੜਾ ਨੇ ਪੁੱਛਿਆ ਸੀ ਕਿ ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਵਿੱਚ ਅਪਰਾਧ ਦਰ ਵਿੱਚ ਕੀ ਫਰਕ ਆਇਆ ਹੈ, ਨਾਲ ਹੀ ਰਾਜ-ਵਾਰ ਅਤੇ....
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ 'ਚ ਕਰ ਲਿਆ ਜਾਵੇਗਾ ਮੁਕੰਮਲ
ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਸਿੰਚਾਈ, ਮਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਨਾਲੇ ਦੀ ਜ਼ਮੀਨ ਦੀ ਸ਼ਨਾਖਤ ਜਲਦ ਤੋਂ ਜਲਦ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ....
ਵਿਧਾਇਕ ਸਿੱਧੂ ਦੀ ਅਗਵਾਈ 'ਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਕੈਬਨਿਟ ਮੰਤਰੀ ਨਿੱਜਰ ਨਾਲ ਮੀਟਿੰਗ
ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਨਾਨ-ਵੂਵਨ ਬੈਗ ਉਦਯੋਗ ਵੱਖ-ਵੱਖ ਸਮੱਸਿਆਵਾਂ ਕਾਰਨ ਕਾਫੀ ਚਿੰਤਤ ਸੀ, ਜਿਨ੍ਹਾਂ ਆਪਣੀਆਂ ਔਕੜਾਂ ਬਾਰੇ ਉਨ੍ਹਾਂ ਨਾਲ ਬੀਤੇ ਦਿਨੀ ਮੁਲਾਕਾਤ ਕੀਤੀ ਸੀ। ਉਨ੍ਹਾ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਅੱਜ ਕੈਬਨਿਟ....
ਪੰਜਾਬੀ ਲੇਖਕ ਦੀਦਾਰ ਸਿੰਘ ਸ਼ੇਤਰਾ ਦੀ ਜੀਵਨ ਸਾਥਣ ਸੁਰਗਵਾਸ
ਲੁਧਿਆਣਾ : ਨਵਾਂ ਸ਼ਹਿਰ ਵੱਸਦੇ ਪੰਜਾਬੀ ਲੇਖਕ ਤੇ ਸੀਅਰ ਪੱਤਰਕਾਰ ਸ. ਦੀਦਾਰ ਸਿੰਘ ਸ਼ੇਤਰਾ ਦੀ ਜੀਵਨ ਸਾਥਣ ਸਰਦਾਰਨੀ ਇੰਦਰਜੀਤ ਕੌਰ ਸ਼ੇਤਰਾ ਅੱਜ ਸਵੇਰੇ ਸਵਾ ਗਿਆਰਾਂ ਵਜੇ ਸੁਰਗਵਾਸ ਹੋ ਗਏ ਹਨ। ਉਹ ਪਿਛਲੇ ਪੰਦਰਾਂ ਦਿਨ ਤੋਂ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਹ ਲਗਪਗ 75 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਨਵਾਂ ਸ਼ਹਿਰ ਵਿਖੇ ਅੱਜ ਕਰ ਦਿੱਤਾ ਗਿਆ ਹੈ। ਇੰਦਰਜੀਤ ਕੌਰ ਸ਼ੇਤਰਾ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਬਚਿਆਂ ਡਾ. ਨਵਇੰਦਰਜੀਤ ਕੌਰ ਸ਼ੇਤਰਾ ਅਤੇ ਭਵਨੂਰਸ਼ਰਨ ਸਿੰਘ ਸ਼ੇਤਰਾ ਨੇ....
ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਵਲੋਂ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ
ਲੁਧਿਆਣਾ : ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 4 ਹਫਤੇ ਦੀ ਡੇਅਰੀ ਉਦਮ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਜੀ ਵਲੋਂ ਕੀਤੀ ਗਈ । ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ....
ਐਲਵਿਨ ਅਰੋੜਾ ਨੇ ਪੰਜਾਬ ਕਰਾਟੇ ਚੈਂਪੀਅਨਸ਼ਿਪ ਵਿੱਚ ਦੋ ਸੋਨ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ
ਲੁਧਿਆਣਾ : ਕਰਾਟੇ ਅਥਾਰਟੀ ਆਫ ਇੰਡੀਆ ਵੱਲੋਂ ਲਾਇਨਜ਼ ਕਲੱਬ, ਲੁਧਿਆਣਾ ਵਿਖੇ ਓਪਨ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2022 ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਵਿੱਚ ਤਿੰਨ ਈਵੈਂਟ ਕਰਵਾਏ ਗਏ ਜਿਸ ਵਿੱਚ ਕਰਾਟੇ ਕਾਟਾ, ਕਰਾਟੇ ਫਾਈਟ ਅਤੇ ਟੀਮ ਕਾਟਾ ਸ਼ਾਮਲ ਸਨ। ਖਿਡਾਰੀਆਂ ਨੇ ਆਪਣੇ ਭਾਰ ਵਰਗ ਅਨੁਸਾਰ ਭਾਗ ਲਿਆ। ਲੁਧਿਆਣਾ ਦੇ ਐਲਵਿਨ ਅਰੋੜਾ ਨੇ ਮੁਕਾਬਲੇ ਵਿੱਚ ਦੋ ਸੋਨ ਅਤੇ ਇੱਕ ਕਾਂਸੀ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ। ਐਲਵਿਨ....
ਸੈਕਰਡ ਹਾਰਟ ਕਾਨਵੈਂਟ ਸਕੂਲ, ਜਗਰਾਉਂ ਦੇ ਯੋਜਨ ਗੋਇਲ ਦੀ ਰਾਸ਼ਟਰੀ ਪੱਧਰ ਲਈ ਹੋਈ ਚੋਣ
ਲੁਧਿਆਣਾ : ਬੀ.ਸੀ.ਐਮ. ਆਰਿਆ ਮਾਡਲ ਸਕੂਲ ਵਿਖੇ ਆਯੋਜਿਤ ਸੀ.ਬੀ.ਐਸ.ਈ. ਖੇਤਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ, ਜਗਰਾਉਂ ਦੇ ਯੋਜਨ ਗੋਇਲ ਦੀ ਰਾਸ਼ਟਰੀ ਪੱਧਰ ਲਈ ਚੋਣ ਹੋਈ ਹੈ। ਯੋਜਨ ਗੋਇਲ ਵਲੋਂ ਪਾਣੀ ਦੀ ਬੱਚਤ ਲਈ ਢੁੱਕਵਾਂ ਹੱਲ ਪ੍ਰਦਾਨ ਕਰਨ ਵਜੋਂ ਇੱਕ ਕਾਰਜਕਾਰੀ ਮਾਡਲ ਬਣਾਇਆ ਹੈ ਜੋ ਭਾਰਤ ਸਰਕਾਰ ਲਈ ਇੱਕ ਵੱਡੀ ਚਿੰਤਾ ਹੈ। ਤਹਿਸੀਲ ਜਗਰਾਉਂ ਤੋਂ ਚੁਣਿਆ ਗਿਆ ਉਹ ਇਕਲੌਤਾ ਵਿਦਿਆਰਥੀ ਹੈ। ਉਹ ਜਗਰਾਉਂ ਤੋਂ ਕਿਸੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਚੁਣਿਆ ਗਿਆ ਪਹਿਲਾ....
'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ' ਸਮਾਗਮ ਲੁਧਿਆਣਾ 'ਚ 23 ਦਸੰਬਰ ਨੂੰ ਹੋਵੇਗਾ : ਸੁਰਭੀ ਮਲਿਕ
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਦਸੰਬਰ ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ' ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ 'ਤੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ....
ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਸਭਾ ਵਿੱਚ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਵਿਸ਼ੇਸ਼ ਜ਼ਿਕਰ
ਲੁਧਿਆਣਾ : ਰਾਜ ਸਭਾ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਮਵਾਰ ਨੂੰ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਵਿਸ਼ੇ 'ਤੇ ਵਿਸ਼ੇਸ਼ ਜ਼ਿਕਰ ਕੀਤਾ। ਸੰਸਦ ਮੈਂਬਰਾਂ ਦੁਆਰਾ ਨਿਯਮ 180ਬੀ ਦੇ ਤਹਿਤ ਰਾਜ ਸਭਾ ਦੇ ਚੇਅਰਮੈਨ ਦੀ ਇਜਾਜ਼ਤ ਨਾਲ ਜਨਤਕ ਮਹੱਤਵ ਦੇ ਮਾਮਲਿਆਂ 'ਤੇ ਵਿਸ਼ੇਸ਼ ਜ਼ਿਕਰ ਕੀਤਾ ਜਾਂਦਾ ਹੈ। ਅਰੋੜਾ ਨੇ ਵਿਸ਼ੇਸ਼ ਜ਼ਿਕਰ ਕੀਤਾ ਕਿ “ਸਸਤੀਆਂ ਸਿਹਤ ਸੇਵਾਵਾਂ ਨਾ ਮਿਲਣ ਕਾਰਨ ਲੋਕ ਮਰ ਰਹੇ ਹਨ। ਜਿੱਥੋਂ ਤੱਕ ਲਾਗਤ ਦਾ ਸਵਾਲ ਹੈ....
ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 50 ਮੋਬਾਈਲ ਫੋਨ ਬਰਾਮਦ
ਲੁਧਿਆਣਾ : ਲੁਧਿਆਣਾ ਦੇ ਵਿੱਚ ਮੋਬਾਈਲ ਹੋਣ ਵਾਲੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਨੇ ਇਸ ਦੇ ਮੱਦੇਨਜ਼ਰ ਲੁਧਿਆਣਾ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 50 ਮੋਬਾਈਲ ਫੋਨ ਬਰਾਮਦ ਕੀਤੇ ਗਏ ਨੇ ਅਤੇ ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕੀਤਾ ਹੈ ਉਸ ਨੇ ਦੱਸਿਆ ਹੈ ਕਿ ਰਿਤਿਕ ਨਾਮ ਦਾ ਮੁਲਜ਼ਮ ਜੋ ਕਿ ਮਿਤੀ 5 ਨਵੰਬਰ ਨੂੰ ਹੀ ਬੇਲ ਦੇ ਬਾਹਰ ਆਇਆ ਸੀ ਉਸ ਨੇ ਆਪਣੇ ਹੀ ਹੋਰ ਸਾਥੀ ਜਸਵਿੰਦਰ ਦੇ ਨਾਲ ਮਿਲ ਕੇ ਇਨ੍ਹਾਂ ਵਾਰਦਾਤਾਂ ਨੂੰ....