ਮਾਲਵਾ

ਪੰਜਾਬ ਕੇਸਰੀ ਜੈਨ ਆਚਾਰੀਆ ਸ੍ਰੀ ਮਦ ਵਿਜੈ ਵੱਲਭ ਸੁਰੀਸ਼ਵਰ ਮਹਾਰਾਜ ਜੀ ਦੇ 153ਵੇਂ ਜਨਮ ਦਿਹਾੜੇ ਮੌਕੇ ਮੰਤਰੀ ਡਾ. ਨਿੱਜਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ : ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਅੱਜ ਆਤਮਾ ਨੰਦ ਜੈਨ ਸਕੂਲ ਵਿਖੇ ਆਯੋਜਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਕਮੇਟੀ ਵੱਲੋਂ ਪੂਰੇ ਭਾਰਤ ਵਿੱਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕਰਨ ਵਾਲੇ ਪੰਜਾਬ ਕੇਸਰੀ ਜੈਨ ਆਚਾਰੀਆ ਸ੍ਰੀ ਮਦ ਵਿਜੈ ਵੱਲਭ ਸੁਰੀਸ਼ਵਰ ਮਹਾਰਾਜ ਜੀ ਦਾ 153ਵਾਂ ਜਨਮ ਦਿਹਾੜਾ ਸਥਾਨਕ ਐਸ.ਏ.ਐਨ. ਜੈਨ ਸਕੂਲ, ਦਰੇਸੀ ਰੋਡ ਲੁਧਿਆਣਾ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ....
ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ' ਚਾਨਣ ' ਦਾ ਲੋਕ ਅਰਪਣ 29 ਨੂੰ, ਗੀਤਕਾਰ ਬਾਬੂ ਸਿੰਘ ਮਾਨ ਹੋਣਗੇ ਮੁੱਖ ਮਹਿਮਾਨ
ਲੁਧਿਆਣਾ : ਨਵੇਂ ਉਭਰਦੇ ਲੇਖਕ ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ ' ਚਾਨਣ ' ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਇਸ ਸਮਾਗਮ ਵਿੱਚ ਗੀਤਕਾਰ ਸ੍ਰ ਬਾਬੂ ਸਿੰਘ ਮਾਨ (ਮਾਨ ਮਰਾੜ੍ਹਾਂ ਵਾਲਾ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਸਮਾਗਮ ਬੋਲ ਪੰਜਾਬ ਦੇ ਸੱਭਿਆਚਾਰਕ ਮੰਚ (ਰਜਿ) ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਕਲਾ ਪ੍ਰੀਸ਼ਦ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੰਦਿਆਂ ਇਹ ਸਮਾਗਮ....
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ : ਜਿੰਪਾ
ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ। ਬ੍ਰਮ ਸ਼ੰਕਰ ਜਿੰਪਾ ਨੇ ਜੁਲਾਈ ਮਹੀਨੇ ਦੇ ਆਖਰੀ ਹਫਤੇ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਪਿੰਡ ਵਾਸੀਆਂ....
ਡਾਕਟਰ ਅੰਮ੍ਰਿਤਜੋਤ ਕੌਰ ਵੱਲੋਂ ਲਿਖਿਤ ਕਿਤਾਬ ਰਿਲੀਜ਼
ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ਼ ਐਮ‌ ਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਪਟਿਆਲਾ ਵਿਖੇ ਪੀ ਐਸ ਪੀ ਸੀ ਐਲ ਦੀ ਲਾਅ ਅਫਸਰ ਡਾਕਟਰ ਅੰਮ੍ਰਿਤ ਜੋਤ ਕੌਰ ਵੱਲੋਂ ਲਿਖਿਤ ਕਿਤਾਬ ਜਿਸ ਦਾ ਸਿਰਲੇਖ ਲੀਗਲ ਆਸ ਪੈਕਟਸ ਟੂ ਰੈਗੂਲੇਟ ਬਾਈਟੈਕਨਾਲੋਜੀ ਫਾਰ ਅਟੇਨਿੰਗ ਫੂਡ ਸਕਿਊਰਟੀ ਵਿਦ ਸਪੈਸ਼ਲ ਰੈਫਰੈਸ ਟੂ ਬੀਆਰਏਆਈ ਬਿੱਲ 2013 ਹੈ, ਰਿਲੀਜ਼ ਕੀਤਾ। ਇਸ ਕਿਤਾਬ ਰਾਹੀਂ ਲੇਖਿਕਾ ਨੇ ਇਸ ਗੱਲ ਤੇ ਜੋਰ ਦਿੱਤਾ ਹੈ ਕਿ ਜਿਥੇ ਦੁਨੀਆਂ ਵਿਚ ਵੱਡੇ ਪੈਮਾਨੇ ਤੇ ਫੈਲੀ ਭੁੱਖਮਰੀ ਨੂੰ....
ਰੂਪਨਗਰ ਮੰਡੀ ਦਾ ਅਚਨਚੇਤ ਦੌਰਾ ਕਰਕੇ ਮੰਤਰੀ ਧਾਲੀਵਾਲ ਨੇ ਝੋਨੇ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰੂਪਨਗਰ : ਅੱਜ ਹਲਕਾ ਰੂਪਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਦਾ ਅਚਨਤਚੇਤ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ, ਪੇਸ਼ ਆਈ ਮੁਸ਼ਕਲ ਨੂੰ ਮੌਕੇ ਉੱਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਉੱਤੇ ਫੋਨ ਰਾਹੀਂ ਵਾਰਤਾਲਾਪ ਕਰਕੇ ਦਿਸ਼ਾ ਨਿਰਦੇਸ਼ ਵੀ ਦਿੱਤੇ....
ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਸੁਨਕ ਦਾ ਨਾਨਕਾ ਪਿੰਡ ਹੈ ਜੱਸੋਵਾਲ, ਪਿੰਡ 'ਚ ਜਸ਼ਨ ਦਾ ਮਾਹੌਲ
ਮੁੱਲਾਂਪੁਰ : ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਦੇ ਸਬੰਧ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੱਸੋਵਾਲ ਨਾਲ ਸਬੰਧ ਹੈ। ਰਿਸ਼ੀ ਦੇ ਨਾਨਾ ਰਘੁਬੀਰ ਸੁਨਕ ਲੁਧਿਆਣਾ ਦੇ ਇਕ ਕਾਰੋਬਾਰੀ ਪਰਿਵਾਰ ਨਾਲ ਸਬੰਧਤ ਹਨ। ਕਾਫੀ ਸਾਲ ਪਹਿਲਾਂ ਪਰਿਵਾਰ ਅਫਰੀਕਾ ਵਿਚ ਚਲਾ ਗਿਆ ਸੀ, ਉਥੋਂ ਬੇਰੀ ਪਰਿਵਾਰ ਇੰਗਲੈਂਡ ਚਲਾ ਗਿਆ ਤੇ ਉਥੇ ਜਾ ਕੇ ਹੀ ਵੱਸ ਗਏ ਰਿਸ਼ੀ ਦੇ ਨਾਨਾ ਜੀ 4 ਭਰਾ ਨੇ ਜਿਨ੍ਹਾਂ ਵਿਚੋਂ ਇੱਕ 92 ਸਾਲ ਦੀ ਉਮਰ ਦੇ ਲੰਡਨ ਦੇ ਇਕ ਨਰਸਿੰਗ ਹੋਮ 'ਚ ਰਹਿੰਦੇ ਹਨ। ਬੇਰੀ ਪਰਿਵਾਰ ਲੁਧਿਆਣਾ ਦੇ....
ਸਬ-ਇੰਸਪੈਕਟਰ ਦੇ ਲੜਕੇ ਨੇ ਕੀਤੀ ਖੁਦਕੁਸ਼ੀ, ਕੋਲੋਂ ਸੁਸਾਈਡ ਨੋਟ ਵੀ ਮਿਲਿਆ
ਲੁਧਿਆਣਾ : ਲੁਧਿਆਣਾ ਵਿੱਚ ਅੱਜ ਤੜਕੇ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦੇ ਪੁੱਤਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇਕ ਸੁਸਾਈਡ ਨੋਟ ਵੀ ਲਿਖਿਆ, ਜਿਸ ਵਿਚ ਉਸ ਨੇ ਆਪਣੀ ਪਤਨੀ ਹਰਮਨ ਤੋਂ ਮੁਆਫੀ ਮੰਗੀ। ਘਟਨਾ ਟਿੱਬਾ ਰੋਡ ਦੀ ਗਰੇਵਾਲ ਕਾਲੋਨੀ ਦੀ ਹੈ। ਨੌਜਵਾਨ ਦੇ ਵਿਆਹ ਨੂੰ 9 ਮਹੀਨੇ ਹੀ ਹੋਏ ਸਨ। ਉਸ ਦੀ ਪਤਨੀ ਹਰਮਨ ਕੌਰ ਨਾਲ ਕਾਫੀ ਤਕਰਾਰ ਚੱਲ ਰਹੀ ਸੀ, ਜਿਸ ਕਰਕੇ ਉਸ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਪਤਨੀ ਘਰੋਂ ਗਈ ਹੋਈ ਸੀ। ਬੀਤੀ ਦੇਰ ਰਾਤ....
ਮੁੱਖ ਮੰਤਰੀ ਪੰਜਾਬ ਵੱਲੋਂ 'ਮੋਬਾਇਲ ਦਫ਼ਤਰ ਵੈਨ' ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ,(ਰਘਵੀਰ ਸਿੰਘ ਜੱਗਾ ) : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ 'ਮੋਬਾਇਲ ਦਫ਼ਤਰ ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ....
216ਵੇਂ ਦਿਨ ਥਾਣੇ ਅੱਗੇ ਮਨਾਈ ਧਰਨਾਕਾਰੀਆਂ ਨੇ ਦਿਵਾਲੀ
ਜਗਰਾਉਂ, (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਈ ਨੇੜਲੇ ਪਿੰਡ ਰਸੂਲਪੁਰ ਦੀ ਵਸਨੀਕ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਧਰਨੇ ਦੇ 216ਵੇਂ ਦਿਨ ਥਾਣੇ ਅੱਗੇ ਧਰਨਾਕਾਰੀਆਂ ਨੇ ਧਰਨਾ ਦਿੱਤਾ ਅਤੇ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ਼ ਨਾਹਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਪ੍ਰਧਾਨ....
ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਨੇ ਕਿਰਤੀਆਂ ਨੂੰ ਨਵੀਂ ਸੇਧ ਦਿੱਤੀ- ਮੰਤਰੀ ਬੈਂਸ
ਸ੍ਰੀ ਅਨੰਦਪੁਰ ਸਾਹਿਬ : ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਜੀ ਨੇ ਕਿਰਤੀਆਂ ਨੂੰ ਨਵੀ ਸੇਧ ਦਿੱਤੀ, ਉਨ੍ਹਾਂ ਨੂੰ ਨਿਰਮਾਣ ਅਤੇ ਸਿਰਜਣ ਦਾ ਦੇਵਤਾ ਕਿਹਾ ਜਾਂਦਾ ਹੈ। ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਸ੍ਰੀ ਗੁਰੂ ਤੇਗ ਬਹਾਦੁਰ ਟੈਕਸੀ ਸਟੈਂਡ ਵੱਲੋਂ ਭਗਵਾਨ ਵਿਸ਼ਵਕਰਮਾ ਦਿਹਾੜੇ ਮੌਕੇ ਆਯੋਜਿਤ ਇੱਕ ਭਰਵੇ ਤੇ....
ਕੋਟਕਪੁਰਾ ਹਲਕੇ 'ਚ ਪਰਾਲੀ ਨਾ ਸਾੜਨ ਦਾ ਸਬੂਤ ਦੇਣ ਵਾਲੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ ਇੱਕ ਲੱਖ ਗ੍ਰਾਂਟ : ਸਪੀਕਰ ਸੰਧਵਾਂ
ਕੋਟਕਪੂਰਾ : ਪੰਜਾਬ ਵਿਧਾਨ ਸਭਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਚੋਣ ਖੇਤਰ ਕੋਟਕਪੂਰਾ ਅਧੀਨ ਕੋਈ ਪੰਚਾਇਤ ਇਹ ਸਾਬਤ ਕਰਦੀ ਹੈ ਕਿ ਉਨ੍ਹਾਂ ਨੇ ਪਰਾਲੀ ਨਹੀਂ ਸਾੜੀ ਹੈ ਤਾਂ ਮੈਂ ਉਨ੍ਹਾਂ ਨੂੰ ਆਪਣੀ ਗ੍ਰਾਂਟ ਵਿਚੋਂ 1 ਲੱਖ ਰੁਪਏ ਦੇਵਾਂਗਾ। ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ ਤਰਨਤਾਰਨ ਵਿੱਚ ਪਰਾਲੀ ਸਾੜਨ ਦੀਆਂ 1,034 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਹ ਅੰਕੜਾ ਸੂਬੇ ਵਿੱਚ....
ਸਾਲ ਦਾ ਆਖਰੀ ਸੁਰਜ ਗ੍ਰਹਿਣ ਸ਼ੁਰੂ, ਅੰਮ੍ਰਿਤਸਰ 'ਚ ਸਭ ਤੋਂ ਪਹਿਲਾਂ ਦਿਖਾਈ ਦਿੱਤਾ
ਅੰਮ੍ਰਿਤਸਰ : ਦੇਸ਼ 'ਚ ਸਾਲ ਦਾ ਆਖਰੀ ਸੂਰਜ ਗ੍ਰਹਿਣ ਸ਼ੁਰੂ ਹੋ ਗਿਆ ਹੈ। ਭਾਰਤ 'ਚ ਸਭ ਤੋਂ ਪਹਿਲਾਂ ਅੰਮ੍ਰਿਤਸਰ 'ਚ ਦੇਖਿਆ ਗਿਆ। ਦੇਸ਼ 'ਚ ਇਹ ਗ੍ਰਹਿਣ ਦਿੱਲੀ, ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਜੰਮੂ-ਸ਼੍ਰੀਨਗਰ, ਲੇਹ ਅਤੇ ਲੱਦਾਖ 'ਚ ਦਿਖਾਈ ਦੇਵੇਗਾ। ਇਸ ਤੋਂ ਬਿਨਾਂ ਇਹ ਸੂਰਜ ਗ੍ਰਹਿਣ ਦੱਖਣੀ ਭਾਰਤ ਦੇ ਕੁਝ ਹਿੱਸੇ ਜਿਵੇਂ ਕਿ ਤਾਮਿਲਨਾਡੂ, ਕਰਨਾਟਕ, ਮੁੰਬਈ, ਆਂਧਰਾ ਪ੍ਰਦੇਸ਼, ਤੇਲੰਗਾਨਾ, ਉੜੀਸਾ, ਬਿਹਾਰ, ਛੱਤੀਸਗੜ੍ਹ, ਝਾਰਖੰਡ ਅਤੇ ਬੰਗਾਲ ਦੇ....
ਮੁੱਖ ਮੰਤਰੀ ਮਾਨ ਨੇ ਧੂਰੀ ਵਿਖੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ 
ਸੰਗਰੂਰ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ....
ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਲੁਧਿਆਣਾ : ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ....
ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ
ਦਾਖਾ : ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ ਲਿਮਟਿਡ, ਡੀਸੈਂਟ ਸਰਵਿਸਿਜ਼, ਕੁਏਸ ਕਾਰਪੋਰੇਸ਼ਨ, ਐਲ.ਆਈ.ਸ.ੀ ਆਫ ਇੰਡੀਆ, ਬਾਈਜੂਜ਼, ਐਨ.ਆਈ.ਆਈ.ਟੀ. ਲਿਮਟਿਡ, ਐਕਸਿਸ ਬੈਂਕ....