ਮਾਲਵਾ

ਮ੍ਰਿਤਕ ਕੁਲਵੰਤ ਕੌਰ ਦੇ ਕਾਤਲ਼ਾਂ ਦੀ ਗ੍ਰਿਫਤਾਰੀ 215ਵੇਂ ਦਿਨ ਧਰਨਾ ਜਾਰੀ
ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਕਾਤਲ਼ਾਂ ਦੀ ਗ੍ਰਿਫਤਾਰੀ ਲਈ 23 ਮਾਰਚ ਤੋਂ ਸ਼ੁਰੂ ਕੀਤਾ ਸੰਘਰਸ਼ ਅੱਜ 215ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਦਰਮਿਆਨ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਕੇਕੇਯੂ ਯੂਥ ਵਿੰਗ ਮਨੋਹਰ ਸਿੰਘ ਝੋਰੜਾਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌੰਦਾ) ਦੇ ਜੱਗਾ ਸਿੰਘ ਢਿਲੋਂ, ਕੁੰਢਾ ਸਿੰਘ ਕਾਉਂਕੇ ਤੇ ਰਾਮਤੀਰਥ ਸਿੰਘ ਲੀਲ੍ਹਾ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫੂਲ ਟਾਊਨ ਵਿੱਚ ਮੁੱਖ ਅਧਿਆਪਕਾ ਰੇਖਾ ਰਾਣੀ ਜੀ ਦੀ ਅਗਵਾਈ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ,ਜਿਸ ਵਿੱਚ ਚਾਰ ਹਾਊਸ ਨੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਿਨਾ ਵਿੱਚ ਰੰਗੋਲੀ ਬਣਾਉਣਾ,ਕਮਰਾ ਸਜਾਉਣਾ,ਦੀਵੇ ਸਜਾਉਣਾ ਆਦਿ ਮੁਕਾਬਲਿਆਂ ਵਿੱਚ ਭਾਗ ਲਿਆ। ਸਾਰੇ ਹੀ ਅਧਿਆਪਕ ਸਾਹਿਬਾਨ ਜੀ ਅਤੇ ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਬੜੀ ਮਿਹਨਤ ਨਾਲ ਰੰਗੋਲੀ,ਦੀਵੇ....
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ : ਖਹਿਰਾ
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਾਹਮਣੇ ਕਿਸਾਨ ਯੂਨੀਅਨ ਦੇ ਧਰਨੇ ਵਿੱਚ ਦੋ ਕਿਸਾਨਾਂ ਦੀ ਮੌਤ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਕਿਸਾਨਾਂ ਦੀ ਮੌਤ ਲਈ ਮੁਆਵਜ਼ਾ ਮੰਗਦਿਆਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਲਈ ਕਿਹਾ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਸਾਰੇ ਨਕਲੀ ਕ੍ਰਾਂਤੀਕਾਰੀਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਬੀਕੇਯੂ....
ਦੁਨੀਆ ਦਾ ਸਭ ਤੋਂ ਵੱਡਾ ਦੀਵਾ ਜਗਾ ਕੇ ਕਾਇਮ ਕੀਤਾ ਵਿਸ਼ਵ ਰਿਕਾਰਡ
ਮੋਹਾਲੀ : ਵੀਆਈਪੀ ਸ਼ਹਿਰ ਮੋਹਾਲੀ ਦੇ ਲੋਕਾਂ ਨੇ ਦੀਵਾਲੀ ਮੌਕੇ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਜਗਾ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਇਸ ਦੀਵੇ ਰਾਹੀਂ ਵਿਸ਼ਵ ਸ਼ਾਂਤੀ, ਧਰਮ ਨਿਰਪੱਖਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਦਾ ਨਾਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਹੋ ਗਿਆ ਹੈ। ਸੈਕਟਰ-88 ਸਥਿਤ ਹੀਰੋ ਹੋਮਜ਼ ਸੁਸਾਇਟੀ ਵਿੱਚ ਦੀਵਾਲੀ ਮੌਕੇ ਸਮਾਗਮ ਕਰਵਾਇਆ ਗਿਆ। ਲੈਫਟੀਨੈਂਟ ਜਨਰਲ (ਸੇਵਾਮੁਕਤ) ਕੇਜੇ ਸਿੰਘ ਪੀਵੀਐਸਐਮ, ਏਵੀਐਸਐਮ, ਸਾਬਕਾ ਜੀਓਸੀ ਪੱਛਮੀ ਕਮਾਂਡ ਨੇ....
ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ
ਦਾਖਾ : ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ ਲਿਮਟਿਡ, ਡੀਸੈਂਟ ਸਰਵਿਸਿਜ਼, ਕੁਏਸ ਕਾਰਪੋਰੇਸ਼ਨ, ਐਲ.ਆਈ.ਸ.ੀ ਆਫ ਇੰਡੀਆ, ਬਾਈਜੂਜ਼, ਐਨ.ਆਈ.ਆਈ.ਟੀ. ਲਿਮਟਿਡ, ਐਕਸਿਸ ਬੈਂਕ....
ਨੈਸ਼ਨਲ ਕੈਰੀਅਰ ਸਰਵਿਸ ਸੈਂਟਰ(ਦਿਵਿਆਂਗ ਲਈ) ਲੁਧਿਆਣਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ
ਲੁਧਿਆਣਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਅਤੇ ਫਿਕੀ ਫਲੋ ਲੁਧਿਆਣਾ ਦੇ ਸਹਿਯੋਗ ਨਾਲ 'ਨੈਸ਼ਨਲ ਕੈਰੀਅਰ ਸਰਵਿਸ ਸੈਂਟਰ ਦਿਵਿਆਂਗ ਲਈ' (ਐਨ.ਸੀ.ਐਸ.ਸੀ. ਫਾਰ ਡੀ.ਏ.) ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕਰਵਾਇਆ ਗਿਆ। ਰੋਜ਼ਗਾਰ ਮੇਲੇ ਦੌਰਾਨ ਏਵਨ ਸਾਈਕਲ, ਟੈਕ ਆਟੋ, ਓਸ਼ੋ ਟੂਲਜ਼, ਐਕਸਿਸ ਬੈਂਕ, ਆਨੰਦ ਕੋਨਕਾਸਟ ਲਿਮਟਿਡ ਸਮੇਤ ਵੱਖ-ਵੱਖ 15 ਕੰਪਨੀਆਂ ਨੇ ਹਿੱਸਾ ਲਿਆ। ਮੇਲੇ ਦੌਰਾਨ 25 ਦਿਵਿਆਂਗ ਸਮੇਤ ਕੁੱਲ 113 ਬੇਰੋਜ਼ਗਾਰ ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਜ਼ਿਨ੍ਹਾਂ....
ਰਾਜ ਪੱਧਰੀ ਖੇਡਾਂ ਦਾ ਲੁਧਿਆਣਾ 'ਚ ਸ਼ਾਨਦਾਰ ਸਮਾਪਤ, ਵੱਖ-ਵੱਖ ਖੇਡਾਂ 'ਚ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ
ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੱਜ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਸ਼ਾਨਦਾਰ ਮੁਕਾਬਲੇ ਹੋਏ। ਜਿਲ੍ਹਾ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਦੇ ਅਖੀਰਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਹੈਂਡਬਾਲ 21-40 ਵੂਮੈਨ ਵਰਗ ਵਿੱਚ ਐਸ.ਏ.ਐਸ. ਨਗਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 10-2 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਐਸ.ਬੀ.ਐਸ....
ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਕੈਬਨਿਟ ਮੰਤਰੀ ਪੁਰੀ ਨਤਮਸਤਕ ਹੋਏ
ਪਟਿਆਲਾ : ਭਾਰਤ ਸਰਕਾਰ ਦੇ ਹਾਊਸਿੰਗ, ਸ਼ਹਿਰੀ ਮਾਮਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਭਾਜਪਾ ਦੀ ਪੰਜਾਬ ਅਤੇ ਜ਼ਿਲ੍ਹਾ ਇਕਾਈ ਦੀ ਲੀਡਰਸ਼ਿਪ ਵੀ ਹਾਜ਼ਰ ਰਹੀ। ਕੇਂਦਰੀ ਮੰਤਰੀ ਨੇ ਗੁਰੂ ਦਰਬਾਰ ’ਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।....
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੁਸ਼ਕਾਬਾਦ ਦੇ ਅਗਾਂਹਵਧੂ ਕਿਸਾਨ ਦਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਪਿੰਡ ਮੁਸ਼ਕਾਬਾਦ ਤਹਿਸੀਲ ਸਮਰਾਲਾ ਦੇ ਅਗਾਂਹਵਧੂ ਕਿਸਾਨ ਸ੍ਰੀ ਦਵਿੰਦਰ ਸਿੰਘ ਮਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਟਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਸਮਰਾਲਾ ਸ੍ਰੀ ਕੁਲਦੀਪ ਬਾਵਾ ਅਤੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਅਮਨਜੀਤ ਸਿੰਘ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਵਾਤਾਵਰਣ ਨੂੰ ਸਾਫ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ....
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੀ. ਐਚ.ਜੀ ਸਿੱਧਵਾਂ ਸਕੂਲ ਦਾ ਸ਼ਲਾਘਾਯੋਗ ਪਰਦਰਸ਼ਨ
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਘੁਮਿਆਰ ਦੀ ਕੱਚੀ ਮਿੱਟੀ ਦੇ ਸਾਮਾਨ ਹੁੰਦਾ ਹੈ। ਇਸ ਨੂੰ ਜਿਸ ਪਾਸੇ ਵੱਲ ਲਾਓ, ਉਸੇ ਤਰ੍ਹਾਂ ਢਲ ਜਾਂਦਾ ਹੈ। ਵਿਦਿਆਰਥੀ ਜੀਵਨ ਦੇ ਵਿੱਚ ਪੜ੍ਹਾਈ ਅਤੇ ਖੇਡਾਂ ਦੋਵਾਂ ਦਾ ਮਹੱਤਵਪੂਰਨ ਰੋਲ ਹੁੰਦਾ ਹੈ।ਸਾਨੂੰ ਇਹ ਦੱਸਦੇ ਹੋਏ ਬੜੀ ਮਾਣ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਨੇ ਵੱਧ ਚਡæ੍ਹ ਕੇ ਹਿੱਸਾ ਲਿਆ ।ਇਹ ਖੇਡਾਂ ਪੀ.ਏ.ਯੂ ਲੁਧਿਆਣਾ ਵਿਖੇ 20 ਤੋਂ 21....
ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾ ਚਾਹੀਦਾ ਹੈ - ਪੁਲਿਸ ਕਮਿਸ਼ਨਰ
ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤੁਭ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਪੁਲਿਸ ਲਾਈਨਜ਼ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸ਼ਰਮਾ ਵਲੋਂ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ 'ਤੇ ਟਾਕਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ....
ਆਈ.ਜੀ. ਲੁਧਿਆਣਾ ਵੱਲੋਂ ਕੁਦਰਤ ਦੀ ਗੋਦ ਵਿੱਚ ਮਿੱਟੀ ਦੇ ਦੀਵੇ ਨੂੰ ਦਰਸਾਉਂਦੀ ਤਸਵੀਰ ਜਾਰੀ
ਲੁਧਿਆਣਾ : ਰੋਸ਼ਨੀ ਦੇ ਤਿਉਹਾਰ 'ਦੀਵਾਲੀ' ਨੂੰ ਮੁੱਖ ਰੱਖਦੇ ਹੋਏ, ਇੱਕ ਅਰਥਪੂਰਨ ਪੋਰਟਰੇਟ ਜਿਸ ਵਿੱਚ ਮਿੱਟੀ ਦੇ ਦੀਵਿਆਂ ਨੂੰ ਕੁਦਰਤ ਦੀ ਗੋਦ ਵਿੱਚ ਅਭੇਦ ਕੀਤਾ ਗਿਆ ਹੈ, ਅੱਜ ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐਸ. ਵੱਲੋਂ ਜਾਰੀ ਕੀਤਾ ਗਿਆ, ਜੋ ਕਿ ਲੁਧਿਆਣਾ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਤਿਉਹਾਰ ਮਨਾਉਣ ਲਈ ਇੱਕ ਸੁਚੱਜਾ ਸੰਦੇਸ਼ ਦੇਣ ਲਈ ਤਿਆਰ ਕੀਤੀ ਗਈ ਹੈ। ਇਸ ਪੋਰਟਰੇਟ ਦਾ ਇਕ ਸੁਨੇਹਾ ਇਹ ਵੀ ਹੈ ਕਿ 'ਦੀਵਾਲੀ ਦੇ ਤਿਓਹਾਰ 'ਤੇ ਮਿੱਟੀ ਦੇ....
ਸਰਕਾਰ ਮੁਲਾਜ਼ਮਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ - ਵਿਧਾਇਕ ਗਰੇਵਾਲ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋ ਸਥਾਨਕ ਨਗਰ ਨਿਗਮ ਦੇ ਜੋਨ-ਬੀ ਵਿਖੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਪਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੋਨਮ ਚੌਧਰੀ ਵੀ ਮੌਜੂਦ ਸਨ। ਵਿਧਾਇਕ ਭੋਲਾ....
ਵਿਧਾਇਕ ਸਿੱਧੂ ਵੱਲੋਂ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਸੌਪੇ ਨਿਯੁਕਤੀ ਪੱਤਰ
ਲੁਧਿਆਣਾ :ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਉਦਮ ਸਦਕਾ ਨਗਰ ਨਿਗਮ ਜੋਨ-ਸੀ ਦੇ ਕੱਚੇ ਮੁਲਾਜ਼ਮ ਇਹ ਦਿਵਾਲੀ ਦੇਸੀ ਘਿਓ ਦੇ ਦੀਵੇ ਜਗਾ ਕੇ ਮਨਾਉਣਗੇ। ਵਿਧਾਇਕ ਸਿੱਧੂ ਵਲੋਂ ਸਥਾਨਕ ਨਗਰ ਨਿਗਮ ਜੋਨ-ਸੀ ਅਤੇ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸਪੁਰਦ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਅਤੇ ਚੋਣਾਂ ਦੌਰਾਨ....
ਪ੍ਰਸ਼ਾਸਨ ਵੱਲੋਂ ਸੁਚਾਰੂ ਤੇ ਨਿਰਵਿਘਨ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ - ਡਿਪਟੀ ਕਮਿਸ਼ਨਰ
ਲੁਧਿਆਣਾ : ਝੋਨੇ ਦੀ 109 ਫੀਸਦ ਲਿਫਟਿੰਗ ਅਤੇ 103 ਫੀਸਦ ਅਦਾਇਗੀ ਕਿਸਾਨਾਂ ਨੂੰ ਪਹਿਲਾਂ ਹੀ ਕਰ ਦਿੱਤੀ ਗਈ ਹੈ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਉਣੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਸਬੰਧੀ ਪ੍ਰਾਪਤ ਵੇਰਵਿਆਂ ਅਨੁਸਾਰ, ਖਰੀਦ ਏਜੰਸੀਆਂ ਵੱਲੋਂ ਵੀਰਵਾਰ ਤੱਕ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ ਆਈ ਕੁੱਲ 333792 ਮੀਟ੍ਰਿਕ ਟਨ ਝੋਨੇ ਵਿੱਚੋਂ 317121 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ....