ਮਾਲਵਾ

ਆਸ਼ੀਰਵਾਦ ਸਕੀਮ ਤਹਿਤ 3.12 ਕਰੋੜ ਰੁਪਏ ਲਾਭਪਾਤਰੀਆਂ ਦੇ ਖਾਤਿਆਂ 'ਚ ਪਾਏ:  ਮੀਤ ਹੇਅਰ
ਕਿਹਾ, ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਵਚਨਬੱਧ ਬਰਨਾਲਾ, 10 ਜੁਲਾਈ 2024 : ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਚੱਲ ਰਹੀ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਦੇ 612 ਲਾਭਪਾਤਰੀਆਂ ਨੂੰ 3 ਕਰੋੜ ਤੋਂ ਵੱਧ ਦੀ ਰਾਸ਼ੀ ਸ਼ਗਨ ਦੇ ਰੂਪ 'ਚ ਖਾਤਿਆਂ 'ਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ....
ਮਹਿਲਾ ਕਿਸਾਨ ਉਤਪਾਦਕ ਕੰਪਨੀਆਂ ਰਾਹੀਂ ਉੱਦਮੀ ਬਣੀਆਂ ਜ਼ਿਲ੍ਹਾ ਬਰਨਾਲਾ ਦੀਆਂ ਔਰਤਾਂ
ਜ਼ਿਲ੍ਹੇ ਵਿੱਚ ਚੱਲ ਰਹੀਆਂ ਹਨ 4 ਕੰਪਨੀਆਂ, ਔਰਤਾਂ ਨੂੰ ਮੁਫ਼ਤ ਸਿਖਲਾਈ ਦੇ ਕੇ ਆਰਥਿਕ ਤੌਰ 'ਤੇ ਬਣਾਇਆ ਜਾ ਰਿਹਾ ਆਤਮ ਨਿਰਭਰ ਡਰੋਨ ਪਾਇਲਟ, ਪਸ਼ੂ ਪਾਲਣ, ਖਾਦ ਵਿਕਰੇਤਾ ਬਣ ਕੇ ਆਮਦਨ 'ਚ ਇਜ਼ਾਫਾ ਕਰ ਰਹੀਆਂ ਨੇ ਔਰਤਾਂ ਬਰਨਾਲਾ, 10 ਜੁਲਾਈ 2024 : ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਲਈ ਉੱਦਮੀ ਬਣਾਉਣ ਵਾਸਤੇ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਪਿੰਡਾਂ ਦੀਆਂ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਜਿੱਥੇ ਔਰਤਾਂ ਡਰੋਨ ਪਾਇਲਟ ਬਣ ਕੇ ਆਰਥਿਕ ਤੌਰ 'ਤੇ ਆਤਮ....
ਪਿੰਡ ਤਾਜੋਕੇ ਵਿੱਚ ਅੱਜ ਲਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
ਪਿੰਡ ਤਾਜੋਕੇ ਖੁਰਦ, ਤਾਜੋਕੇ, ਘੁੰਨਸ, ਮਹਿਤਾ ਵਾਸੀ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਲਈ ਕੈਂਪ 'ਚ ਪੁੱਜਣ ਬਰਨਾਲਾ/ ਤਪਾ, 10 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਇਸ ਲੜੀ ਅਧੀਨ "ਸਰਕਾਰ ਤੁਹਾਡੇ ਦੁਆਰ" ਤਹਿਤ ਵਿਸ਼ੇਸ਼ ਕੈਂਪ ਭਲਕੇ 11 ਜੁਲਾਈ....
ਡੇਰਾਬੱਸੀ ’ਚ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ
ਸੰਗਰੂਰ, 9 ਜੁਲਾਈ 2024 : ਡੇਰਾਬੱਸੀ ਦੇ ਬਰਵਾਲਾ ਸੜਕ ‘ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ ਹਨ। ਲਾਪਤਾ ਬੱਚੇ ਪ੍ਰਵਾਸੀ ਪਰਿਵਾਰਾਂ ਦੇ ਹਨ, ਜਿਨ੍ਹਾਂ ‘ਚ ਸਾਰੇ ਲੜਕੇ ਸ਼ਾਮਿਲ ਹਨ। ਲਾਪਤਾ ਬੱਚਿਆਂ ਦੇ ਪਰਿਵਾਰਾਂ ਨੇ ਦੱਸਿਆ ਕਿ ਸਾਰੇ ਬੱਚੇ ਇਕੱਠੇ ਹੀ ਨਿਕਲੇ ਹਨ ਅਤੇ ਹੁਣ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ। ਸ਼ਿਕਾਇਤ ਮਿਲਣ ‘ਤੇ ਪੁਲਿਸ ਵਲੋਂ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਲਾਪਤਾ....
ਮਿਸ਼ਨ ਐਕਸੀਲੈਂਸ ਤਹਿਤ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ 100 ਵਿਦਿਆਰਥੀਆਂ ਨੂੰ ਮੈਰਿਟ ਵਿੱਚ ਲਿਆਉਣ ਦਾ ਟੀਚਾ 
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਟੀਚੇ ਨੂੰ ਸਫ਼ਲਤਾ ਨਾਲ ਲਾਗੂ ਕਰਨ ਲਈ ਅਧਿਆਪਕਾਂ ਤੋਂ ਲਏ ਸੁਝਾਅ 29 ਜੁਲਾਈ ਨੂੰ ਹੋਵੇਗੀ ਵਿਦਿਆਰਥੀਆਂ ਦੀ ਸਕਰੀਨਿੰਗ ਸੰਗਰੂਰ, 9 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਅੱਠਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਸ਼ਨ ਐਕਸੀਲੈਂਸ ਦੇ ਤਹਿਤ ਸਰਵੋਤਮ ਸਿੱਖਿਆ ਪ੍ਰਦਾਨ ਕਰਨ ਵਿੱਚ ਸਰਗਰਮ ਯੋਗਦਾਨ ਪਾਇਆ ਜਾਵੇ। ਅੱਜ....
ਕੇਂਦਰੀ ਵਿਦਿਆਲਿਆ ਵਿੱਚ ਹਿੰਦੀ ਦਿਵਸ ਮਨਾਇਆ ਗਿਆ
ਫ਼ਤਹਿਗੜ੍ਹ ਸਾਹਿਬ, 09 ਜੁਲਾਈ 2024 : ਰਾਜਭਾਸ਼ਾ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਯੂਨੀਅਨ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਰਿਊਣਾ ਉੱਚਾ ਦੇ ਕੇਂਦਰੀ ਵਿਦਿਆਲਿਆ ਵਿਖੇ ਰਾਜ ਭਾਸ਼ਾ ਪ੍ਰਸ਼ਨੌਤਰੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ਼੍ਰੀ ਮੁਕੇਸ਼ ਸੈਣੀ ਨੇ ਵਿਦਿਆਰਥੀਆਂ ਨੂੰ ਰਾਜ ਭਾਸ਼ਾ ਹਿੰਦੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦਾ ਮੁੱਖ ਮੰਤਵ ਵਿਦਿਆਰਥੀਆਂ....
ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਗਿਆ ਜਨ ਸੁਵਿਧਾ ਕੈਂਪ
ਹੁਣ ਜ਼ਿਲ੍ਹਾ ਪੱਧਰ ਤੇ ਹੀ ਕੀਤਾ ਜਾਵੇਗਾ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ: ਡਿਪਟੀ ਕਮਿਸ਼ਨਰ ਪਿੰਡ ਸਮਸ਼ਪੁਰ ਵਿਖੇ ਲਗਾਏ ਜਨ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਜਨ ਸੁਵਿਧਾ ਕੈਂਪ ਵਿੱਚ 45 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ ਫ਼ਤਹਿਗੜ੍ਹ ਸਾਹਿਬ, 09 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਜਨ ਸੁਵਿਧਾ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ....
6ਵੇਂ ਸੁਵਿਧਾ ਕੈਂਪ ਵਿੱਚ ਵਿਧਾਇਕ ਸੇਖੋਂ ਕਰਨਗੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ
ਪੱਖੀ ਕਲਾਂ ਵਿਖੇ ਸੁਵਿਧਾ ਕੈਂਪ 12 ਜੁਲਾਈ ਨੂੰ - ਵਿਨੀਤ ਕੁਮਾਰ ਬਾਹਰਲਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ ਫਰੀਦਕੋਟ 9 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 12 ਜੁਲਾਈ ਨੂੰ ਸਵੇਰੇ 09.30 ਵਜੇ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਪੱਖੀ ਕਲਾਂ ਵਿਖੇ ਛੇਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ....
ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ ਤਹਿਤ ਮੀਟਿੰਗ ਦਾ ਆਯੋਜਨ
ਫਰੀਦਕੋਟ 9 ਜੁਲਾਈ 2024 : ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਅਤੇ ਰੀਹੈਬਲੀਟੇਸ਼ਨ ਆਫ ਮੈਨੂੰਅਲ ਸਕਵੈਜਰਜ਼ ਐਕਟ 2013 ਤਹਿਤ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐਟਰੋਸਿਟੀ ਐਕਟ 1989 ਤਹਿਤ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਐਸ.ਸੀ/ਐਸ.ਟੀ ਐਕਟ ਅਧੀਨ ਦਰਜ ਹੋਏ ਕੇਸਾਂ ਦੀ ਸਮੀਖਿਆ ਕੀਤੀ ਗਈ। ਕਮੇਟੀ ਦੇ ਮੈਂਬਰ ਸਕੱਤਰ ਸ਼੍ਰੀ ਗੁਰਮੀਤ ਸਿੰਘ ਬਰਾੜ੍ਹ ਨੇ ਦੱਸਿਆ....
ਦੁਬਈ 'ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ 
ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਕੀਤਾ ਸੀ ਕਤਲ ਰਾਏਕੋਟ, 9 ਜੁਲਾਈ 2024 : ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 ਜੂਨ ਨੂੰ ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਜਦੋਂ ਇਸਲਾਮੀ ਜਗਤ ਈਦ ਦੇ ਤਿਉਹਾਰ ਦੀ ਖ਼ੁਸ਼ੀ ਮਨਾ ਰਿਹਾ ਸੀ ਉਸ....
ਹਰਿਆਵਲ ਮੁਹਿੰਮ ਤਹਿਤ ਸਿਵਲ ਹਸਪਤਾਲ ਬਰਨਾਲਾ ਕੰਪਲੈਕਸ 'ਚ ਪੌਦੇ ਲਾਏ
ਬਰਨਾਲਾ, 9 ਜੁਲਾਈ 2024 ; ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਮੁਹਿੰਮ ਤਹਿਤ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਅਤੇ ਡਾ. ਜੋਤੀ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਦੀ ਅਗਵਾਈ ਅਧੀਨ ਵਾਤਾਵਰਣ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਹਸਪਤਾਲ ਬਰਨਾਲਾ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਵਾਤਾਵਰਨ ਅਤੇ....
ਦਿਵਿਆਂਗ ਵਿਅਕਤੀ ਰਾਸ਼ਟਰੀ ਪੁਰਸਕਾਰ ਲਈ 31 ਜੁਲਾਈ ਤੋਂ ਪਹਿਲਾਂ ਅਪਲਾਈ ਕਰਨ
---www.awards.gov.in ’ਤੇ ਸਿਰਫ਼ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ ਬਰਨਾਲਾ, 9 ਜੁਲਾਈ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ‘ਨੈਸ਼ਨਲ ਐਵਾਰਡ ਫਾਰ ਐਂਪਾਵਰਮੈਂਟ ਆਫ ਪਰਸਨਜ਼ ਵਿਦ ਡਿਸੇਬਿਲੀਟੀ 2024’ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਇਸ ਪੁਰਸਕਾਰ ਵਾਸਤੇ ਅਰਜ਼ੀਆਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ www.awards.gov.in ਉੱਤੇ ਉਪਲੱਬਧ ਹਨ ਅਤੇ ਨੈਸ਼ਨਲ ਐਵਾਰਡ ਦੀਆਂ ਅਰਜ਼ੀਆਂ ਆਨਲਾਈਨ ਭਰਨ ਦੀ ਆਖਰੀ ਤਰੀਕ 31-07....
ਖਾਧ ਸੁਰੱਖਿਆ: ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਜੂਨ ਮਹੀਨੇ ਦੌਰਾਨ ਖਾਧ ਪਦਾਰਥਾਂ 'ਚ ਮਿਲਾਵਟ ਦੇ 2 ਕੇਸਾਂ 'ਚ 20 ਹਜ਼ਾਰ ਰੁਪਏ ਜੁਰਮਾਨਾ ਬਰਨਾਲਾ, 9 ਜੁਲਾਈ : ਜ਼ਿਲ੍ਹਾ ਐਡਵਾਈਜ਼ਰੀ ਕਮੇਟੀ (ਫੂਡ ਸੇਫਟੀ) ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਖਾਧ ਸੁਰੱਖਿਆ ਮੁਹਿੰਮ ਦਾ....
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਦਾ ਆਯੋਜਨ 
ਮਾਨਸਾ, 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਸਰਦੂਲੇਵਾਲਾ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਾਲ ਐਸ.ਡੀ.ਐਮ....
ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੈਣੀ ਸਾਹਿਬ ਵਿਖੇ ਕੈਂਪ ਲਗਾਇਆ
ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਕੈਪ ਦੀ ਕੀਤੀ ਸ਼ਲਾਘਾ, ਮੌਕੇ 'ਤੇ ਹੀ ਲਿਆ ਸਕੀਮਾਂ ਦਾ ਲਾਭ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਦਸਤਾਵੇਜ਼ ਕੀਤੇ ਜਾਰੀ ਲੁਧਿਆਣਾ, 09 ਜੁਲਾਈ 2024 : ਸ੍ਰੀ ਭੈਣੀ ਸਾਹਿਬ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਕਸ਼ਮੀਰ ਸਿੰਘ ਅਤੇ ਸ਼੍ਰੀਮਤੀ ਸਵਿੰਦਰ ਕੌਰ ਵਾਸੀ ਭੈਣੀ ਸਾਹਿਬ ਨੇ ਸੀਨੀਅਰ ਸਿਟੀਜਨ ਕਾਰਡ ਬਣਾਉਣ ਲਈ ਅਪਲਾਈ ਕੀਤਾ ਜਿਹੜਾ ਕਿ ਸਮਾਜਿਕ ਸੁਰੱਖਿਆ....