ਮਾਲਵਾ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 'ਚ ਪਲਾਂਟੇਸ਼ਨ ਡਰਾਈਵ ਚਲਾਈ ਗਈ
ਲੁਧਿਆਣਾ, 08 ਜੁਲਾਈ 2024 : ਸੂਬਾ ਸਰਕਾਰ ਵੱਲੋਂ ਵਸਨੀਕਾਂ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਪੌਦਾਰੋਪਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਕੌਂਸਲਰ ਰਘੁਵੀਰ ਸਿੰਘ ਵ੍ਹੀਰਾ, ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਇਲਾਕਾ ਨਿਵਾਸੀ ਮੌਜੂਦ ਸਨ। ਵਿਧਾਇਕ ਬੱਗਾ ਨੇ....
ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ, ਕੈਬਨਿਟ ਮੰਤਰੀ ਖੁੱਡੀਆਂ ਨੇ ਕੀਤਾ ਉਦਘਾਟਨ
ਮੋਗਾ, 8 ਜੁਲਾਈ 2024 : ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ ਅੱਜ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਪਿੰਡ ਦੁੱਨੇਕੇ ਵਿਖੇ ਕੀਤਾ। ਇਸ ਸਬੰਧੀ ਜਾਣਕਾਰੀ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲ ਪੰਜਾਬ ਦੇ ਲਈ ਹੀ ਧੜਕਦਾ ਹੈ : ਡਾ. ਬਲਬੀਰ ਸਿੰਘ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਮਰਪਿਤ ਕੀਤਾ ਪਟਿਆਲਾ ਦਾ ਸੁਆਗਤ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਕਿਹਾ, ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਬਾਰੇ ਜਾਣ ਸਕਣਗੇ - ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਪਟਿਆਲਾ, 8 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ....
ਸ੍ਰੀ ਆਨੰਦਪੁਰ ਸਾਹਿਬ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ, ਪਤਨੀ ਅਤੇ ਇੱਕ ਬੱਚਾ ਜਖ਼ਮੀ
ਸ੍ਰੀ ਆਨੰਦਪੁਰ ਸਾਹਿਬ, 08 ਜੁਲਾਈ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਦੇ ਦਰਬਾਰ ਨੂੰ ਜਾਂਦੀ ਸੜਕ ਤੇ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਪਤੀ-ਪਤਨੀ ਅਤੇ ਦੋ ਬੱਚੇ ਜਾ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜਖਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ....
ਜਲਾਲਾਬਾਦ 'ਚ ਇੱਕ ਵਿਅਕਤੀ ਨੇ ਆਪਣੀ ਦੂਸਰੀ ਪਤਨੀ ਦਾ ਕੈਂਚੀ ਮਾਰ ਕੇ ਕੀਤਾ ਕਤਲ, ਕਤਲ ਮਾਮਲੇ 'ਚ ਪਹਿਲਾਂ ਵੀ ਕੱਟ ਚੁੱਕਿਆ ਜੇਲ੍ਹ 
ਜਲਾਲਾਬਾਦ, 07 ਜੁਲਾਈ 2024 : ਜਲਾਲਾਬਾਦ ਦੇ ਰਾਜਪੂਤ ਮੁਹੱਲੇ 'ਚ ਇੱਕ ਵਿਅਕਤੀ ਵੱਲੋਂ ਆਪਣੀ ਦੂਸਰੀ ਪਤਨੀ ਦਾ ਕੈਂਚੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਉਕਤ ਵਿਅਕਤੀ ਆਪਣੀ ਪਹਿਲੀ ਪਤਨੀ ਦੇ ਕਤਲ ਮਾਮਲੇ 'ਚ 10 ਸਾਲ ਦੀ ਜੇਲ੍ਹ ਕੱਟ ਕੇ 6 ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। ਉਕਤ ਔਰਤ ਨੇ ਜੇਲ੍ਹ 'ਚੋਂ ਆਏ ਇਕ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਕਾਸ਼ ਕੌਰ (50) ਦੇ ਭਤੀਜੇ ਸ਼ੰਟੀ ਨੇ....
ਸ਼ਿਵ ਸੈਨਿਕ ਆਗੂ ਸੰਦੀਪ ਥਾਪਰ ਤੇ ਹਮਲਾ ਕਰਨ ਵਾਲੇ ਉਸਨੂੰ ਮਾਰਨਾ ਚਾਹੁੰਦੇ ਸਨ : ਰਾਜਪਾਲ ਪੁਰੋਹਿਤ
ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅੱਜ ਵੀ ਬਰਕਰਾਰ ਹੈ : ਰਾਜਪਾਲ ਲੁਧਿਆਣਾ, 07 ਜੁਲਾਈ 2024 : ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋ ਇੱਕ ਪੱਤਰਕਾਰ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸ਼ਿਵ ਸੈਨਿਕ ਆਗੂ ਸੰਦੀਪ ਥਾਪਰ ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜੋ ਸੰਦੀਪ ਥਾਪਰ ਤੇ ਹਮਲਾ ਕਰਨ ਵਾਲੇ ਉਸਨੂੰ ਮਾਰਨਾ ਚਾਹੁੰਦੇ ਸਨ। ਪਰ ਉਹ ਕਿਸੇ ਨਾ ਕਿਸੇ ਤਰ੍ਹਾਂ ਬਚ ਗਿਆ ਅਤੇ ਸੰਦੀਪ ਥਾਪਰ ਦਾ ਸਹੀ ਸਮੇਂ ਇਲਾਜ ਹੋ ਗਿਆ। ਰਾਜਪਾਲ....
ਮੋਗਾ ਵਿਖੇ ਸਥਾਪਤ ਹੋਈ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ
ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਪ੍ਰੋਜੈਕਟ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ 8 ਜੁਲਾਈ ਨੂੰ ਦੁੱਨੇਕੇ ਵਿਖੇ ਕਰਨਗੇ ਮੋਗਾ, 7 ਜੁਲਾਈ 2024 : ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ....
ਸਿੱਧੂ ਮੂਸੇਵਾਲਾ ਨਾਲ ਥਾਰ 'ਚ ਸਵਾਰ ਦੋਵੇਂ ਸਾਥੀ ਨਹੀਂ ਹੋਏ ਅਦਾਲਤ 'ਚ ਪੇਸ਼, ਬਤੌਰ ਗਵਾਹ ਦੋਵਾਂ ਦੀ ਸੀ ਪੇਸ਼ੀ
ਮਾਨਸਾ, 6 ਜੁਲਾਈ 2024 : ਸਿੱਧੂ ਮੂਸੇ ਵਾਲਾ ਕਤਲਕਾਂਡ 'ਚ ਗਵਾਹ ਜ਼ਿਲ੍ਹਾ ਮਾਨਸਾ ਦੀ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨੂੰ ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਪੇਸ਼ੀ ਲਈ ਗਵਾਹ ਵਜੋਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ ਅਤੇ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਗਵਾਹ ਵਜੋਂ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦਈਏ 29 ਮਈ 2022 ਨੂੰ ਪੰਜਾਬ ਦੇ ਨਾਮੀ ਗਾਇਕ ਸਿੱਧੂ....
ਜਦ ਦੀ ਆਪ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜੀ ਹੈ : ਸੁਨੀਲ ਜਾਖੜ
ਲੁਧਿਆਣਾ, 6 ਜੁਲਾਈ 2024 : ਬੀਤੇ ਦਿਨੀਂ ਸ਼ਿਵ ਸੈਨਾ ਦੇ ਆਗੂ ਤੇ ਹੋਏ ਹਮਲੇ ਤੋਂ ਬਾਅਦ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖਰ ਉਨ੍ਹਾਂ ਦਾ ਹਾਲ ਜਾਨਣ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਪੁੱਜੇ। ਇਸ ਮੌਕੇ ਪੰਜਾਬ ਸਰਕਾਰ ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਖੁਦ ਸੋਧੇ ਲਾਉਣ ਦਾ ਇਹ ਚਲਣ ਚੱਲ ਪਿਆ ਹੈ। ਉਹਨਾਂ ਕਿਹਾ ਕਿ ਇਹ ਖਤਰਨਾਕ ਹੈ ਅਜਿਹਾ ਨਹੀਂ ਹੋਣਾ ਚਾਹੀਦਾ। ਸੁਨੀਲ ਜਾਖੜ ਨੇ ਕਿਹਾ ਕਿ ਕਿਤੇ ਨਾ ਕਿਤੇ ਇਹ ਸਰਕਾਰ ਸੁੱਤੀ ਪਈ ਹੈ। ਸੁਨੀਲ ਜਾਖੜ ਕਿਹਾ ਕਿ ਇਹ....
ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਵਧੇਗੀ ਜਾਗਰੂਕਤਾ : ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ ਪਸ਼ੂ ਪਾਲਣ ਮੰਤਰੀ ਨੇ ਕਿਹਾ, ਰਾਜ ਸਰਕਾਰ ਪਸ਼ੂ ਪਾਲਣ ਨੂੰ ਕਰ ਰਹੀ ਹੈ ਉਤਸਾਹਿਤ ਸ੍ਰੀ ਮੁਕਤਸਰ ਸਾਹਿਬ, 6 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਇੱਥੇ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ....
ਦੋ ਮਹੀਨੇ ਪਹਿਲਾਂ ਕੈਨੇਡਾ ਗਈ ਮਾਨਸਾ ਦੀ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ  
ਮਾਨਸਾ, 06 ਜੁਲਾਈ 2024 : ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ, ਦੋ ਮਹੀਨੇ ਪਹਿਲਾਂ ਧੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਆਪਣੀ ਧੀ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਭਾਰਤ ਲਿਆ ਕੇ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ। ਮਾਨਸਾ ਜ਼ਿਲ੍ਹੇ ਦੇ ਪਿੰਡ ਬੇਰ ਦੇ ਕਿਸਾਨ....
ਇੰਜ: ਜਗਦੇਵ ਸਿੰਘ ਹਾਂਸ ਕੇਂਦਰੀ ਜੋਨ ਲੁਧਿਆਣਾ ਦੇ ਚੀਫ਼ ਇੰਜਨੀਅਰ ਤੈਨਾਤ
ਅਹੁਦਾ ਸੰਭਾਲਦਿਆਂ ਹੀ ਲੋਕਾਂ ਨੂੰ ਬਿਹਤਰ ਬਿਜਲੀ ਸਪਲਾਈ ਦੇਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਲੁਧਿਆਣਾ, 6 ਜੁਲਾਈ 2024 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇੰਜ:ਜਗਦੇਵ ਸਿੰਘ ਹਾਂਸ ਨੂੰ ਪੰਜਾਬ ਦੇ ਬਹੁਤ ਹੀ ਮਹੱਤਵਪੂਰਨ ਅਹੁਦੇ ਕੇਂਦਰੀ ਜੋਨ ਲੁਧਿਆਣਾ ਦੇ ਚੀਫ਼ ਇੰਜਨੀਅਰ ਵੱਜੋਂ ਤੈਨਾਤ ਕੀਤਾ ਗਿਆ ਹੈ, ਜਿੱਥੇ ਉਹਨਾਂ ਨੇ ਕੇਂਦਰੀ ਜੋਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਆਪਣਾ ਆਹੁਦਾ ਸੰਭਾਲ ਲਿਆ ਹੈ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਾਂਸ ਕਲਾਂ ਦੇ ਜੰਮਪਲ ਇੰਜ:ਹਾਂਸ ਇਸ ਤੋਂ....
ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਯੂਰੀਆ ਖਾਦ ਦੀ ਦੂਜੀ ਕਿਸ਼ਤ ਪਾ ਦੇਣੀ ਚਾਹੀਦੀ ਹੈ :ਖੇਤੀ ਮਾਹਿਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਫਰੀਦਕੋਟ, 6 ਜੁਲਾਈ 2024 : ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਸਹਿਯੋਗ ਨਾਲ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲਾ ਪੱਧਰੀ ਤਕਨੀਕੀ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਟੀਮ....
DC ਨੇ ਨੌਜਵਾਨ ਭੈਣਾਂ ਨਾਲ ਮੁਲਾਕਾਤ ਕੀਤੀ, ਦੋਵੇਂ IAS ਅਫਸਰ ਅਤੇ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ 
I-ASPIRE ਲੀਡਰਸ਼ਿਪ ਪਹਿਲਕਦਮੀ ਦੇ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਰੋਲ ਮਾਡਲਾਂ ਦੇ ਨਾਲ ਦਿਨ ਬਿਤਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੂਲਤ ਲਈ ਲੁਧਿਆਣਾ, 6 ਜੁਲਾਈ 2024 : ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ "I-ASPIRE" ਇੱਕ ਲੀਡਰਸ਼ਿਪ ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਅਤੇ ਪ੍ਰੇਰਿਤ ਕਰਨਾ ਹੈ ਜਦੋਂ ਦੋ ਨੌਜਵਾਨ ਭੈਣਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ....
ਬਾਲ ਭਿਖਾਰੀਆਂ ਨੂੰ ਸੜਕਾਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਦੀ ਸਿੱਖਿਆ, ਕਿੱਤਾਮੁਖੀ ਹੁਨਰ ਆਦਿ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਨੇ 'ਭੀਖਿਆ ਤੋਂ ਸਿੱਖਿਆ ਤੱਕ' ਪ੍ਰੋਗਰਾਮ ਸ਼ੁਰੂ ਕੀਤਾ 
ਡੀਸੀ ਨੇ ਟੀਚੇ ਨੂੰ ਪ੍ਰਾਪਤ ਕਰਨ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਗੈਰ ਸਰਕਾਰੀ ਸੰਗਠਨਾਂ/ਸਰਕਾਰੀ ਵਿਭਾਗਾਂ ਨਾਲ ਮੀਟਿੰਗ ਕੀਤੀ NGO, ਸਰਕਾਰੀ ਵਿਭਾਗਾਂ ਨੂੰ ਬਾਲ ਭੀਖ ਮੰਗਣ ਦੇ ਮੁੱਦੇ ਨੂੰ ਹੱਲ ਕਰਨ, ਉਹਨਾਂ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਉਹਨਾਂ ਦੇ ਹੁਨਰ/ ਪ੍ਰਤਿਭਾ ਨੂੰ ਵਧਾਉਣ ਲਈ ਸਮੂਹਿਕ ਯਤਨ ਕਰਨ ਲਈ ਕਿਹਾ ਗਿਆ ਹੈ ਲੁਧਿਆਣਾ, 6 ਜੁਲਾਈ 2024 : ਭਿਖਾਰੀ ਬੱਚਿਆਂ ਨੂੰ ਸੜਕਾਂ ਤੋਂ ਬਾਹਰ ਕੱਢਣ ਅਤੇ ਉਨ੍ਹਾਂ ਦੀ ਮੁੱਖ ਧਾਰਾ ਦੀ ਸਿੱਖਿਆ, ਕਿੱਤਾਮੁਖੀ ਹੁਨਰ ਆਦਿ ਵਿੱਚ ਮਦਦ ਕਰਨ ਦੇ....