ਮਾਲਵਾ

ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ: ਡਿਪਟੀ ਕਮਿਸ਼ਨਰ
ਓਵਰ ਲੋਡਿਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨ ਚਾਲਕਾਂ ਤੇ ਕੀਤੀ ਜਾਵੇਗੀ ਕਾਰਵਾਈ ਜ਼ਿਲ੍ਹੇ ਅੰਦਰ ਸੜਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਹੋਵੇ ਪਾਲਣਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਵਾਸਤੇ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਅਦਾ ਕਰਨ ਤਾਂ ਜੋ ਸੜਕੀ ਹਾਦਸਿਆਂ ਵਿੱਚ ਅਜਾਈਂ....
ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਹੁਣ ਨਹੀਂ ਬਣੇਗੀ ਹੜ੍ਹਾਂ ਵਾਲੀ ਸਥਿਤੀ
ਖਰੜ ਦੇ ਸੀਵਰੇਜ ਦਾ ਪਾਣੀ ਕਈ ਸਾਲਾਂ ਤੋਂ ਕਰ ਰਿਹਾ ਸੀ ਸਮੱਸਿਆਵਾਂ ਪੈਦਾ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨਾਲ ਲੋਕਾਂ ਨੂੰ ਰਾਹਤ ਮਿਲੀ ਬਰਸਾਤਾਂ ਦੇ ਮੱਦੇਨਜ਼ਰ ਡਰੇਨਾਂ, ਚੋਆਂ ਅਤੇ ਪਾਣੀ ਦੇ ਸੋਮਿਆਂ ਦੀ ਸਫ਼ਾਈ ਮੁਕੰਮਲ ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਬ ਡਵੀਜ਼ਨ ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਖਰੜ ਦੇ ਸੀਵਰੇਜ ਦਾ ਪਾਣੀ ਇਕੱਠਾ ਹੋਣ ਤੇ ਹੜ੍ਹਾਂ ਵਰਗੀ ਸਥਿਤੀ ਦਾ ਕਾਰਨ ਬਣ ਰਿਹਾ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ, ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ....
ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਾਰੇ ਵਿਭਾਗ ਕਰਨ ਸਹਿਯੋਗ : ਏ.ਡੀ.ਸੀ. ਈਸ਼ਾ ਸਿੰਗਲ
ਜ਼ਿਲ੍ਹੇ ਦੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਕਲਾਸਾਂ ਲਗਾਉਣ ਸਬੰਧੀ ਯੋਜਨਾ ਤਿਆਰ ਕਰਨ ਦੀ ਹਦਾਇਤ ਸਵੈ-ਰੋਜ਼ਗਾਰ ਸਕੀਮਾਂ ਦਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਹਾ ਦੇਣ ਲਈ ਕੀਤਾ ਪ੍ਰੇਰਿਤ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕਾਊਂਸਲ ਦੀ ਮੀਟਿੰਗ ਹੋਈ ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹੱਈਆ....
ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ
ਪਿੰਡ ਖਾਰਾ ਵਿਖੇ ਸਪੀਕਰ ਸੰਧਵਾਂ ਤੇ ਡੀ.ਸੀ. ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ ਨਾਲ ਲੱਗਦੇ 4 ਪਿੰਡਾਂ ਦੇ ਵਸਨੀਕਾਂ ਨੇ ਭਰੀ ਹਾਜ਼ਰੀ ਕੋਟਕਪੂਰਾ, 28 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਖਾਰਾ ਵਿਖੇ ਤੀਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਪਿੰਡ ਅਤੇ ਆਸ ਪਾਸ ਦੇ 3 ਹੋਰ ਪਿੰਡਾਂ ਦੇ ਕਈ ਸਾਂਝੇ ਅਤੇ ਨਿੱਜੀ ਮਸਲੇ....
ਸਪੀਕਰ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ
ਫਰੀਦਕੋਟ 28 ਜੂਨ 2024 : ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਸਾਲ 2024 ਦੌਰਾਨ ਚਲਾਏ ਸੈਂਟਰਾਂ ਰਾਹੀਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਗੁਰਦੁਆਰਾ ਸਿੰਘ ਸਭਾ ਫਰੀਦਕੋਟ ਵਿਖ਼ੇ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਹਰਪਾਲ ਸਿੰਘ ਮੈਨੇਜਿੰਗ ਟਰੱਸਟੀ ਅਤੇ ਡਾਕਟਰ ਬੀ ਐਨ ਐਸ ਵਾਲੀਆ ਦੀ ਅਗਵਾਈ ਵਿੱਚ ਸੇਵਾ ਕਾਰਜ ਕਰ ਰਹੀ ਸੰਸਥਾ ਭਾਈ ਜੈਤਾ ਜੀ ਫਾਊਂਡੇਸ਼ਨ ਚੰਡੀਗੜ੍ਹ ਵਿਦਿਆ ਦੇ ਖੇਤਰ....
ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ
ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਸੁਵਿਧਾ ਦੇਣ ਲਈ ਵਚਨਬੱਧ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਗ਼ਰੀਬਾਂ, ਬਜ਼ੁਰਗਾਂ, ਮਜ਼ਦੂਰਾਂ, ਕਿਸਾਨਾਂ, ਬੇਸਹਾਰਾ ਲੋਕਾਂ ਲਈ ਸਰਕਾਰ ਤੁਹਾਡੇ ਦੁਆਰ ਵਰਦਾਨ, ਪੰਡੋਰੀ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਹਫਤਾਵਾਰੀ ਕੈਂਪ ਜ਼ਿਲ੍ਹਾ ਬਰਨਾਲਾ 'ਚ ਲਗਾਏ ਜਾਣਗੇ, ਡਿਪਟੀ ਕਮਿਸ਼ਨਰ ਮਹਿਲ ਕਲਾਂ, 28 ਜੂਨ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਤੁਹਾਡੇ....
ਡਿਪਟੀ ਕਮਿਸ਼ਨਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ
ਬਰਨਾਲਾ, 28 ਜੂਨ 2024 : ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਛਾਪਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਹ ਮੁਹਿੰਮ “ਦਸਤਾਂ ਦੀ ਰੋਕਥਾਮ , ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ ਆਪਣਾ ਖਿਆਲ” ਸਲੋਗਨ ਤਹਿਤ ਚਲਾਈ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅੱਜ-ਕੱਲ੍ਹ ਦਸਤ ਲੱਗਣ ਦਾ ਖਤਰਾ....
ਪੀ ਏ ਯੂ ਵਿਚ ਖੇਤੀ ਉੱਦਮੀਆਂ ਨੂੰ ਸਿਖਲਾਈ ਦੇਣ ਸੰਬੰਧੀ ਵਿਸ਼ੇਸ਼ ਮੀਟਿੰਗਾਂ ਹੋਈਆਂ
ਲੁਧਿਆਣਾ 28 ਜੂਨ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਖੇਤੀ ਉੱਦਮੀਆਂ ਨੂੰ ਸਿਖਲਾਈ ਦੇਣ ਸੰਬੰਧੀ ਪਾਬੀ ਦੇ ਸਿਖਲਾਈ ਪ੍ਰੋਗਰਾਮ ਰਫ਼ਤਾਰ ਤੀਜੀ ਅਤੇ ਚੌਥੀ ਮੀਟਿੰਗ ਬੁਲਾਈ ਗਈ। ਮੀਟਿੰਗਾਂ ਦੀ ਪ੍ਰਧਾਨਗੀ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਕੀਤੀ। ਇਸ ਮੀਟਿੰਗ ਵਿਚ 31 ਖੇਤੀ ਉੱਦਮੀਆਂ ਦੇ ਇੱਕ ਸਮੂਹ ਨੇ ਭਾਗ ਲਿਆ ਜੋ ਆਪਣੇ ਨਵੇਂ ਵਿਚਾਰਾਂ ਨੂੰ ਸਾਕਾਰ ਕਰਨ ਲਈ ਉਤਸੁਕ ਨਜ਼ਰ ਆਏ। ਇਸ ਦੌਰਾਨ ਹਾਜ਼ਰ ਰਹਿਣ ਵਾਲੇ ਕਮੇਟੀ ਮੈਂਬਰਾਂ ਵਿੱਚ ਡਾ: ਟੀ.ਐਸ. ਰਿਆੜ, ਅਪਰ....
ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ, ਦੋ ਨੌਜਾਵਨਾਂ ਦੀ ਮੌਤ
ਪਟਿਆਲਾ, 27 ਜੂਨ 2024 : ਸਥਾਨਕ ਸ਼ਹਿਰ ਦੇ ਨੇੜੇ ਪਿੰਡ ਅਕਬਰਪੁਰ ਅਫਗਾਨਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਜੁਲਕਾ ਇਲਾਕੇ ‘ਚ ਇੱਕ ਤੇਜ਼ ਰਫਤਾਰ ਕੈਂਟਰ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾ ਜਾ ਟਕਰਾਈ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਕਾਰ ‘ਚ ਸਵਾਰ ਦੋ ਨੌਜਾਵਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਲਖਵਿੰਦਰ ਸਿੰਘ ਅਤੇ ਸੰਦੀਪ ਸਿੰਘ....
ਸਿਹਤ ਖੇਤਰ ਵਿੱਚ ਲਗਾਤਾਰ ਸੁਧਾਰ ਦੇ ਉਪਰਾਲੇ ਕੀਤਾ ਜਾ ਰਹੇ ਹਨ : ਡਾ. ਬਲਬੀਰ ਸਿੰਘ 
ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਿਆ ਜਾਇਜ਼ਾ ਮਿਥੇ ਸਮੇਂ ’ਚ ਪੂਰੇ ਕੀਤੇ ਜਾਣ ਚੱਲ ਰਹੇ ਵਿਕਾਸ ਕਾਰਜ ਤੇ ਗੁਣਵੱਤਾ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ : ਡਾ. ਬਲਬੀਰ ਸਿੰਘ ਮੀਟਿੰਗ ਦੌਰਾਨ ਰਾਜਿੰਦਰਾ ਹਸਪਤਾਲ ’ਚ ਮਰੀਜ਼ ਫੈਸੀਲੇਸ਼ਨ ਸੈਂਟਰ ਬਣਾਉਣ ਦੀ ਤਜਵੀਜ਼ ’ਤੇ ਕੀਤੀਆਂ ਵਿਚਾਰਾਂ ਸਰਕਾਰੀ ਮੈਡੀਕਲ ਕਾਲਜ ਨੂੰ ਨਮੂਨੇ ਦਾ ਕਾਲਜ ਬਣਾਉਣ ਤੇ ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਉਚ ਪੱਧਰੀ ਬੈਠਕ....
ਕੈਨੇਡਾ ‘ਚ ਲੁਧਿਆਣੇ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਲੁਧਿਆਣਾ, 27 ਜੂਨ 2024 : ਪੰਜਾਬ ਦੇ ਲੁਧਿਆਣਾ ਦੇ ਇੱਕ ਨੌਜਵਾਨ ਕੈਨੇਡਾ ‘ਚ ਖੁਦਕੁਸ਼ੀ ਕਰ ਲਈ ਹੈ। ਕੈਨੇਡੀਅਨ ਪੁਲਿਸ ਨੇ ਨੌਜਵਾਨ ਦੀ ਖੁਦਕੁਸ਼ੀ ਦੀ ਪੁਸ਼ਟੀ ਕੀਤੀ ਹੈ। ਕੈਨੇਡਾ ਰਹਿੰਦੇ ਲੁਧਿਆਣਾ ਦੇ ਪਿੰਡ ਅੱਬੂਵਾਲ ਦਾ 22 ਸਾਲਾ ਚਰਨਜੀਤ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਸੀ। ਪਿਛਲੇ ਵੀਰਵਾਰ ਦੇ ਆਸ-ਪਾਸ ਉਸ ਨੇ ਆਪਣੇ ਦੋਸਤਾਂ ਨੂੰ ਨਿਆਗਰਾ ਫਾਲਜ਼ ‘ਚ ਕੰਮ ‘ਤੇ ਜਾਣ ਬਾਰੇ ਦੱਸਿਆ ਸੀ। ਚਰਨਜੀਤ ਉਸ ਦਿਨ ਤੋਂ ਵਾਪਸ ਨਹੀਂ ਆਇਆ। ਪਿੰਡ ਵਿੱਚ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਹਰ ਰੋਜ਼ ਚਰਨਜੀਤ....
ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਰਗਰਮ ਯਤਨ ਜਾਰੀ - ਜਤਿੰਦਰ ਜੋਰਵਾਲ
ਸਰਕਾਰੀ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਸਾਬਤ ਹੋ ਰਹੇ ਹਨ ਵਰਦਾਨ ਡਿਪਟੀ ਕਮਿਸ਼ਨਰ ਵੱਲੋਂ ਅਪੀਲ, ਨਸ਼ਾ ਰੋਗੀਆਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੋਕ ਸੰਗਰੂਰ, 27 ਜੂਨ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਿਥੇ ਗਏ ਟੀਚੇ ਨੂੰ ਜਿਲਾ ਸੰਗਰੂਰ ਵਿੱਚ ਸਫਲਤਾ ਨਾਲ ਲਾਗੂ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਸੋਚ ਉੱਤੇ ਪਹਿਰਾ ਦਿੰਦੇ....
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿਧਾਇਕ ਭਰਾਜ ਨੇ ਨਵੇਂ ਮੈਡੀਕਲ ਅਫਸਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ ਸੰਗਰੂਰ, 27 ਜੂਨ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਖੇ ਸਿਹਤ ਤੇ ਪਰਿਵਾਰ....
ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ ਦਿਵਸ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ
ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਦੀ ਬਜਾਏ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ ਅਤੇ ਨਸ਼ਾ ਛੱਡਣ ਵਿੱਚ ਸਹਿਯੋਗ ਦਿੱਤਾ ਜਾਵੇ: ਡਾ ਨੀਰਜ਼ਾ ਗੁਪਤਾ ਫਾਜਿਲਕਾ 27 ਜੂਨ 2024 : ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਪੁਰਜ਼ੋਰ ਯਤਨ ਕਰ ਰਹੇ ਹਨ। ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ—ਕਾਨੂੰਨੀ ਤਸ਼ਕਰੀ ਵਿਰੁੱਧ ਅੰਦਰਰਾਸ਼ਟਰੀ....
ਸਰਕਾਰੀ ਸਕੀਮਾਂ ਦਾ ਲਾਭ ਲੁੱਟੋ, ਪਰ ਤ੍ਰੇਹ ਲੱਗੇ ਤੇ ਖੂਹ ਨਾ ਪੁੱਟੋ
2.33 ਲੱਖ ਕਾਰਡ ਧਾਰਕ ਆਯੂਸ਼ਮਾਨ ਭਾਰਤ ਯੋਜਨਾ ਤੋਂ ਵਾਂਝੇ: ਡੀ.ਸੀ ਫਰੀਦਕੋਟ ਨੇ ਜਤਾਈ ਚਿੰਤਾ ਕਾਰਡ ਬਣਾਉਣ ਵਿੱਚ ਦਿੱਕਤ ਆਉਣ ਤੇ ਡਾਇਲ ਕੀਤਾ ਜਾਵੇ 104 ਜਾਂ 82641-83409 ਫਰੀਦਕੋਟ 27 ਜੂਨ 2024 : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਵਾਂਝੇ ਰਹਿ ਰਹੇ 2.33 ਲੱਖ ਕਾਰਡ ਧਾਰਕਾਂ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਲੋਕਾਂ ਨੂੰ ਜਲਦੀ ਤੋਂ ਜਲਦੀ ਇਹ ਕਾਰਡ ਬਣਾਉਣ ਦੀ ਅਪੀਲ ਕੀਤੀ। ਸਾਰੇ ਜਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਦੀ....