ਦੰਤੇਵਾੜਾ ਨਕਸਲੀ ਹਮਲੇ 'ਚ 11 ਜਵਾਨ ਸ਼ਹੀਦ, ਪੀਐਮ ਮੋਦੀ ਨੇ ਕੀਤੀ ਸਖ਼ਤ ਨਿੰਦਾ

ਦਾਂਤੇਵਾੜਾ, 26 ਅਪ੍ਰੈਲ : ਛੱਤੀਸਗੜ੍ਹ 'ਚ ਨਕਸਲੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਨਕਸਲੀਆਂ ਨੇ ਦਾਂਤੇਵਾੜਾ ਦੇ ਅਰਨਪੁਰ 'ਚ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ। ਹਮਲੇ 'ਚ 11 ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਇੱਕ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਕਸਲੀਆਂ ਨੇ ਜਵਾਨਾਂ ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਆਈਈਡੀ ਧਮਾਕਾ ਕੀਤਾ ਹੈ। ਸੂਚਨਾ ਮਿਲਣ ਤੋਂ ਬਾਅਦ ਇਲਾਕੇ 'ਚ ਵਾਧੂ ਪੁਲਸ ਫੋਰਸ ਭੇਜ ਦਿੱਤੀ ਗਈ ਹੈ। ਮਰਨ ਵਾਲਿਆਂ ਵਿੱਚ 10 ਡੀਆਰਜੀ ਕਰਮਚਾਰੀ ਅਤੇ ਇੱਕ ਡਰਾਈਵਰ ਸ਼ਾਮਲ ਹੈ। ਆਈਜੀ ਬਸਤਰ ਪੀ ਸੁੰਦਰਰਾਜ ਨੇ ਨਕਸਲੀ ਹਮਲੇ ਤੋਂ ਬਾਅਦ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੌਕੇ ਤੋਂ ਹਟਾਇਆ ਜਾ ਰਿਹਾ ਹੈ। ਦੇ ਸੀਨੀਅਰ ਅਧਿਕਾਰੀ ਮੌਜੂਦ ਹਨ। ਸਰਚ ਆਪਰੇਸ਼ਨ ਜਾਰੀ ਹੈ।

ਪੀਐਮ ਮੋਦੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਕਸਲੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ। 


ਬਖਸ਼ਿਆ ਨਹੀਂ ਜਾਵੇਗਾ: ਭੁਪੇਸ਼ ਬਘੇਲ
ਨਕਸਲੀ ਕਾਂਡ ਤੋਂ ਬਾਅਦ ਸੀਐਮ ਭੁਪੇਸ਼ ਬਘੇਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਦੁਖਦਾਈ ਹੈ। ਦੁਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਇਹ ਲੜਾਈ ਹੁਣ ਆਖਰੀ ਪੜਾਅ 'ਤੇ ਹੈ। ਨਕਸਲੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।"