ਦੇਸ਼ ਵਿੱਚ ਇਕ ਦਿਨ ’ਚ ਕੋਰੋਨਾ ਦੇ 11,109 ਨਵੇਂ ਮਾਮਲੇ, 29 ਲੋਕਾਂ ਦੀ ਮੌਤ

ਨਵੀਂ ਦਿੱਲੀ,  15 ਅਪ੍ਰੈਲ : ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 11,109 ਨਵੇਂ ਮਾਮਲੇ ਮਿਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 49,622 ਹੋ ਗਈ ਹੈ। ਕੋਰੋਨਾ ਨਾਲ 29 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ 5,31,064 ਹੋ ਗਈ ਹੈ। ਦਿੱਲੀ ਤੇ ਰਾਜਸਥਾਨ ’ਚ ਤਿੰਨ-ਤਿੰਨ ਤੇ ਛੱਤੀਸਗੜ੍ਹ ਤੇ ਪੰਜਾਬ ’ਚ ਦੋ-ਦੋ ਮੌਤਾਂ ਹੋਈਆਂ ਹਨ। ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਓਡੀਸ਼ਾ, ਪੁਡੂਚੇਰੀ, ਤਾਮਿਲਨਾਡੂ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਤੋਂ ਇਕ-ਇਕ ਮੌਤ ਦੀ ਸੂਚਨਾ ਮਿਲੀ ਹੈ। ਇਸ ਤੋਂ ਇਲਾਵਾ ਕੇਰਲ ਨੇ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੇ ਅੰਕੜਿਆਂ ਦਾ ਪੁਨਰ ਮਿਲਾਨ ਕਰਨ ਤੋਂ ਬਾਅਦ ਮਿ੍ਰਤਕਾਂ ਦੀ ਸੂਚੀ ’ਚ ਨੌਂ ਮਾਮਲੇ ਜੋੜੇ ਹਨ। ਇਸ ਦੌਰਾਨ ਰੋਜ਼ਾਨਾ ਇਨਫੈਕਸ਼ਨ ਦਰ 5.01 ਫ਼ੀਸਦੀ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ 4.29 ਫ਼ੀਸਦੀ ਦਰਜ ਕੀਤੀ ਗਈ। ਇਸ ਬਿਮਾਰੀ ਨਾਲ ਹੁਣ ਤੱਕ ਦੇਸ਼ ’ਚ 4,47,97,269 ਲੋਕ ਇਨਫੈਕਟਿਡ ਹੋ ਚੁੱਕੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ ਕੁੱਲ ਪੀੜਤਾਂ ਦਾ 0.11 ਫ਼ੀਸਦੀ ਹੈ। ਕੋਰੋਨਾ ਤੋੋਂ ਠੀਕ ਹੋਣ ਦੀ ਰਾਸ਼ਟਰੀ ਦਰ 98.70 ਫ਼ੀਸਦੀ ਦਰਜ ਕੀਤੀ ਗਈ ਹੈ। ਮੌਤ ਦਰ 1.19 ੍ਰਫ਼ੀਸਦੀ ਹੈ। ਦੇਸ਼ ਪੱਧਰੀ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਦੇਸ਼ ’ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.66 ਕਰੋੜ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।