ਝਾਰਖੰਡ ਵਿੱਚ ਕਾਲਝਰੀਆ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ 12 ਵਿਅਕਤੀਆਂ ਦੀ ਮੌਤ

ਜਾਮਤਾੜਾ, 28 ਫਰਵਰੀ : ਝਾਰਖੰਡ ਦੇ ਜਾਮਤਾੜਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਮਤਾੜਾ-ਕਰਮਟੰਡ ਵਿੱਚ ਕਾਲਝਰੀਆ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ 12 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਖ਼ਬਰ ਸੁਣ ਕੇ ਯਾਤਰੀਆਂ ਨੇ ਟਰੇਨ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਝਾਜਾ-ਆਸਨਸੋਲ ਰੇਲਗੱਡੀ ਯਾਤਰੀਆਂ ਦੇ ਉਪਰੋਂ ਲੰਘ ਗਈ। ਇਸ ਹਾਦਸੇ 'ਚ ਹੁਣ ਤੱਕ ਕੁੱਲ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ ਕੁਝ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਰੇਲਵੇ ਪ੍ਰਸ਼ਾਸਨ, ਰੇਲਵੇ ਪੁਲਸ ਅਤੇ ਸਥਾਨਕ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਆਂਗ ਐਕਸਪ੍ਰੈਸ 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਟਰੇਨ ਨੂੰ ਅਚਾਨਕ ਰੋਕ ਦਿੱਤਾ ਗਿਆ। ਇਸ ਦੌਰਾਨ ਅੱਗ ਲੱਗਣ ਦੀ ਖ਼ਬਰ ਤੋਂ ਘਬਰਾ ਕੇ ਸਵਾਰੀਆਂ ਨੇ ਟਰੇਨ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਝਾਜਾ-ਆਸਨਸੋਲ ਰੇਲਗੱਡੀ ਯਾਤਰੀਆਂ ਦੇ ਉਪਰੋਂ ਲੰਘ ਗਈ।

ਜਾਮਤਾਰਾ ਵਿੱਚ ਹੋਏ ਹਾਦਸੇ ਤੋਂ ਦੁਖੀ ਹਾਂ : ਪ੍ਰਧਾਨ ਮੰਤਰੀ ਮੋਦੀ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। "ਝਾਰਖੰਡ ਦੇ ਜਾਮਤਾਰਾ ਵਿੱਚ ਹੋਏ ਹਾਦਸੇ ਤੋਂ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।