2 ਹਜ਼ਾਰ ਦਾ ਨੋਟ ਬੰਦ ਕਰਨ ਦਾ ਐਲਾਨ, 30 ਸਤੰਬਰ ਤੱਕ ਬੈਂਕ 'ਚ ਜਮ੍ਹਾ ਕਰਵਾਓ 

ਨਵੀਂ ਦਿੱਲੀ, 19 ਮਈ : ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਸਭ ਤੋਂ ਵੱਡੇ ਕਰੰਸੀ ਨੋਟ 2000 ਰੁਪਏ 'ਤੇ ਵੱਡਾ ਫੈਸਲਾ ਲਿਆ ਹੈ। ਭਾਰਤ ਵਿਚ 2000 ਰੁਪਏ ਦੇ ਨੋਟ ਬੰਦ ਹੋਣ ਜਾ ਰਹੇ ਹਨ। ਇਸ ਬਾਰੇ ਅੱਜ ਆਈਬੀਆਈ ਨੇ ਇੱਕ ਅਹਿਮ ਮੀਟਿੰਗ ਫੈਸਲਾ ਲੈਂਦਿਆਂ ਜਾਣਕਾਰੀ ਦਿੱਤੀ ਹੈ ਕਿ 30 ਸਤੰਬਰ 2023 ਤੱਕ ਇਨ੍ਹਾਂ ਨੋਟਾਂ ਨੂੰ ਬਦਲਿਆ ਜਾ ਸਕਦਾ ਹੈ। ਰਿਜ਼ਰਵ ਬੈਂਕ ਮੁਤਾਬਕ 2000 ਰੁਪਏ ਦਾ ਨੋਟ ਕਾਨੂੰਨੀ ਤੌਰ 'ਤੇ ਜਾਰੀ ਰਹੇਗਾ ਪਰ ਇਸ ਨੂੰ ਪ੍ਰਚਲਨ ਤੋਂ ਬਾਹਰ ਕਰ ਦਿੱਤਾ ਜਾਵੇਗਾ। ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਬੈਂਕਾਂ ਨੂੰ ਤੁਰੰਤ ਪ੍ਰਭਾਵ ਨਾਲ 2000 ਰੁਪਏ ਦੇ ਨੋਟ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਰਿਜ਼ਰਵ ਬੈਂਕ ਨੇ ਇਹ ਫੈਸਲਾ 'ਕਲੀਨ ਨੋਟ ਪਾਲਿਸੀ' ਤਹਿਤ ਲਿਆ ਹੈ। ਸਾਲ 2016 ਵਿੱਚ ਰਿਜ਼ਰਵ ਬੈਂਕ ਦੁਆਰਾ ਨੋਟਬੰਦੀ ਤੋਂ ਬਾਅਦ, ਰਿਜ਼ਰਵ ਬੈਂਕ ਨੇ 2000 ਰੁਪਏ ਦਾ ਨੋਟ ਜਾਰੀ ਕੀਤਾ ਸੀ। ਪਿਛਲੇ ਕੁਝ ਮਹੀਨਿਆਂ ਤੋਂ ਬਾਜ਼ਾਰ 'ਚ 2000 ਰੁਪਏ ਦੇ ਨੋਟ ਘੱਟ ਨਜ਼ਰ ਆ ਰਹੇ ਸਨ। ਲੋਕਾਂ ਨੇ ਦੱਸਿਆ ਕਿ ਏਟੀਐਮ ਤੋਂ 2000 ਰੁਪਏ ਦੇ ਨੋਟ ਵੀ ਨਹੀਂ ਨਿਕਲ ਰਹੇ ਹਨ। ਇਸ ਸਬੰਧੀ ਸਰਕਾਰ ਨੇ ਸੰਸਦ ਵਿੱਚ ਵੀ ਜਾਣਕਾਰੀ ਦਿੱਤੀ ਸੀ।