ਪੱਛਮੀ ਬੰਗਾਲ ਦੇ ਮੇਦਿਨੀਪੁਰ ‘ਚ ਗੈਰ ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਅਤੇ 7 ਦੇ ਗੰਭੀਰ ਜਖ਼ਮੀ 

ਮੇਦਿਨੀਪੁਰ, 16 ਮਈ : ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਦੇ ਈਗਰਾ ‘ਚ ਇੱਕ ਗੈਰ ਕਾਨੂੰਨੀ ਚੱਲਦੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਅਤੇ 7 ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਧਮਾਕਾ ਐਨਾ ਜਬਰਦਸਤ ਸੀ ਕਿ ਜਿਸ ਘਰ ਵਿੱਚ ਇਹ ਫੈਕਟਰੀ ਚੱਲ ਰਹੀ ਸੀ, ਉਹ ਢਹਿ ਗਿਆ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਫੈਕਟਰੀ ਅਤੇ ਧਮਾਕੇ ਬਾਰੇ ਜਾਂਚ ਕੀਤੀ ਜਾ ਰਹੀ ਹੈ। ਸੂਬੇ ਦੇ ਵਾਤਾਵਰਣ ਮੰਤਰੀ ਮਾਨਸ ਰੰਜਨ ਭੂਈਆ ਨੇ ਧਮਾਕੇ ਦੀ ਪੁਸ਼ਟੀ ਕਰਦਿਆਂ ਧਮਾਕੇ ‘ਚ ਮਾਰੇ ਗਏ ਲੋਕਾਂ ਦੀ ਮੌਤ ਤੇ ਡੂੰਗੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਅਗਰ ਉਨ੍ਹਾਂ ਦੇ ਇਲਾਕੇ ਵਿੱਚ ਅਗਰ ਕੋਈ ਨਜਾਇਜ਼ ਫੈਕਟਰੀ ਚੱਲ ਰਹੀ ਹੈ ਤਾਂ ਉਸ ਬਾਰੇ ਵੀ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਅਜਿਹੇ ਯੂਨਿਟਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।