ਲਖਨਊ 'ਚ ਘਰ ਦੀ ਛੱਤ ਡਿੱਗਣ ਕੳਰਨ 3 ਬੱਚਿਆਂ ਸਮੇਤ ਇੱਕੋਂ ਪਰਿਵਾਰ ਦੇ 5 ਲੋਕਾਂ ਦੀ ਮੌਤ 

ਲਖਨਊ, 16 ਸਤੰਬਰ : ਲਖਨਊ 'ਚ ਇੱਕ ਘਰ ਦੀ ਛੱਤ ਡਿੱਗਣ ਨਾਲ 3 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਕਲੋਨੀ ਸਥਿਤ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਨੂੰ ਮਲਬੇ ਵਿਚੋਂ ਕੱਢ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਹੈ। ਮ੍ਰਿਤਕਾਂ ਦੀ ਪਛਾਣ ਸਤੀਸ਼ ਚੰਦਰ (40), ਸਰੋਜਨੀ ਦੇਵੀ (35), ਹਰਸ਼ਿਤ (13), ਹਰਸ਼ਿਤਾ (10), ਅੰਸ਼ (5) ਵਜੋਂ ਹੋਈ ਹੈ। ਮੌਕੇ ‘ਤੇ SDRF ਟੀਮ ਨੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕੱਢਿਆ। ਹਾਦਸਾ ਆਲਮਬਾਗ ਦੇ ਆਨੰਦ ਨਗਰ ਫਤੇਹ ਅਲੀ ਚੌਰਾਹੇ ਦੇ ਕਿਨਾਰੇ ਬਣੀ ਰੇਲਵੇ ਕਾਲੋਨੀ ਵਿਚ ਹੋਇਆ। ਇਸ ਤੋਂ ਇਲਾਵਾ ਇਥੇ ਹੋਰ ਲੋਕਾਂ ਦੇ ਫਸੇ ਹੋਣ ਦੀ ਸ਼ੰਕਾ ਨੂੰ ਦੇਖਦੇ ਹੋਏ ਰਾਹਤ ਤੇ ਬਚਾਅ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਤੋਂ ਤਤਕਾਲ ਪੀੜਤਾਂ ਨੂੰ ਰਾਹਤ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਤੋਂ ਰਾਹਤ ਕੰਮ ਵਿਚ ਤੇਜ਼ੀ ਲਿਆਉਣ ਨੂੰ ਕਿਹਾ ਗਿਆ ਹੈ। ਲਖਨਊ ਵਿਚ ਸਾਲਾਂ ਪੁਰਾਣੀ ਰੇਲੇਲ ਕਾਲੋਨੀ ਦੇ ਮਕਾਨ ਕਮਜ਼ੋਰ ਹੋ ਚੁੱਕੇ ਹਨ। ਇਸੇ ਵਿਚੋਂ ਇਕ ਮਕਾਨ ਦੀ ਛੱਤ ਡਿੱਗ ਗਈ। ਹਾਦਸੇ ਵਿਚ ਤਿੰਨ ਬੱਚਿਆਂ ਸਣੇ 5 ਲੋਕਾਂ ਦੀ ਦੱਬ ਕੇ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ। ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਘਟਨਾ ਵਿਚ 5 ਲੋਕਾਂ ਦੀ ਮੌਤ ਦੇ ਬਾਅਦ ਉਨ੍ਹਾਂ ਦੀ ਲਾਸ਼ ਵੀ ਕੱਢੀ ਜਾ ਸਕੇ। ਆਲਮਬਾਗ ਦੇ ਆਨੰਦ ਨਗਰ ਫਤਿਹ ਅਲੀ ਚੌਰਾਹੇ ਦੇ ਕਿਨਾਰੇ ਰੇਲਵੇ ਕਾਲੋਨੀ ਦਾ ਨਿਰਮਾਣ ਕੀਤਾ ਗਿਆ ਹੈ।