ਕੁਸੀਨਗਰ ਵਿੱਚ ਅੱਗ ਲੱਗਣ ਕਾਰਨ 6 ਘਰ ਸੜ ਕੇ ਸੁਆਹ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਕੁਸੀਨਗਰ, 10 ਮਈ : ਉੱਤਰ ਪ੍ਰਦੇਸ਼ ਦੇ ਕੁਸੀਨਗਰ ਵਿੱਚ ਅੱਗ ਲੱਗਣ ਕਾਰਨ 6 ਘਰ ਸੜ ਕੇ ਸੁਆਹ ਹੋ ਗਏ ਅਤੇ ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਅਤੇ ਤਿੰਨ ਦੇ ਬੁਰੀ ਤਰ੍ਹਾਂ ਜਖਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਲੱਗਣ ਦੀ ਘਟਨਾਂ ਥਾਣਾ ਰਾਮਕੋਲਾ ਦੇ ਪਿੰਡ ਮਠੀਆ ਦੀ ਹੈ, ਜਿੱਥੇ ਘਰਾਂ ਨੂੰ ਅੱਗ ਲੱਗਣ ਕਾਰਨ ਜਿੱਥੇ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਉੱਥੇ ਇੱਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੇ ਪੁੱਜੀ ਅਤੇ ਮਿਹਨਤ ਅਤੇ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ। ਜਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਯੋਗੀ ਨੇ ਪ੍ਰਗਟਾਇਆ ਦੁੱਖ
ਅੱਗ ਲੱਗਣ ਕਾਰਨ ਸੜੇ ਘਰਾਂ ਅਤੇ 5 ਮੌਤਾਂ ਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਾ ਦੀ ਸ਼ਾਂਤੀ ਲਈ ਕਾਮਨਾ ਕੀਤੀ। ਉਨ੍ਹਾਂ ਜਖਮੀਆਂ ਦੇ ਇਲਾਜ ਲਈ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਇਲਾਜ ਦੇ ਹੁਕਮ ਦਿੱਤੇ ਹਨ।