ਬਲਰਾਮਪੁਰ 'ਚ ਟਰੱਕ-ਕਾਰ ਦੀ ਟੱਕਰ 'ਚ 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ 

ਲਖਨਊ , 08 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲੇ 'ਚ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਜਾਨ ਚਲੀ ਗਈ। ਖਬਰਾਂ ਅਨੁਸਾਰ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਹਾਦਸੇ ਦਾ ਸ਼ਿਕਾਰ ਹੋਣ ਵਾਲਾ ਪਰਿਵਾਰ ਦੇਵਰੀਆ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਦੀ ਸਵੇਰ ਨੂੰ ਇਕ ਕਾਰ ਸ਼੍ਰੀਦੱਤਗੰਜ ਥਾਣਾ ਖੇਤਰ ਦੇ ਦੇਵਰੀਆ ਮੋੜ ਤੋਂ ਲੰਘ ਰਹੀ ਸੀ। ਇਸ ਦੌਰਾਨ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਰਿਪੋਰਟ ਮੁਤਾਬਕ ਇਸ ਕਾਰ 'ਚ 3 ਬੱਚਿਆਂ ਸਮੇਤ 6 ਲੋਕ ਸਵਾਰ ਸਨ। ਹਾਦਸੇ 'ਚ ਸਾਰੇ ਲੋਕਾਂ ਦੀ ਮੌਤ ਹੋ ਗਈ। ਜਦੋਂ ਲੋਕਾਂ ਨੇ ਇਸ ਨੂੰ ਦੇਖਿਆ ਤਾਂ ਉਨ੍ਹਾਂ ਤੁਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਦੀ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਹੈ। ਹਾਦਸੇ ਤੋਂ ਬਾਅਦ ਇਲਾਕੇ ਦਾ ਮਾਹੌਲ ਗਮਗੀਨ ਹੋ ਗਿਆ ਹੈ।  ਪੁਲਿਸ ਨੇ ਦੱਸਿਆ ਕਿ ਸੋਨੂੰ ਸ਼ਾਹ (28) ਨੈਨੀਤਾਲ ਵਿੱਚ ਇੱਕ ਪੇਪਰ ਮਿੱਲ ਵਿੱਚ ਕੰਮ ਕਰਦਾ ਸੀ। ਉਹ ਸ਼ੁੱਕਰਵਾਰ ਸ਼ਾਮ 4 ਵਜੇ ਕਾਰ ਰਾਹੀਂ ਦੇਵਰੀਆ ਲਈ ਰਵਾਨਾ ਹੋਏ। ਕਾਰ ਵਿੱਚ ਉਸਦੀ ਪਤਨੀ ਸੁਜਾਵਤੀ (25), ਦੋ ਬੱਚੇ ਰੁਚਿਕਾ (6) ਅਤੇ ਦਿਵਯਾਂਸ਼ੂ (4), ਭਰਾ ਰਵੀ ਸ਼ਾਹ (18) ਅਤੇ ਭੈਣ ਖੁਸ਼ੀ ਸਵਾਰ ਸਨ। ਹਾਦਸੇ 'ਚ ਇਨ੍ਹਾਂ ਸਾਰਿਆਂ ਦੀ ਮੌਤ ਹੋ ਗਈ।