ਹਨੂੰਮਾਨਗੜ੍ਹ 'ਚ ਕਾਰ ਅਤੇ ਟਰੱਕ ਆਹਮੋ-ਸਾਹਮਣੇ ਹੋਈ ਟੱਕਰ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ

ਹਨੂੰਮਾਨਗੜ੍ਹ, 29 ਅਕਤੂਬਰ : ਰਾਜਸਥਾਨ ਦੇ ਹਨੂੰਮਾਨਗੜ੍ਹ 'ਚ ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ 'ਚ   ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਰਾਤ ਨੂੰ ਹੋਇਆ ਜਦੋਂ ਪਰਿਵਾਰ ਇੱਕ ਸਮਾਗਮ ਤੋਂ ਘਰ ਪਰਤ ਰਿਹਾ ਸੀ। ਐਸਐਚਓ ਵੇਦ ਪਾਲ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਪਰਮਜੀਤ ਕੌਰ (60), ਖੁਸ਼ਵਿੰਦਰ ਸਿੰਘ (25), ਉਸ ਦੀ ਪਤਨੀ ਪਰਮਜੀਤ ਕੌਰ (22), ਪੁੱਤਰ ਮਨਜੋਤ ਸਿੰਘ (5) ਅਤੇ ਰਾਮਪਾਲ (36), ਉਸ ਦੀ ਪਤਨੀ ਰੀਨਾ (35) ਅਤੇ ਬੇਟੀ ਰੀਤ (12) ਵਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀਆਂ ਦੀ ਪਛਾਣ ਅਕਾਸ਼ਦੀਪ ਸਿੰਘ (14) ਅਤੇ ਮਨਰਾਜ ਕੌਰ (2) ਵਜੋਂ ਹੋਈ ਹੈ, ਜਿਨ੍ਹਾਂ ਨੂੰ ਬੀਕਾਨੇਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਐਸਐਚਓ ਪਾਲ ਨੇ ਅੱਗੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।