ਆਪ’ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ

ਨਿਊ ਦਿੱਲੀ : ਆਪ’ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਵੀ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 182 ਸੀਟਾਂ ‘ਚੋਂ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਵੋਟ ਸ਼ੇਅਰ ਦੀ ਗੱਲ ਕਰੀਏ ਤਾਂ ਗੁਜਰਾਤ ‘ਚ ‘ਆਪ’ ਨੂੰ 12.89 ਫੀਸਦੀ ਵੋਟਾਂ ਮਿਲੀਆਂ ਹਨ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਆਏ ਨਤੀਜਿਆਂ ‘ਚ ‘ਆਪ’ ਨੇ ਐਮਸੀਡੀ ‘ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ‘ਚ ਕਾਂਗਰਸ ਨੇ 14 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ ਅਤੇ 2 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਭਾਜਪਾ ਨੇ 157 ਸੀਟਾਂ ‘ਤੇ ਇਕਤਰਫਾ ਲੀਡ ਲੈ ਲਈ ਹੈ।