ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 06 ਮਾਰਚ : ਨੌਕਰੀ ਦੇ ਬਦਲੇ ਜ਼ਮੀਨ ਘਪਲੇ ਮਾਮਲੇ 'ਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਸੀ. ਬੀ. ਆਈ. ਵਲੋਂ ਪੁੱਛ-ਗਿੱਛ ਕੀਤੇ ਜਾਣ 'ਤੇ ਭਾਜਪਾ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਤੰਜ਼ ਕੱਸਿਆ ਹੈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਪਰ ਲਾਲੂ ਪ੍ਰਸਾਦ ਅਤੇ ਉਨ੍ਹਾਂ ਦਾ ਪਰਿਵਾਰ ਨਹੀਂ ਝੁਕੇ, ਇਸ ਲਈ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਕਾ ਗਾਂਧੀ ਨੇ ਟਵੀਟ ਵੀ ਕੀਤਾ ਹੈ ਜਿਸ ਵਿਚ ਉਹਨਾਂ ਨੇ ਲਿਖਿਆ ਕਿ ਜੋ ਵਿਰੋਧੀ ਧਿਰ ਦਾ ਨੇਤਾ ਭਾਜਪਾ ਸਾਹਮਣੇ ਝੁਕਣ ਲਈ ਤਿਆਰ ਨਹੀਂ ਹੈ, ਉਨ੍ਹਾਂ ਨੂੰ ED-CBI ਜ਼ਰੀਏ ਪਰੇਸ਼ਾਨ ਕੀਤਾ ਜਾ ਰਿਹਾ ਹੈ। ਅੱਜ ਰਾਬੜੀ ਦੇਵੀ ਜੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਲਾਲੂ ਪ੍ਰਸਾਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਾਲਾਂ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਉਹ ਝੁਕੇ ਨਹੀਂ। ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ।