ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਨੂੰ ਖੁਦਕੁਸ਼ੀ ਦਾ ਸ਼ੱਕ

ਕੋਟਾਯਮ, 5 ਮਾਰਚ : ਕੇਰਲ ਦੇ ਪਾਲਾ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੰਗਲਵਾਰ ਨੂੰ ਕਿਰਾਏ ਦੇ ਮਕਾਨ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲੀਆਂ। ਮ੍ਰਿਤਕਾਂ ਦੀ ਪਛਾਣ 44 ਸਾਲਾ ਜੇਸਨ ਥਾਮਸ, ਉਸ ਦੀ ਪਤਨੀ ਅਤੇ 10 ਸਾਲ ਤੋਂ ਘੱਟ ਉਮਰ ਦੇ ਤਿੰਨ ਬੱਚਿਆਂ ਵਜੋਂ ਹੋਈ ਹੈ। ਪੁਲਿਸ ਮੁਤਾਬਕ ਜੇਸਨ ਨੂੰ ਲਟਕਦਾ ਪਾਇਆ ਗਿਆ। ਇਸ ਦੇ ਨਾਲ ਹੀ ਉਸ ਦੀ ਪਤਨੀ ਅਤੇ ਬੱਚਿਆਂ ਦੀਆਂ ਲਾਸ਼ਾਂ ਬੈੱਡ 'ਤੇ ਖੂਨ ਨਾਲ ਲਥਪਥ ਪਈਆਂ ਮਿਲੀਆਂ। ਜੇਸਨ ਨਜਾੰਦੁਪਾਰਾ ਅਕਾਲਕੁੰਨਮ ਦਾ ਮੂਲ ਨਿਵਾਸੀ ਸੀ। ਉਹ ਪੂਵਾਰਾਨੀ ਕੋਚੁਕੋਟਾਰਮ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਜੇਸਨ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕੀਤੀ ਹੋ ਸਕਦੀ ਹੈ।