ਬ੍ਰਿਜ ਭੂਸ਼ਣ ਨਾਰਕੋ ਟੈਸਟ ਕਰਵਾ ਕੇ ਖ਼ੁਦ ਨੂੰ ਬੇਕਸੂਰ ਸਾਬਤ ਕਰੇ : ਸਾਕਸ਼ੀ ਮਲਿਕ

ਨਵੀਂ ਦਿੱਲੀ, 10 ਮਈ : ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ, ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਆਪਣੀ ਨਿਰਦੋਸ਼ਤਾ ਬਾਰੇ ਯਕੀਨ ਹੋਣ ‘ਤੇ ਝੂਠ ਖੋਜਣ ਵਾਲਾ ਨਾਰਕੋ ਟੈਸਟ ਕਰਵਾਉਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਬ੍ਰਿਜ ਭੂਸ਼ਣ ਅਜੇ ਵੀ ਡਬਲਯੂ.ਐੱਫ.ਆਈ. ਦੇ ਕੰਮਕਾਜ ਵਿੱਚ ਸ਼ਾਮਲ ਰਹੇ ਤਾਂ ਉਹ ਮੁਕਾਬਲਿਆਂ ਦੇ ਆਯੋਜਨ ਦਾ ਵਿਰੋਧ ਕਰਨਗੇ। ਸਾਕਸ਼ੀ ਮਲਿਕ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਮੈਂ ਾਂਢੀ ਪ੍ਰਧਾਨ ਨੂੰ ਨਾਰਕੋ ਟੈਸਟ ਕਰਵਾਉਣ ਦੀ ਚੁਣੌਤੀ ਦਿੰਦੀ ਹਾਂ। ਅਸੀਂ ਜਾਂਚ ਲਈ ਵੀ ਤਿਆਰ ਹਾਂ। ਸੱਚਾਈ ਸਾਹਮਣੇ ਆਵੇ ਕਿ ਕੌਣ ਦੋਸ਼ੀ ਹੈ ਤੇ ਕੌਣ ਨਹੀਂ। ਇਸ ਦੇ ਨਾਲ ਹੀ 2021 ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਰੇ ਮੁਕਾਬਲੇ ੀੌਅ ਦੇ ਐਡ-ਹਾਕ ਪੈਨਲ ਦੇ ਅਧੀਨ ਹੋਣ। ਜੇਕਰ ਬ੍ਰਿਜ ਭੂਸ਼ਣ ਇਸ ਦੇ ਪ੍ਰੋਗਰਾਮਾਂ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਹੁੰਦਾ ਹੈ ਤਾਂ ਅਸੀਂ ਇਸ ਦਾ ਵਿਰੋਧ ਕਰਾਂਗੇ। ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਵਿਰੁੱਧ ਜਾਂਚ ਦੀ ਢਿੱਲੀ ਪ੍ਰਕਿਰਿਆ ਦੇ ਵਿਰੋਧ ਵਿੱਚ ਵੀਰਵਾਰ ਨੂੰ ਕਾਲੇ ਬਾਂਹਾਂ ਬੰਨ੍ਹਣ ਦਾ ਫੈਸਲਾ ਕੀਤਾ। ਧਰਨੇ ‘ਤੇ ਬੈਠੇ ਪਹਿਲਵਾਨ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ, ਜਿਸ ‘ਚ ਇਕ ਨਾਬਾਲਗ ਸਮੇਤ 7 ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਅਤੇ ਧਮਕਾਉਣ ਦੇ ਦੋਸ਼ ਹਨ।