ਕੇਂਦਰ ਸਰਕਾਰ ਨੇ ਦੀਵਾਲੀ ਦੀ ਸਫਾਈ ਦੌਰਾਨ ਕੀਤੀ ਸਫਾਈ 'ਚੋ ਨਿਕਲੇ ਕਬਾੜ ਤੋਂ ਕਮਾਏ 254 ਕਰੋੜ ਰੁ.

ਨਿਊ ਦਿੱਲੀ : ਦੀਵਾਲੀ ਦੇ ਮੌਕੇ ‘ਤੇ ਕੇਂਦਰ ਸਰਕਾਰ ਨੇ ਵੱਡੀ ਜ਼ਮੀਨ ‘ਤੇ ਸਾਰਾ ਕਬਾੜ ਰਖਿਆ ਸੀ। ਸਫ਼ਾਈ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਤੋਂ ਹੀ ਕੇਂਦਰ ਸਰਕਾਰ ਦੇ ਵਿਭਾਗ ਸਫ਼ਾਈ ਮੁਹਿੰਮ ਵਿੱਚ ਜੁਟੇ ਹੋਏ ਸਨ। ਮੰਤਰੀ ਨੇ ਦੱਸਿਆ ਕਿ ਸਾਰੇ ਵਿਭਾਗਾਂ ਵੱਲੋਂ 31 ਅਕਤੂਬਰ ਤੱਕ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਬੇਕਾਰ ਪਈਆਂ ਫਾਈਲਾਂ ਅਤੇ ਹੋਰ ਸਮੱਗਰੀ ਵੇਚੀ ਜਾ ਰਹੀ ਹੈ, ਜੋ ਹੁਣ ਵਰਤੋਂ ਵਿੱਚ ਨਹੀਂ ਆਉਂਦੀ। ਇਸ ਤੋਂ ਇਲਾਵਾ ਅਜਿਹੀਆਂ ਚੀਜ਼ਾਂ ਨੂੰ ਪਹਿਲ ਦਿੱਤੀ ਜਾਵੇਗੀ, ਜੋ ਵਾਤਾਵਰਨ ਨੂੰ ਠੀਕ ਰੱਖਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ‘ਚ ਸਵੱਛਤਾ ਮੁਹਿੰਮ ਨੇ ਲੋਕ ਲਹਿਰ ਦਾ ਰੂਪ ਧਾਰਨ ਕਰ ਲਿਆ ਹੈ। ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਕੰਮ ਵੀ ਤੇਜ਼ੀ ਨਾਲ ਮੁਕੰਮਲ ਕਰ ਲਏ ਗਏ ਹਨ। ਕੁੱਲ 40 ਲੱਖ ਫਾਈਲਾਂ ਦੀ ਸਮੀਖਿਆ ਕੀਤੀ ਗਈ। 3 ਲੱਖ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 588 ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸਵੱਛਤਾ ਮੁਹਿੰਮ ਨੂੰ ਲੈ ਕੇ ਸਾਰੇ ਮੰਤਰਾਲਿਆਂ ਵਿੱਚ ਉਤਸ਼ਾਹ ਦੇਖਿਆ ਗਿਆ। ਦੱਸ ਦੇਈਏ ਕਿ ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਅਗਲੇ ਡੇਢ ਸਾਲ ਵਿੱਚ 10 ਲੱਖ ਭਰਤੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਤਹਿਤ ਧਨਤੇਰਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75 ਹਜ਼ਾਰ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਰਕਾਰ ਨੇ ਦੀਵਾਲੀ ਦੀ ਸਫ਼ਾਈ ਦੌਰਾਨ ਨਿਕਲੇ ਕਬਾੜ ਤੋਂ ਹੀ 254 ਕਰੋੜ ਰੁਪਏ ਦੀ ਰਕਮ ਇਕੱਠੀ ਕੀਤੀ ਹੈ। ਇਹ ਰਕਮ ਕੇਂਦਰ ਸਰਕਾਰ ਦੇ ਵਿਭਾਗਾਂ ਨਾਲ ਜੁੜੇ ਦਫ਼ਤਰਾਂ ਵਿੱਚੋਂ ਨਿਕਲਣ ਵਾਲੇ ਕਬਾੜ ਦੀ ਵਿਕਰੀ ਤੋਂ ਮਿਲੀ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਮੰਗਲਵਾਰ ਨੂੰ ਦੱਸਿਆ ਕਿ ਦੀਵਾਲੀ ਤੋਂ ਤਿੰਨ ਹਫਤੇ ਪਹਿਲਾਂ ਇਹ ਸਫਾਈ ਮੁਹਿੰਮ ਚੱਲੀ। ਇਸ ਵਿੱਚੋਂ ਜੋ ਕਬਾੜ ਨਿਕਲਿਆ, ਉਹ ਵੇਚਿਆ ਗਿਆ, ਜਿਸ ਵਿੱਚ ਢਾਈ ਸੌ ਕਰੋੜ ਤੋਂ ਵੱਧ ਦੀ ਰਕਮ ਪਾਈ ਗਈ। ਇਸ ਤੋਂ ਇਲਾਵਾ 37 ਲੱਖ ਵਰਗ ਫੁੱਟ ਜ਼ਮੀਨ ਵੀ ਖਾਲੀ ਪਈ ਹੈ।