ਕੇਂਦਰ ਸਰਕਾਰ ਨੇ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ ਐਮਐਸਪੀ ’ਚ ਕੀਤਾ ਵਾਧੇ ਦਾ ਐਲਾਨ 

ਨਵੀਂ ਦਿੱਲੀ, 18 ਅਕਤੂਬਰ : ਕੇਂਦਰ ਸਰਕਾਰ ਨੇ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ ਐਮਐਸਪੀ ’ਚ ਵਾਧੇ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਕੈਬਨਿਟ ਨੇ ਐਮਐਸਪੀ ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਤੇ ਸਰ੍ਹੋਂ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਕੈਬਨਿਟ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਡੇਢ ਗੁਣਾ ਵਧਾਏਗੀ। ਕਿਸਾਨਾਂ ਨੂੰ ਤੇਲ ਬੀਜਾਂ ਤੇ ਸਰ੍ਹੋਂ 'ਚ 200 ਰੁਪਏ ਪ੍ਰਤੀ ਕੁਇੰਟਲ, ਮਸਰਾਂ 'ਤੇ 425 ਰੁਪਏ ਪ੍ਰਤੀ ਕੁਇੰਟਲ, ਕਣਕ 'ਚ 150 ਰੁਪਏ, ਜੌਂ 'ਚ 115 ਰੁਪਏ, ਛੋਲਿਆਂ ਦੀ ਕੀਮਤ 'ਚ 105 ਰੁਪਏ ਅਤੇ ਸਨਫਲਾਰ 'ਤੇਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।