ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਜੇਆਈ ਦਾ ਇੱਕ ਪੈਨਲ ਕਰੇਗਾ ਨਿਯੁਕਤੀ : ਸੁਪਰੀਮ ਕੋਰਟ  

ਨਵੀਂ ਦਿੱਲੀ, 2 ਮਾਰਚ : ਸੁਪਰੀਮ ਕੋਰਟ ਨੇ ਅੱਜ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ ਸੁਣਾਇਆ। ਅਦਾਲਤ ਨੇ ਹੁਕਮ ਦਿੱਤਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਜੇਆਈ ਦਾ ਇੱਕ ਪੈਨਲ ਉਨ੍ਹਾਂ ਦੀ ਨਿਯੁਕਤੀ ਕਰੇਗਾ। ਪਹਿਲਾਂ ਸਿਰਫ਼ ਕੇਂਦਰ ਸਰਕਾਰ ਹੀ ਇਨ੍ਹਾਂ ਦੀ ਚੋਣ ਕਰਦੀ ਸੀ।5 ਮੈਂਬਰੀ ਬੈਂਚ ਨੇ ਕਿਹਾ ਕਿ ਇਹ ਕਮੇਟੀ ਰਾਸ਼ਟਰਪਤੀ ਨੂੰ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਮੋਹਰ ਲਗਾਉਣਗੇ।ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਕਿ ਇਹ ਪ੍ਰਕਿਰਿਆ ਉਦੋਂ ਤੱਕ ਲਾਗੂ ਰਹੇਗੀ ਜਦੋਂ ਤੱਕ ਸੰਸਦ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਨਹੀਂ ਬਣਾਉਂਦੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਹ ਚੋਣ ਪ੍ਰਕਿਰਿਆ ਸੀਬੀਆਈ ਡਾਇਰੈਕਟਰ ਦੀ ਤਰਜ਼ ’ਤੇ ਹੋਣੀ ਚਾਹੀਦੀ ਹੈ।