ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਧਰਨਾ ਦੇ ਰਹੇ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਹੋਈ ਝੜਪ 

  • ਦਿੱਲੀ ਪੁਲਿਸ ਦੇ ਕੁਝ ਮੁਲਾਜ਼ਮ ਨਸ਼ੇ ਦੀ ਹਾਲਤ ਵਿਚ ਧਰਨੇ ਵਾਲੀ ਥਾਂ 'ਤੇ ਪੁੱਜੇ ਅਤੇ ਮਹਿਲਾ ਪਹਿਲਵਾਨਾਂ 'ਤੇ ਭੱਦੀਆਂ ਟਿੱਪਣੀਆਂ ਕੀਤੀਆਂ : ਪਹਿਲਵਾਨ
  • ਪੁਲਿਸ ਵਾਲਿਆਂ ਨੇ ਨਾ ਤਾਂ ਕਿਸੇ ਪਹਿਲਵਾਨ ਨਾਲ ਕੁੱਟਮਾਰ ਕੀਤੀ ਅਤੇ ਨਾ ਹੀ ਕਿਸੇ ਨਾਲ ਦੁਰਵਿਹਾਰ ਕੀਤਾ : ਡੀਸੀਪੀ ਪ੍ਰਣਵ ਤਾਇਲ   

ਨਵੀਂ ਦਿੱਲੀ, 4 ਮਈ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਧਰਨਾ ਦੇ ਰਹੇ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਬੀਤੀ ਰਾਤ ਝੜਪ ਹੋ ਗਈ। ਦੋਵਾਂ ਧਿਰਾਂ ਵਿਚਾਲੇ ਕਾਫੀ ਦੇਰ ਤਕ ਹਾਈ ਵੋਲਟੇਜ ਡਰਾਮਾ ਚੱਲਦਾ ਰਿਹਾ। ਇਸ ਦੌਰਾਨ ਖਿਡਾਰੀਆਂ ਨੇ ਪੁਲਿਸ ’ਤੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨਾਲ ਮਾੜਾ ਵਿਹਾਰ ਕੀਤਾ ਹੈ। ਵੀਰਵਾਰ ਸਵੇਰੇ ਵੀ ਇਸ ਮਾਮਲੇ ਨੂੰ ਲੈ ਕੇ ਜੰਤਰ-ਮੰਤਰ 'ਤੇ ਤਣਾਅ ਬਣਿਆ ਹੋਇਆ ਹੈ। ਜਾਣੋ ਇਹ ਸਾਰਾ ਮਾਮਲਾ ਕਿਵੇਂ ਸ਼ੁਰੂ ਹੋਇਆ ਤੇ ਕਿਸ ਧਿਰ ਦਾ ਕੀ ਪੱਖ ਹੈ...ਦਿੱਲੀ ਸਰਕਾਰ ਦੇ ਮੰਤਰੀ ਸੋਮਨਾਥ ਭਾਰਤੀ ਬਿਨਾਂ ਇਜਾਜ਼ਤ ਬਿਸਤਰਾ ਲੈ ਕੇ ਦੇਰ ਰਾਤ 10.40 ਵਜੇ ਜੰਤਰ-ਮੰਤਰ ਪਹੁੰਚੇ। ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹੋਲਡਿੰਗ ਉਤਾਰਨ ਦੌਰਾਨ ਕੁਝ ਸਮਰਥਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪਹਿਲਵਾਨਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਪਹਿਲਵਾਨਾਂ ਨੇ ਇਕ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਕਰ ਕੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਦੇ ਕੁਝ ਮੁਲਾਜ਼ਮ ਨਸ਼ੇ ਦੀ ਹਾਲਤ ਵਿਚ ਧਰਨੇ ਵਾਲੀ ਥਾਂ 'ਤੇ ਪੁੱਜੇ ਅਤੇ ਮਹਿਲਾ ਪਹਿਲਵਾਨਾਂ 'ਤੇ ਭੱਦੀਆਂ ਟਿੱਪਣੀਆਂ ਕੀਤੀਆਂ। ਵਿਨੇਸ਼ ਫੋਗਾਟ ਨਾਲ ਬਦਸਲੂਕੀ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਜੰਤਰ-ਮੰਤਰ ਪਹੁੰਚ ਗਏ, ਜਿਸ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ। 35 ਸੈਕਿੰਡ ਦੀ ਵਾਇਰਲ ਵੀਡੀਓ 'ਚ ਇਕ ਪੁਲਿਸ ਕਰਮਚਾਰੀ ਜ਼ਮੀਨ 'ਤੇ ਬੈਠਾ ਦਿਖਾਈ ਦੇ ਰਿਹਾ ਹੈ। ਉਸ ਨੇ ਹੱਥ ਜੋੜੇ ਹੋਏ ਹਨ। ਉਸ ਦੇ ਪਿੱਛੇ ਪਹਿਲਵਾਨ ਬੋਲਦਾ ਸੁਣਾਈ ਦੇ ਰਿਹਾ ਹੈ ਰਿ ਪੁਲਿਸ ਵਾਲਾ ਸ਼ਰਾਬੀ ਹੈ। ਕੁਝ ਲੋਕ ਇਹ ਕਹਿੰਦੇ ਸੁਣੇ ਜਾਂਦੇ ਹਨ ਕਿ ਪੁਲਿਸ ਵਾਲਿਆਂ ਨੇ ਲਾਠੀਚਾਰਜ ਕੀਤਾ। ਵੀਡੀਓ 'ਚ ਕੁਝ ਲੋਕ ਜ਼ਮੀਨ 'ਤੇ ਬੈਠੇ ਪੁਲਿਸ ਮੁਲਾਜ਼ਮ ਦਾ ਮੈਡੀਕਲ ਕਰਵਾਉਣ ਦੀ ਗੱਲ ਵੀ ਕਰ ਰਹੇ ਹਨ। ਇਸ ਪੂਰੇ ਘਟਨਾਕ੍ਰਮ 'ਤੇ ਡੀਸੀਪੀ ਨਵੀਂ ਦਿੱਲੀ ਪ੍ਰਣਵ ਤਾਇਲ ਦਾ ਕਹਿਣਾ ਹੈ ਕਿ ਪੁਲਿਸ ਵਾਲਿਆਂ ਨੇ ਨਾ ਤਾਂ ਕਿਸੇ ਪਹਿਲਵਾਨ ਨਾਲ ਕੁੱਟਮਾਰ ਕੀਤੀ ਅਤੇ ਨਾ ਹੀ ਕਿਸੇ ਨਾਲ ਦੁਰਵਿਹਾਰ ਕੀਤਾ। ਦਰਅਸਲ ਸੋਮਨਾਥ ਭਾਰਤੀ ਬਿਨਂ ਇਜਾਜ਼ਤ ਬਿਸਤਰਾ ਚੁੱਕਣ ਕੇ ਜੰਤਰ-ਮੰਤਰ ਪਹੁੰਚੇ ਸਨ, ਇਸ ਲਈ ਜਦੋਂ ਪੁਲਿਸ ਵਾਲਿਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਬਿਸਤਰਾ ਉਤਾਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਦੇ ਸਮਰਥਕਾਂ ਅਤੇ ਪਹਿਲਵਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪਹਿਲਵਾਨਾਂ ਨੇ ਪੁਲਿਸ ਵਾਲਿਆਂ 'ਤੇ ਕੁੱਟਮਾਰ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇਕ ਪੁਲਿਸ ਮੁਲਾਜ਼ਮ ਨੂੰ ਸ਼ਰਾਬ ਪੀ ਕੇ ਖੜ੍ਹਾ ਦੇਖ ਕੇ ਉਸ ਨੂੰ ਫੜ ਕੇ ਬਿਠਾ ਲਿਆ ਗਿਆ ਤੇ ਵੀਡੀਓ ਬਣਾ ਕੇ ਇੰਟਰਨੈੱਟ 'ਤੇ ਵਾਇਰਲ ਕਰ ਦਿੱਤੀ ਗਈ। ਉਸ ਪੁਲਿਸ ਵਾਲੇ ਨੇ ਕਿਸੇ ਦੀ ਕੁੱਟਮਾਰ ਨਹੀਂ ਕੀਤੀ ਸਗੋਂ ਪਹਿਲਵਾਨਾਂ ਨੇ ਹੀ ਕੁੱਟਮਾਰ ਕੀਤੀ। ਦੋਸ਼ ਲੱਗਣ 'ਤੇ ਉਸ ਪੁਲਿਸ ਮੁਲਾਜ਼ਮ ਦਾ ਮੈਡੀਕਲ ਕਰਵਾਇਆ ਗਿਆ।ਮਹਿਲਾ ਪਹਿਲਵਾਨਾਂ ਵੱਲੋਂ ਜੰਤਰ-ਮੰਤਰ ਵਿਖੇ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਰਾਤ ਕੱਟਣ ਅਤੇ ਖਾਣ-ਪੀਣ ਲਈ ਹੋਟਲ ਵਰਤਣ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ। ਇੰਟਰਨੈੱਟ ਮੀਡੀਆ 'ਤੇ ਲੋਕ ਪਹਿਲਵਾਨਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾ ਰਹੇ ਹਨ ਕਿ ਜਦੋਂ ਉਹ ਹੜਤਾਲ 'ਤੇ ਹਨ ਤਾਂ ਉਹ ਹੋਟਲ ਦੀ ਵਰਤੋਂ ਕਿਉਂ ਕਰ ਰਹੇ ਹਨ। ਹਾਲਾਂਕਿ ਇੰਟਰਨੈੱਟ ਮੀਡੀਆ 'ਤੇ ਵਿਵਾਦ ਵਧਣ ਤੋਂ ਬਾਅਦ ਪਹਿਲਵਾਨ ਹੋਟਲ ਛੱਡ ਕੇ ਚਲੇ ਗਏ ਹਨ। ਪਹਿਲਵਾਨਾਂ ਦਾ ਤਰਕ ਹੈ ਕਿ ਪ੍ਰਦਰਸ਼ਨ ਵਾਲੀ ਥਾਂ 'ਤੇ ਮਹਿਲਾ ਪਹਿਲਵਾਨਾਂ ਲਈ ਜਨਤਕ ਸਹੂਲਤਾਂ ਦੀ ਅਣਹੋਂਦ ਵਿਚ ਹੋਟਲ ਲਿਆ ਗਿਆ ਸੀ।

photo

 


 

ਅਸੀਂ ਮੈਡਲਾਂ ਦਾ ਕੀ ਕਰਾਂਗੇ, ਭਾਰਤ ਸਰਕਾਰ ਨੂੰ ਵਾਪਸ ਕਰ ਦੇਵਾਂਗੇ : ਬਜਰੰਗ ਪੂਨੀਆ

ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਚੱਲ ਰਿਹਾ ਧਰਨਾ ਬੀਤੀ ਰਾਤ ਹੋਈ ਝੜਪ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਪੁਲਿਸ 'ਤੇ ਸਵਾਲ ਖੜ੍ਹੇ ਕੀਤੇ ਹਨ, ਜਦੋਂਕਿ ਬੀਤੀ ਰਾਤ ਹਿਰਾਸਤ ਵਿਚ ਲਈ ਗਈ ਸਵਾਤੀ ਮਾਲੀਵਾਲ ਵੀ ਅੱਜ ਸਵੇਰੇ ਖਿਡਾਰੀਆਂ ਕੋਲ ਪਹੁੰਚ ਗਈ ਹੈ। ਬੀਤੀ ਰਾਤ ਜੰਤਰ-ਮੰਤਰ ਵਿਖੇ ਪਹਿਲਵਾਨ ਬਜਰੰਗ ਪੂਨੀਆ ਨੇ ਦੇਸ਼ ਭਰ ਦੇ ਪਹਿਲਵਾਨਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ। ਪੁਲਿਸ ਨੂੰ ਸ਼ੱਕ ਹੈ ਕਿ ਕੁਝ ਕਿਸਾਨ ਆਗੂ ਵੀ ਉਨ੍ਹਾਂ ਦੀ ਮਦਦ ਲਈ ਆ ਸਕਦੇ ਹਨ। ਇਸ ਸਬੰਧੀ ਸਿੰਘੂ ਬਾਰਡਰ ’ਤੇ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਕੀਤੀ ਗਈ ਹੈ। ਦਿੱਲੀ ਵਿੱਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਨ ਹਰਿਆਣਾ ਵੱਲ ਲੰਮਾ ਜਾਮ ਲੱਗਿਆ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਜਰੰਗ ਪੂਨੀਆ ਨੇ ਕਿਹਾ ਕਿ ਜੇ ਪਹਿਲਵਾਨਾਂ ਨਾਲ ਅਜਿਹਾ ਵਿਹਾਰ ਕੀਤਾ ਜਾਂਦਾ ਹੈ ਤਾਂ ਅਸੀਂ ਮੈਡਲਾਂ ਦਾ ਕੀ ਕਰਾਂਗੇ। ਇਸ ਦੀ ਬਜਾਏ ਅਸੀਂ ਸਧਾਰਨ ਜੀਵਨ ਬਤੀਤ ਕਰਾਂਗੇ ਅਤੇ ਸਾਰੇ ਮੈਡਲ ਭਾਰਤ ਸਰਕਾਰ ਨੂੰ ਵਾਪਸ ਕਰ ਦੇਵਾਂਗੇ।