ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 82.448 ਕਰੋੜ ਦੀ 5.88 ਕਿਲੋਗ੍ਰਾਮ ਵਜ਼ਨ ਦੀ ਕੋਕੀਨ ਬਰਾਮਦ

ਨਵੀਂ ਦਿੱਲੀ, 2 ਫਰਵਰੀ : ਖ਼ਾਸ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਕੋਕੀਨ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਸਟਮ ਵਿਭਾਗ ਦੀ ਟੀਮ ਨੇ ਇੱਕ ਨਾਈਜੀਰੀਅਨ ਡਰੱਗ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 82 ਕਰੋੜ ਰੁਪਏ ਤੋਂ ਵੱਧ ਦੀ 5.88 ਕਿਲੋ ਕੋਕੀਨ ਬਰਾਮਦ ਹੋਈ ਹੈ। ਕਸਟਮ ਵਿਭਾਗ ਦੇ ਬੁਲਾਰੇ ਅਨੁਸਾਰ ਕਸਟਮ ਇੰਟੈਲੀਜੈਂਸ ਦੀ ਟੀਮ ਨੇ ਇਕ ਨਾਈਜੀਰੀਅਨ ਹਵਾਈ ਯਾਤਰੀ ਨੂੰ ਫੜਿਆ ਜੋ ਦਿੱਲੀ ਹਵਾਈ ਅੱਡੇ 'ਤੇ ਆਪਣੇ ਸਮਾਨ 'ਚ ਨਸ਼ੀਲੇ ਪਦਾਰਥ ਛੁਪਾ ਕੇ ਲਿਆਉਂਦੀ ਸੀ। ਉਹ ਅਦੀਸ ਅਬਾਬਾ ਤੋਂ ਆਪਣੇ ਬੈਗ 'ਚ ਲੁਕੋ ਕੇ 82.448 ਕਰੋੜ ਰੁਪਏ ਦੀ 5.88 ਕਿਲੋਗ੍ਰਾਮ ਕੋਕੀਨ ਲੈ ਕੇ ਜਾ ਰਹੀ ਸੀ। ਦੱਸ ਦੇਈਏ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 82.448 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਨੂੰ ਬਰਾਮਦ ਕਰਨ ਦੇ ਨਾਲ ਹੀ ਦੋਸ਼ੀ ਮਹਿਲੀ ਹਵਾਈ ਯਾਤਰੀ ਨੂੰ ਐਨਡੀਪੀਐਸ ਐਕਟ ਅਤੇ ਤਸਕਰੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਸਟਮ ਵਿਭਾਗ ਦੀ ਟੀਮ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ।