ਕਿਸ਼ਤਵਾੜ 'ਚ ਦੋ ਵਾਹਨਾਂ ਵਿਚਾਲੇ ਹੋਈ ਟੱਕਰ, 6 ਲੋਕਾਂ ਦੀ ਮੌਤ, 12 ਜ਼ਖਮੀ 

ਕਿਸ਼ਤਵਾੜ, 24 ਮਈ : ਕਿਸ਼ਤਵਾੜ ਦੇ ਦੱਛਨ ਇਲਾਕੇ 'ਚ ਬੁੱਧਵਾਰ ਸਵੇਰੇ ਦੋ ਵਾਹਨਾਂ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਪੁਸ਼ਟੀ ਕਰਦਿਆਂ ਜ਼ਿਲ੍ਹੇ ਦੇ ਐਸਐਸਪੀ ਕਿਸ਼ਤਵਾੜ ਖਲੀਲ ਪੋਸਵਾਲ ਨੇ ਕਿਹਾ ਕਿ ਛੇ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਕਰੀਬ ਇਕ ਦਰਜਨ ਲੋਕ ਜ਼ਖ਼ਮੀ ਹੋਏ ਹਨ। ਜਿਸ ਇਲਾਕੇ 'ਚ ਇਹ ਹਾਦਸਾ ਹੋਇਆ ਹੈ, ਉਹ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਹੁਤ ਦੂਰ ਹੈ। ਰਾਹਤ ਕਰਮਚਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਮ੍ਰਿਤਕਾਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ ਪਰ ਇਹ ਸਾਰੇ ਮਜ਼ਦੂਰ ਅਤੇ ਸਥਾਨਕ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜਾਣਕਾਰੀ ਮੁਤਾਬਿਕ ਇਹ ਹਾਦਸਾ ਦੱਛਾਨ ਨੇੜੇ ਡਾਂਗਡੁਰੂ ਵਿਖੇ ਵਾਪਰਿਆ। ਡਾਂਗਡੁਰੂ ਹਾਈਡਰੋ ਇਲੈਕਟ੍ਰਿਕ ਪ੍ਰੋਜੈਕਟ ਤਹਿਤ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮਜ਼ਦੂਰਾਂ ਦਾ ਇਕ ਸਮੂਹ ਟਰੱਕ ਵਿੱਚ ਬੈਠ ਕੇ ਆਪਣੇ ਕੰਮ ਵਾਲੀ ਥਾਂ ਵੱਲ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਮੋੜ 'ਤੇ ਸਾਹਮਣੇ ਤੋਂ ਕਾਰ ਆ ਗਈ ਅਤੇ ਦੋਵੇਂ ਵਾਹਨ ਆਪਸ ਵਿਚ ਟਕਰਾ ਗਏ।