ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ, ਕਿਸਾਨਾਂ ਦਾ ਕਰਜ਼ਾ ਮੁਆਫ ਕਿਉਂ ਨਹੀਂ ਕੀਤਾ ਜਾ ਸਕਦਾ : ਖਹਿਰਾ

ਨਵੀਂ ਦਿੱਲੀ : ਕਾਂਗਰਸੀ ਆਗੂ  ਸੁਖਪਾਲ ਸਿੰਘ ਖਹਿਰਾ ਵੱਲੋਂ ਦਿੱਲੀ ਜੰਤਰ-ਮੰਤਰ ਵਿਖੇ ਕਿਸਾਨਾਂ ਅਤੇ ਖੇਤ ਮਜ਼ਦੂਰ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਕਾਰਪੋਰੇਟ ਵਲਡ ਦੇ ਕਰਜੇ ਮੁਆਫ ਕੀਤੇ ਜਾ ਸਕਦੇ ਹਨ ਪਰ ਕਿਸਾਨਾਂ ਦੇ 1 ਜਾਂ 2 ਲੱਖ ਰੁਪਏ ਕਰਜ਼ਾ ਕਿਉਂ ਨਹੀਂ ਮੁਆਫ ਕੀਤਾ ਜਾ ਸਕਦਾ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਖੇਤ ਮਜ਼ਦੂਰਾਂ ਦਾ 50 ਹਜ਼ਾਰ ਤੋਂ ਘੱਟ ਕਰਜਾ ਹੈ ਉਨ੍ਹਾਂ ਬਾਰੇ ਸਰਕਾਰ ਨੇ ਕਦੇ ਵੀ ਸੋਚਿਆ ਹੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਅਤੇ ਖੇਤ ਮਜ਼ਦੂਰਾਂ ਦਾ ਵੱਡਾ ਯੋਗਦਾਨ ਹੈ । ਉਨ੍ਹਾਂ ਦਾ ਕਹਿਣਾ ਹੈ ਕਿ  10 ਲੱਖ ਕਰੋੜ ਰੁਪਏ ਕਰਜ਼ਾ ਪੂੰਜੀਪਤੀਆਂ ਦਾ ਮੁਆਫ ਕੀਤਾ ਗਿਆ ਹੈ ਫਿਰ ਗ਼ਰੀਬਾਂ ਦਾ ਕਰਜਾ ਕਿਉ ਨਹੀਂ ਮੁਆਫ ਕੀਤਾ ਜਾ ਰਿਹਾ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਫਸਲਾਂ ਉੱਤੇ ਐਮਐਸਪੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 23 ਫਸਲਾਂ ਉੱਤੇ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਹੈ ਸੀ । ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਅਤੇ ਮਜ਼ਦੂਰਾਂ ਨੂੰ ਵਿਸ਼ੇਸ਼ ਸਹੂਲਤ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅਤੇ ਖੇਤ ਮਜ਼ਦੂਰਾਂ ਨੂੰ ਵਿਸ਼ੇਸ਼ ਸਹੂਲਤਾਂ ਲਈ ਕਦਮ ਚੁੱਕੇ ਜਾਣਗੇ।