ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜਿਆ 

ਨਵੀਂ ਦਿੱਲੀ, 27 ਫਰਵਰੀ : ਅਦਾਲਤ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ। ਰੌਜ਼ ਐਵੇਨਿਊ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਇਹ ਫੈਸਲਾ ਸੁਣਾਇਆ। ਮਨੀਸ਼ ਸਿਸੋਦੀਆ ਹੁਣ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿੱਚ ਰਹਿਣਗੇ। ਸੀਬੀਆਈ ਨੇ ਬੀਤੇ ਕੱਲ੍ਹ ਲੰਬੀ ਪੁੱਛਗਿੱਛ ਮਗਰੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੀਬੀਆਈ ਸਿਸੋਦੀਆ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਅਤੇ 5 ਦਿਨ ਦਾ ਰਿਮਾਂਡ ਲਿਆ ਹੈ। ਇਸ ਦੌਰਾਨ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।