ਕ੍ਰਾਈਮ ਬ੍ਰਾਂਚ ਨੇ ਵਿੱਤ ਮੰਤਰਾਲੇ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀਆਂ ਲੀਕ ਕਰਨ ਦੇ ਦੋਸ਼ੀ ਜਾਸੂਸੀ ਨੈੱਟਵਰਕ ਦਾ ਕੀਤਾਪਰਦਾਫਾਸ਼

ਨਵੀਂ ਦਿੱਲੀ, ਏਐੱਨਆਈ : ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਵਿੱਤ ਮੰਤਰਾਲੇ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀਆਂ ਲੀਕ ਕਰਨ ਦੇ ਦੋਸ਼ੀ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਡਾਟਾ ਐਂਟਰੀ ਆਪਰੇਟਰ ਸੁਮਿਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੁਮਿਤ 'ਤੇ ਵਿੱਤ ਮੰਤਰਾਲੇ ਦੀ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ ਭੇਜਣ ਦਾ ਦੋਸ਼ ਹੈ।

  • ਆਫੀਸ਼ੀਅਲ ਸੀਕਰੇਟਸ ਐਕਟ ਤਹਿਤ ਮਾਮਲਾ ਦਰਜ

ਮਾਮਲੇ ਬਾਰੇ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਇੱਕ ਮੋਬਾਈਲ ਵੀ ਬਰਾਮਦ ਹੋਇਆ ਹੈ। ਕ੍ਰਾਈਮ ਬ੍ਰਾਂਚ ਨੇ ਆਫੀਸ਼ੀਅਲ ਸੀਕ੍ਰੇਟ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।