ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 4 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫਦ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਵਫਦ ਨੇ ਗੁਰਦੁਆਰਾ ਸਾਹਿਬਾਨ ਦੇ ਕੰਮਕਾਜ ਤੇ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਤੇ ਉਹਨਾਂ ਨੂੰ ਮੰਗ ਪੱਤਰ ਸੌਂਪਿਆ। ਇਹਵੀ  ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਲਿਆਂਦਾ ਜਾਵੇ। ਇਸ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਸੁਧਾਰ ਆਵੇਗਾ। 
ਅਮਿਤ ਸ਼ਾਹ ਨੇ ਵਫਦ ਦੇ ਆਗੂਆਂ ਨੂੰ ਡਟਵੀਂ ਹਮਾਇਤ ਤੇ ਸਹਿਯੋਗ ਦਾ ਭਰੋਸਾ ਦੁਆਇਆ।