ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਨੇ ਨੋਟਿਸ ਜਾਰੀ ਕਰਕੇ ਜਿਨਸੀ ਸ਼ੋਸ਼ਣ ਪੀੜਤਾ ਬਾਰੇ ਮੰਗੀ ਜਾਣਕਾਰੀ

ਨਵੀਂ ਦਿੱਲੀ, ਏਐੱਨਆਈ : ਦਿੱਲੀ ਪੁਲਿਸ ਨੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਪੀੜਤਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ ਜੋ ਜਿਨਸੀ ਸ਼ੋਸ਼ਣ ਤੋਂ ਬਾਅਦ ਸੁਰੱਖਿਆ ਮੰਗਣ ਲਈ ਰਾਹੁਲ ਗਾਂਧੀ ਕੋਲ ਪਹੁੰਚੀਆਂ ਸਨ। ਦਰਅਸਲ, ਇਹ ਮਾਮਲਾ ਰਾਹੁਲ ਗਾਂਧੀ ਵੱਲੋਂ ਸ੍ਰੀਨਗਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿੱਤੇ ਬਿਆਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਜਿਨਸੀ ਸ਼ੋਸ਼ਣ ਦੀ ਪੀੜਤਾ ਨੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਸੀ। ਦਿੱਲੀ ਪੁਲਿਸ ਨੇ ਇਸ ਸਬੰਧੀ ਨੋਟਿਸ ਜਾਰੀ ਕਰਕੇ ਪੀੜਤਾ ਬਾਰੇ ਜਾਣਕਾਰੀ ਮੰਗੀ ਹੈ। ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੌਰਾਨ ਸ੍ਰੀਨਗਰ ਵਿੱਚ ਇੱਕ ਬਿਆਨ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਬਲਾਤਕਾਰ ਪੀੜਤਾ ਨੂੰ ਮਿਲੇ ਹਨ। ਰਾਹੁਲ ਗਾਂਧੀ ਨੇ ਪੀੜਤਾ ਨੂੰ ਪੁੱਛਿਆ ਸੀ ਕਿ ਕੀ ਜਿਨਸੀ ਸ਼ੋਸ਼ਣ ਦੇ ਸਬੰਧ ਵਿੱਚ ਪੁਲਿਸ ਨੂੰ ਬੁਲਾਇਆ ਜਾਵੇ, ਜਿਸ ਦੇ ਜਵਾਬ ਵਿੱਚ ਪੀੜਤਾ ਨੇ ਕਿਹਾ ਸੀ ਕਿ ਅਜਿਹਾ ਕਰਨ ਨਾਲ ਉਸਦੀ ਬਦਨਾਮੀ ਹੋਵੇਗੀ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਤੋਂ ਕਈ ਸਵਾਲ ਪੁੱਛੇ ਹਨ। ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਸਵਾਲਾਂ ਦੀ ਸੂਚੀ ਭੇਜੀ ਹੈ।