ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਵਿੱਚ ਹਾਰ ਦੇ ਡਰੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ 

ਦਿੱਲੀ : MCD ਚੋਣਾਂ ਵਿਚਾਲੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਲਗਾਤਾਰ ਦੋਸ਼ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਨੇ ਗੁਜਰਾਤ ਅਤੇ MCD ਚੋਣਾਂ ਵਿੱਚ ਹਾਰ ਦੇ ਡਰੋਂ CM ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸਾਂਸਦ ਮਨੋਜ ਤਿਵਾਰੀ ਇਸ ਵਿੱਚ ਸ਼ਾਮਿਲ ਹਨ। ਸਿਸੋਦੀਆ ਨੇ ਕਿਹਾ ਕਿ ਪਰ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੀ ਰਾਜਨੀਤੀ ਤੋਂ ਨਹੀਂ ਡਰਦੀ। ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਲਿਖਿਆ, “ਗੁਜਰਾਤ ਤੇ MCD ਚੋਣਾਂ ਵਿੱਚ ਹਾਰ ਦੇ ਡਰੋਂ ਬੌਖਲਾਈ ਭਾਜਪਾ ਅਰਵਿੰਦ ਕੇਜਰੀਵਾਲ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੀ ਹੈ। ਇਨ੍ਹਾਂ ਦੇ ਸਾਂਸਦ ਮਨੋਜ ਤਿਵਾਰੀ ਸ਼ਰੇਆਮ ਆਪਣੇ ਗੁੰਡਿਆਂ ਨੂੰ ਅਰਵਿੰਦ ਜੀ ‘ਤੇ ਹਮਲਾ ਕਰਨ ਦੇ ਲਈ ਕਹਿ ਰਹੇ ਹਨ ਤੇ ਇਸਦੀ ਪੂਰੀ ਯੋਜਨਾ ਕਰ ਲਈ ਹੈ। ‘ਆਪ’ ਇਨ੍ਹਾਂ ਦੀ ਗੰਦੀ ਰਾਜਨੀਤੀ ਤੋਂ ਨਹੀਂ ਡਰਦੀ , ਇਨ੍ਹਾਂ ਦੀ ਗੁੰਡਾਗਰਦੀ ਦਾ ਜਵਾਬ ਹੁਣ ਜਨਤਾ ਦੇਵੇਗੀ।’ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ MCD ਵਿੱਚ ਆਪਣੇ 15 ਸਾਲ ਦੇ ਕਾਰਜਕਾਲ ਦੇ ਦੌਰਾਨ ਆਪਣੀ ਮੁੱਢਲੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫ਼ਲ ਰਹੀ ਭਾਰਤੀ ਜਨਤਾ ਪਾਰਟੀ ਨੂੰ ਦਿੱਲੀ ਦੀ ਜਨਤਾ ਮੂੰਹਤੋੜ ਜਵਾਬ ਦੇਵੇਗੀ। ਭਾਜਪਾ ਪਿਛਲੇ 15 ਸਾਲਾਂ ਤੋਂ ਦਿੱਲੀ ਨਗਰ ਮਿਗਮ ‘ਤੇ ਰਾਜ ਕਰ ਰਹੀ ਹੈ।