ਕੋਵਿਡ ਮਹਾਮਾਰੀ ਕਾਰਨ ਵਿਸ਼ਵ ਅਰਥਚਾਰੇ ਨੂੰ ਵੱਡਾ ਝਟਕਾ ਲੱਗਾ ਹੈ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 24 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜੀ-20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਵਿਸ਼ਵ ਅਰਥਚਾਰੇ ਨੂੰ ਵੱਡਾ ਝਟਕਾ ਲੱਗਾ ਹੈ। ਬਹੁਤ ਸਾਰੇ ਦੇਸ਼ ਖਾਸ ਤੌਰ 'ਤੇ ਵਿਕਾਸਸ਼ੀਲ ਅਰਥਚਾਰੇ ਅਜੇ ਵੀ ਇਸ ਦੇ ਨਤੀਜੇ ਭੁਗਤ ਰਹੇ ਹਨ। 

ਸੰਸਾਰ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ
ਪੀਐਮ ਮੋਦੀ ਨੇ ਕਿਹਾ, “ਤੁਸੀਂ ਅਜਿਹੇ ਸਮੇਂ ਵਿੱਚ ਗਲੋਬਲ ਵਿੱਤ ਅਤੇ ਅਰਥਵਿਵਸਥਾ ਦੀ ਅਗਵਾਈ ਕਰ ਰਹੇ ਹੋ ਜਦੋਂ ਦੁਨੀਆ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ। ਕੋਵਿਡ ਨੇ ਵਿਸ਼ਵ ਅਰਥਵਿਵਸਥਾ ਨੂੰ ਇੱਕ ਸਦੀ ਵਿੱਚ ਇੱਕ ਝਟਕਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਸੀਂ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧਦੇ ਭੂ-ਰਾਜਨੀਤਿਕ ਤਣਾਅ ਨੂੰ ਵੀ ਦੇਖ ਰਹੇ ਹਾਂ।

ਸਮਾਵੇਸ਼ੀ ਏਜੰਡਾ ਬਣਾਉਣਾ ਜ਼ਰੂਰੀ
ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤੀ ਖਪਤਕਾਰ ਅਤੇ ਨਿਰਮਾਤਾ ਭਵਿੱਖ ਨੂੰ ਲੈ ਕੇ ਆਸ਼ਾਵਾਦੀ ਅਤੇ ਭਰੋਸੇਮੰਦ ਹਨ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਉਸੇ ਸਕਾਰਾਤਮਕ ਭਾਵਨਾ ਨੂੰ ਵਿਸ਼ਵ ਅਰਥਚਾਰੇ ਵਿੱਚ ਫੈਲਾਉਣ ਦੇ ਯੋਗ ਹੋਵੋਗੇ। ਮੈਂ ਤੁਹਾਨੂੰ ਬੇਨਤੀ ਕਰਾਂਗਾ ਕਿ ਤੁਹਾਡੀ ਚਰਚਾ ਦੁਨੀਆ ਦੇ ਸਭ ਤੋਂ ਕਮਜ਼ੋਰ ਨਾਗਰਿਕਾਂ 'ਤੇ ਕੇਂਦਰਿਤ ਹੋਵੇ। ਗਲੋਬਲ ਆਰਥਿਕ ਲੀਡਰਸ਼ਿਪ ਇੱਕ ਸਮਾਵੇਸ਼ੀ ਏਜੰਡਾ ਬਣਾ ਕੇ ਹੀ ਦੁਨੀਆ ਦਾ ਵਿਸ਼ਵਾਸ ਵਾਪਸ ਜਿੱਤ ਸਕੇਗੀ।