ਮੁਲਾਜ਼ਮਾਂ ਨੂੰ ਝਟਕਾ, ਨਹੀਂ ਮਿਲੇਗਾ 18 ਮਹੀਨਿਆਂ ਦਾ ਡੀਏ 

ਨਵੀਂ ਦਿੱਲੀ, 14 ਮਾਰਚ : ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਡੀਏ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਝਟਕਾ ਦਿੱਤਾ ਹੈ। 18 ਮਹੀਨਿਆਂ ਦੇ ਮਹਿੰਗਾਈ ਭੱਤੇ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੁਣ ਸਪੱਸ਼ਟ ਕਰ ਦਿੱਤਾ ਕਿ ਡੀਏ ਨਹੀਂ ਦੱਤਾ ਜਾਵੇਗਾ। ਇਸ ਸਬੰਧੀ ਕੇਂਦਰੀ ਰਾਜ ਮੰਤਰੀ ਪੰਕਜ ਚੌਧਰੀ ਨੇ ਲਿਖਤੀ ਜਵਾਬ ਦਿੱਤਾ ਹੈ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਅਤੇ ਮਹਿੰਗਾਈ ਰਾਹਤ (ਡੀਆਰ) ਦੀਆਂ ਤਿੰਨ ਕਿਸ਼ਤਾਂ ਦੇ ਬਕਾਏ ਦੇਣ ਦੀ ਕੋਈ ਯੋਜਨਾ ਨਹੀਂ ਹੈ।ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਵੱਖ-ਵੱਖ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਐਸੋਸੀਏਸ਼ਨਾਂ ਨੇ ਸਰਕਾਰ ਨੂੰ 18 ਮਹੀਨਿਆਂ ਦਾ ਡੀਏ ਅਤੇ ਡੀ.ਆਰ ਜਾਰੀ ਕਰਨ ਸਬੰਧੀ ਕਈ ਅਰਜ਼ੀਆਂ ਦਿੱਤੀਆਂ ਸਨ। ਸਰਕਾਰ ਨੇ ਕੋਰੋਨਾ ਸਮੇਂ ਦੌਰਾਨ ਕੇਂਦਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ 'ਤੇ ਰੋਕ ਲਗਾ ਦਿੱਤੀ ਸੀ। ਕੇਂਦਰੀ ਵਿੱਤ ਰਾਜ ਮੰਤਰੀ ਨੇ ਕਿਹਾ ਕਿ 1 ਜਨਵਰੀ, 2020, 1 ਜੁਲਾਈ, 2020 ਅਤੇ 1 ਜਨਵਰੀ, 2021 ਨੂੰ ਜਾਰੀ ਕੀਤੇ ਗਏ ਮਹਿੰਗਾਈ ਭੱਤੇ ਨੂੰ ਰੋਕਣ ਦਾ ਫੈਸਲਾ ਕੋਰੋਨਾ ਮਹਾਂਮਾਰੀ ਕਾਰਨ ਹੋਏ ਆਰਥਿਕ ਵਿਘਨ ਕਾਰਨ ਲਿਆ ਗਿਆ ਹੈ, ਤਾਂ ਜੋ ਵਿੱਤੀ ਬੋਝ 'ਤੇ ਸਰਕਾਰ ਨੂੰ ਘਟਾਇਆ ਜਾ ਸਕਦਾ ਹੈ।