ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਤਿੰਨ ਅੱਤਵਾਦੀ ਮਾਰੇ ਗਏ, ਇੱਕ ਪੁਲਿਸ ਮੁਲਾਜ਼ਮ 

ਡੋਡਾ, 26 ਜੂਨ 2024 : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ‘ਚ ਤਿੰਨ ਅੱਤਵਾਦੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਮੁਕਾਬਲਾ ਸਵੇਰੇ ਕਰੀਬ 9.50 ਵਜੇ ਜ਼ਿਲ੍ਹੇ ਦੇ ਗੰਡੋਹ ਇਲਾਕੇ ਦੇ ਬਜਾਦ ਪਿੰਡ ਵਿੱਚ ਸ਼ੁਰੂ ਹੋਇਆ, ਗੋਲ਼ੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ ਪਿੰਡ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ, ਸੀਆਰਪੀਐਫ ਅਤੇ ਫੌਜ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲ ਲੁਕੇ ਹੋਏ ਅੱਤਵਾਦੀਆਂ ਦੇ ਨੇੜੇ ਆਏ ਤਾਂ ਉਨ੍ਹਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਕਿਹਾ, ‘‘ਚੱਲ ਰਹੇ ਆਪ੍ਰੇਸ਼ਨ ‘ਚ ਕੁੱਲ ਤਿੰਨ ਅੱਤਵਾਦੀ ਮਾਰੇ ਗਏ ਹਨ। ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ, ਜਿਸ ਵਿਚ ਅਮਰੀਕੀ ਬਣੀਆਂ ਐਮ4 ਕਾਰਬਾਈਨਾਂ ਵੀ ਸ਼ਾਮਲ ਹਨ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਬੁੱਧਵਾਰ ਸਵੇਰੇ ਜਦੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਅਤੇ ਸੀ. ਕਈ ਘੰਟਿਆਂ ਤੱਕ ਚੱਲੇ ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਸਾਰੇ ਅੱਤਵਾਦੀਆਂ ਨੂੰ ਮਾਰ ਮੁਕਾਇਆ। ਡੋਡਾ ਜ਼ਿਲ੍ਹੇ ਵਿੱਚ 11 ਅਤੇ 12 ਜੂਨ ਨੂੰ ਦੋ ਅੱਤਵਾਦੀ ਹਮਲੇ ਹੋਏ ਸਨ। ਸੁਰੱਖਿਆ ਬਲਾਂ ਨੇ ਜੰਮੂ ਡਿਵੀਜ਼ਨ ਦੇ ਡੋਡਾ, ਰਿਆਸੀ, ਪੁੰਛ, ਰਾਜੌਰੀ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਕਥਿਤ ਤੌਰ ‘ਤੇ ਸਰਗਰਮ ਕਰੀਬ 70 ਵਿਦੇਸ਼ੀ ਅੱਤਵਾਦੀਆਂ ਵਿਰੁੱਧ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ ਕਥਿਤ ਤੌਰ ‘ਤੇ ਖਾਣਾ ਅਤੇ ਪਨਾਹ ਦੇਣ ਵਾਲੇ ਤਿੰਨ ਸਥਾਨਕ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਡੋਡਾ ਮੁਕਾਬਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। ਫੌਜ ਨੇ ਇਸ ਨੂੰ ਆਪਰੇਸ਼ਨ ਲਾਗੋਰ ਦਾ ਨਾਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਖਾਸ ਖੁਫੀਆ ਸੂਚਨਾ ਦੇ ਆਧਾਰ 'ਤੇ ਭਦਰਵਾਹ ਸੈਕਟਰ ਦੇ ਗੰਡੋਹ 'ਚ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਮੁਹਿੰਮ ਚਲਾਈ ਗਈ ਹੈ। ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਾ ਹੈ। ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਜਾਰੀ ਹੈ।