ਪਤਨੀ ਦੇ ਸ਼ਰਾਬ ਪੀਣ ਕਾਰਨ ਗੁੱਸੇ ਵਿੱਚ ਆਏ ਪਤੀ ਨੇ ਪਤਨੀ ਨੂੰ ਕੁੱਟ ਕੁੱਟ ਕੇ ਜਾਨੋਂ ਮਾਰਿਆ

ਛਤੀਸਗੜ੍ਹ, 15 ਮਾਰਚ : ਘਰ ਵਿੱਚ ਪਈ ਸ਼ਰਾਬ ਨੂੰ ਪਤਨੀ ਦੇ ਪੀ ਜਾਣ ਕਾਰਨ ਗੁੱਸੇ ਵਿੱਚ ਆਏ ਪਤੀ ਨੇ ਪਤਨੀ ਨੂੰ ਕੁੱਟ ਕੁੱਟ ਕੇ ਜਾਨੋਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਛਤੀਸਗੜ੍ਹ ਦੇ ਜਸ਼ਪੁਰ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਐਨੀਂ ਬੁਰੀ ਤਰ੍ਹਾਂ ਕੁੱਟਿਆ ਕਿ ਉਸਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਜੈਸ਼ਪੁਰ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੂੰ ਦੋਸ਼ੀ ਨੇ ਦੱਸਿਆ ਕਿ ਹੌਲੀ ਮੌਕੇ ਉਹ ਸ਼ਰਾਬ ਪੀਣ ਲਈ ਲੈ ਕੇ ਆਇਆ ਸੀ, ਜਿਸ ਨੂੰ ਉਸਦੀ ਪਤਨੀ ਪੀ ਗਈ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦਾ ਆਪਸ ਵਿੱਚ ਝਗੜਾ ਹੋ ਗਿਆ ਅਤੇ ਗੁੱਸੇ ਵਿੱਚ ਆਏ ਉਸਨੇ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ 42 ਸਾਲਾ ਲਲਿਤਾ ਏਕਾ ਦੇ ਪਹਿਲੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸਨੇ 20 ਸਾਲਾ ਬਬਲੂ ਰਾਮ ਨਾਲ ਦੂਜਾ ਵਿਆਹ ਕਰਵਾ ਲਿਆ ਸੀ। ਬਬਲੂ ਰਾਮ ਮਜ਼ਦੂਰੀ ਕਰਦਾ ਸੀ। ਪ੍ਰੰਤੂ ਉਹ ਸ਼ਰਾਬ ਪੀਣ ਦਾ ਆਦੀ ਸੀ, ਨਸ਼ੇ ਵਿੱਚ ਉਹ ਵਿਵਾਦ ਕਰਦਾ ਰਹਿੰਦਾ ਸੀ। ਦੋਵਾਂ ਵਿੱਚਕਾਰ ਅਕਸਰ ਵਿਵਾਦ ਹੁੰਦਾ ਸੀ। ਪੁਲਿਸ ਨੇ ਦੱਸਿਆ ਕਿ ਪੋਸਟਮਾਰਟਮ ਵਿੱਚ ਸਾਫ ਹੋ ਗਿਆ ਹੈ ਕਿ ਮਹਿਲਾ ਦੀ ਮੌਤ ਕੁੱਟਣ ਕਾਰਨ ਹੋਈ ਹੈ। ਮ੍ਰਿਤਕ ਮਹਿਲਾ ਦੇ ਭਤੀਜੇ ਦੀ ਸ਼ਿਕਾਇਤ ਉਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।