ਝਾਰਖੰਡ ਦੇ ਹਾਜ਼ਰਾ ਹਸਪਤਾਲ 'ਚ ਲੱਗੀ ਅੱਗ, ਬੁਰੀ ਤਰ੍ਹਾਂ ਝੁਲਸ ਗਏ ਮਰੀਜ਼, ਡਾਕਟਰ ਜੋੜੇ ਸਮੇਤ 6 ਲੋਕਾਂ ਦੀ ਮੌਤ

ਰਾਂਚੀ, 28 ਜਨਵਰੀ : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਦੇ ਹਾਜ਼ਰਾ ਹਸਪਤਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗ ਗਈ। ਹਸਪਤਾਲ ਵਿਚ ਦਾਖਲ ਕੁਝ ਮਰੀਜ਼ ਅੱਗ ਦੀ ਲਪੇਟ ਵਿਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ। ਇਸ ਹਾਦਸੇ ਵਿੱਚ ਹੁਣ ਤੱਕ ਹਸਪਤਾਲ ਦੇ ਡਾਕਟਰ ਵਿਕਾਸ ਹਾਜ਼ਰਾ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਪ੍ਰੇਮਾ ਹਾਜ਼ਰਾ ਸਮੇਤ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਘਟਨਾ ਰਾਤ 2 ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ਬੁਝਾਉਣ ਅਤੇ ਬਚਾਅ ਕਾਰਜ ਕਰਨ 'ਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।ਅੱਗ ਲੱਗਣ ਦੇ ਕਈ ਘੰਟਿਆਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।ਘਟਨਾ ਬਾਰੇ ਪੁਲਿਸ ਨੇ ਦੱਸਿਆ ਕਿ ਡਾਕਟਰ ਜੋੜੇ ਸਮੇਤ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ। ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਹਾਲਾਂਕਿ ਸ਼ਾਰਟ ਸਰਕਟ ਦਾ ਕਾਰਨ ਸਾਹਮਣੇ ਆ ਰਿਹਾ ਹੈ। ਮੈਡੀਕਲ ਆਕਸੀਜਨ ਕਾਰਨ ਅੱਗ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਰਿਹਾ ਸੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।