ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ

ਨਵੀਂ ਦਿੱਲੀ, 10 ਜੂਨ : ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 10 ਤੋਂ 14 ਜੂਨ ਦਰਮਿਆਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਟਾਪੂ, ਗੋਆ, ਅਰੁਣਾਚਲ ਪ੍ਰਦੇਸ਼, ਲਕਸ਼ਦੀਪ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਕਰਨਾਟਕ ਅਤੇ ਕੇਰਲ 10 ਤੋਂ 14 ਜੂਨ ਦੇ ਵਿਚਕਾਰ ਭਾਰੀ ਮੀਂਹ ਪੈ ਸਕਦਾ ਹੈ।