ਡਿਵੇਲਪਮੈਂਟ ਘੁਟਾਲੇ ਦੇ ਮਾਮਲੇ ਵਿੱਚ ਆਂਧਰਾ ਪ੍ਰਦੇਸ਼ ਦਾ ਸਾਬਕਾ ਮੁੱਖ ਮੰਤਰੀ ਗ੍ਰਿਫਤਾਰ

ਨੰਡਿਆਲਾ, 9 ਸਤੰਬਰ : ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਸਕਿਲ ਡਿਵੇਲਪਮੈਂਟ ਘੁਟਾਲੇ ਦੇ ਮਾਮਲੇ ਵਿੱਚ ਅੱਜ ਸ਼ਨੀਵਾਰ ਸਵੇਰੇ ਨੰਡਿਆਲਾ ਸ਼ਹਿਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀਆਈਡੀ) ਨੇ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਜ਼ਿਕਰਯੋਗ ਹੈ ਕਿ 2021 ਵਿੱਚ ਪਹਿਲੀ ਵਾਰ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਹਾਲਾਂਕਿ ਇਸ ‘ਚ ਚੰਦਰਬਾਬੂ ਦਾ ਨਾਂ ਨਹੀਂ ਸੀ। ਸੀਆਈਡੀ ਦਾ ਦਾਅਵਾ ਹੈ ਕਿ ਜਾਂਚ ਵਿੱਚ ਜੋ ਗੱਲਾਂ ਸਾਹਮਣੇ ਆਈਆਂ ਹਨ ਉਨ੍ਹਾਂ ਦੇ ਆਧਾਰ ਉੱਤੇ ਚੰਦਰਬਾਬੂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਂਧਰਾ ਪ੍ਰਦੇਸ਼ ਪੁਲਿਸ ਨੇ ਚੰਦਰਬਾਬੂ ਦੇ ਬੇਟੇ ਪਾਰਾ ਲੋਕੇਸ਼ ਨੂੰ ਪੂਰਬੀ ਗੋਦਾਵਰੀ ਜ਼ਿਲ੍ਹੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ।