ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਲੰਡਨ ਵਿੱਚ ਇੰਡੀਆ-ਯੂਕੇ ਅਚੀਵਰਜ਼ ਆਨਰਜ਼ ਦੁਆਰਾ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਕੀਤਾ ਸਨਮਾਨਿਤ

ਨਵੀਂ ਦਿੱਲੀ, 31 ਜਨਵਰੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਆਰਥਿਕ ਅਤੇ ਰਾਜਨੀਤਿਕ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਾਲ ਵਿੱਚ ਲੰਡਨ ਵਿੱਚ ਇੰਡੀਆ-ਯੂਕੇ ਅਚੀਵਰਜ਼ ਆਨਰਜ਼ ਦੁਆਰਾ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹਾਲਾਂਕਿ ਡਾ. ਮਨਮੋਹਨ ਸਿੰਘ ਇਹ ਪੁਰਸਕਾਰ ਲੈਣ ਲਈ ਬਰਤਾਨੀਆ ਨਹੀਂ ਪੁੱਜੇ ਪਰ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ (ਐਨਆਈਐਸਏਯੂ) ਯੂਕੇ ਵੱਲੋਂ ਇਹ ਐਵਾਰਡ ਦਿੱਲੀ ਵਿੱਚ ਡਾ: ਮਨਮੋਹਨ ਸਿੰਘ ਨੂੰ ਸੌਂਪਿਆ ਜਾਵੇਗਾ। ਦੱਸ ਦੇਈਏ ਕਿ ਡਾ: ਮਨਮੋਹਨ ਸਿੰਘ 2004-2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਸਨ। ਇਸ ਪੁਰਸਕਾਰ ਦਾ ਐਲਾਨ ਪਿਛਲੇ ਹਫਤੇ ਲੰਡਨ ‘ਚ ਇਕ ਪੁਰਸਕਾਰ ਸਮਾਗਮ ਕੀਤਾ ਗਿਆ ਸੀ। ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ (ਐਨਆਈਐਸਏਯੂ) ਯੂਕੇ ਬਾਅਦ ਵਿੱਚ ਨਵੀਂ ਦਿੱਲੀ ਵਿੱਚ ਡਾ. ਮਨਮੋਹਨ ਸਿੰਘ ਦਾ ਸਨਮਾਨਿਤ ਕਰੇਗੀ। ਇੱਕ ਸੰਦੇਸ਼ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਉਹ ਇਸ ਸਨਮਾਨ ਤੋਂ ਬਹੁਤ ਪ੍ਰਭਾਵਿਤ ਹੋਏ ਹਨ, ਖਾਸ ਤੌਰ ‘ਤੇ ਨੌਜਵਾਨਾਂ ਵੱਲੋਂ, ਜੋ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਦੇ ਨਾਲ ਹੀ ਭਾਰਤ ਅਤੇ ਬ੍ਰਿਟੇਨ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​ਕਰਦੇ ਹਨ। ਇਹ ਯੂਕੇ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਜਾਂਦਾ ਹੈ। ਡਾ: ਮਨਮੋਹਨ ਸਿੰਘ ਨੂੰ ਆਕਸਫੋਰਡ ਅਤੇ ਕੈਮਬ੍ਰਿਜ ਦੀਆਂ ਯੂਨੀਵਰਸਿਟੀਆਂ ਵਿੱਚ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਲਾਈਫਟਾਈਮ ਅਚੀਵਮੈਂਟ ਆਨਰਜ਼ ਨਾਲ ਸਨਮਾਨਿਤ ਕੀਤਾ ਗਿਆ ਹੈ।