ਚੰਡੀਗੜ੍ਹ ਮੇਅਰ ਚੋਣ 'ਤੇ ਸੁਪਰੀਮ ਕੋਰਟ 'ਚ ਸੁਣਵਾਈ, ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਪੁੱਛੇ ਤਿੱਖੇ ਸਵਾਲ, ਬੈਲਟ ਪੇਪਰ ਲਿਆਉਣ ਦੇ ਹੁਕਮ

ਨਵੀਂ ਦਿੱਲੀ, 19 ਫਰਵਰੀ : ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ, ਜਿਸ 'ਚ ਅਦਾਲਤ ਨੇ ਚੰਡੀਗੜ੍ਹ ਦੇ ਮੇਅਰ ਚੋਣ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਤਿੱਖੇ ਸਵਾਲ ਕੀਤੇ ਅਤੇ ਮੰਗਲਵਾਰ ਨੂੰ ਬੈਲਟ ਪੇਪਰ ਅਦਾਲਤ 'ਚ ਲਿਆਉਣ ਦੇ ਹੁਕਮ ਵੀ ਦਿੱਤੇ। ਚੰਡੀਗੜ੍ਹ ਮੇਅਰ ਚੋਣ ਵਿਵਾਦ ਨੂੰ ਲੈ ਕੇ ਅੱਜ ਦੁਪਹਿਰ 2 ਵਜੇ ਤੋਂ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਮੇਅਰ ਚੋਣ ਦੇ ਰਿਟਰਨਿੰਗ ਅਫਸਰ ਅਨਿਲ ਮਸੀਹ ਸੁਪਰੀਮ ਕੋਰਟ ਪਹੁੰਚੇ ਸਨ। ਜਦੋਂ ਅਦਾਲਤ ਨੇ ਅਨਿਲ ਮਸੀਹ ਤੋਂ ਪੁੱਛਿਆ ਕਿ ਉਹ ਕੈਮਰੇ ਵੱਲ ਕਿਉਂ ਦੇਖ ਰਿਹਾ ਸੀ, ਕੀ ਉਹ ਬੈਲਟ ਪੇਪਰ 'ਤੇ ਨਿਸ਼ਾਨ ਲਗਾ ਰਿਹਾ ਸੀ। ਅਨਿਲ ਮਸੀਹ ਨੇ ਸੁਪਰੀਮ ਕੋਰਟ 'ਚ ਬੈਲਟ ਪੇਪਰਾਂ 'ਤੇ ਨਿਸ਼ਾਨ ਲਗਾਉਣ ਦਾ ਇਕਬਾਲ ਕਰਦੇ ਹੋਏ ਕਿਹਾ ਕਿ ਉਹ ਬੈਲਟ ਪੇਪਰਾਂ 'ਤੇ ਵੱਖਰੇ ਤੌਰ 'ਤੇ ਨਿਸ਼ਾਨਦੇਹੀ ਕਰ ਰਹੇ ਹਨ, ਤਾਂ ਜੋ ਉਨ੍ਹਾਂ 'ਚ ਕੋਈ ਭੁਲੇਖਾ ਨਾ ਪਵੇ। ਸੁਪਰੀਮ ਕੋਰਟ ਨੇ ਬੈਲਟ ਪੇਪਰਾਂ ਨੂੰ ਚੰਡੀਗੜ੍ਹ ਤੋਂ ਅਦਾਲਤ ਵਿੱਚ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਅਦਾਲਤ ਖੁਦ ਇਨ੍ਹਾਂ ਦੀ ਜਾਂਚ ਕਰ ਸਕੇ। ਹੁਣ ਕੱਲ੍ਹ ਸਵੇਰੇ 10.30 ਵਜੇ ਬੈਲਟ ਪੇਪਰ ਅਦਾਲਤ ਵਿੱਚ ਲਿਆਂਦਾ ਜਾਵੇਗਾ ਅਤੇ ਫਿਰ ਮਾਮਲੇ ਦੀ ਸੁਣਵਾਈ ਹੋਵੇਗੀ। ਦੱਸ ਦਈਏ ਕਿ ਚੰਡੀਗੜ੍ਹ ਮੇਅਰ ਚੋਣ 'ਚ ਭਾਜਪਾ ਉਮੀਦਵਾਰ ਦੀ ਜਿੱਤ 'ਤੇ ਆਮ ਆਦਮੀ ਪਾਰਟੀ ਨੇ ਚੋਣ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਸੀ ਅਤੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ 'ਚ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ। ਕਿਉਂਕਿ ਉਹ ਚੋਣ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਕਰਦਾ ਦੇਖਿਆ ਗਿਆ ਸੀ।