ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਰੱਕ ਡਰਾਈਵਰ ਦੀ ਮੌਤ, 40 ਜ਼ਖਮੀ

ਜੀਂਦ : ਰੋਹਤਕ ਰੋਡ ਦੇ ਨੈਸ਼ਨਲ ਹਾਈਵੇ ‘ਤੇ ਪਿੰਡ ਜੈਜਾਵੰਤੀ ਨੇੜੇ ਭਿਆਨਕ ਹਾਦਸਾ ਵਾਪਰਿਆ, ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਜ਼ਖਮੀਆਂ ‘ਚ ਜ਼ਿਆਦਾਤਰ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹਨ। ਇਹ ਵਿਦਿਆਰਥੀ ਅਤੇ ਅਧਿਆਪਕ CRSU ਯੂਨੀਵਰਸਿਟੀ, ਜੀਂਦ ਵਿੱਚ ਆਯੋਜਿਤ ਰਾਜਪਾਲ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ-ਆਪਣੇ ਸ਼ਹਿਰਾਂ ਨੂੰ ਪਰਤ ਰਹੇ ਸਨ। ਜਾਣਕਾਰੀ ਮੁਤਾਬਕ ਅੱਜ ਸਵੇਰੇ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਜੀਂਦ ਤੋਂ ਰੋਹਤਕ ਲਈ ਰਵਾਨਾ ਹੋਈ ਸੀ।ਜਦੋਂ ਬੱਸ ਪਿੰਡ ਜੈਜਾਵੰਤੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਇਸ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਾਹਮਣੇ ਤੋਂ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। ਬੀਤੇ ਦਿਨੀਂ CRSU ਯੂਨੀਵਰਸਿਟੀ ਜੀਂਦ ਵਿੱਚ ਆਯੋਜਿਤ ਰਾਜਪਾਲ ਦੇ ਪ੍ਰੋਗਰਾਮ ਵਿੱਚ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹੋਏ ਸਨ। ਇਸ ਬੱਸ ਵਿੱਚ ਸ਼ਾਮਲ ਜ਼ਿਆਦਾਤਰ ਬੱਚੇ ਅਤੇ ਅਧਿਆਪਕ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸਨ।