ਵਿਸ਼ਾਖਾਪਟਨਮ 'ਚ ਫਾਰਮਾ ਲੈਬ ਦੇ ਰਿਐਕਟਰ 'ਚ ਜ਼ਬਰਦਸਤ ਧਮਾਕਾ, 2 ਦੀ ਮੌਤ, 4 ਝੁਲਸੇ

ਅਚੁਥਾਪੁਰਮ, 30 ਜੂਨ : ਵਿਸ਼ਾਖਾਪਟਨਮ ਨੇੜੇ ਅਨਕਾਪੱਲੀ ਜ਼ਿਲ੍ਹੇ ਦੇ SEZ ਵਿੱਚ ਸਾਹਿਤ ਫਾਰਮਾ ਲੈਬ ਦੇ ਰਿਐਕਟਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਤੋਂ ਬਾਅਦ ਮੌਕੇ 'ਤੇ ਅੱਗ ਲੱਗ ਗਈ, ਜਿਸ 'ਤੇ ਕਾਬੂ ਪਾਉਣ ਲਈ ਤਿੰਨ ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। ਇਹ ਧਮਾਕਾ ਅਚਯੁਤਾਪੁਰਮ SEZ ਵਿੱਚ ਸਾਹਿਤ ਫਾਰਮਾ ਯੂਨਿਟ ਵਿੱਚ ਹੋਇਆ। ਜਾਣਕਾਰੀ ਮੁਤਾਬਕ ਧਮਾਕੇ ਕਾਰਨ ਕਈ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਪੁਲਸ ਨੇ ਦੱਸਿਆ ਕਿ ਧਮਾਕੇ ਕਾਰਨ ਚਾਰ ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਪੁਲਿਸ ਨੇ ਅੱਗੇ ਦੱਸਿਆ ਕਿ ਅੱਗ ਬੁਝਾਉਣ ਅਤੇ ਉੱਥੇ ਇਕੱਠੀ ਹੋਈ ਭੀੜ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਹਾਦਸੇ ਵਾਲੀ ਥਾਂ ਵੱਲ ਨਾ ਜਾਣ। ਪਰਵਾਦਾ ਦੇ ਡੀਐੱਸਪੀ ਕੇਵੀ ਸਤਿਆਨਾਰਾਇਣ ਨੇ ਸ਼ੁੱਕਰਵਾਰ ਨੂੰ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ, "ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਿੰਨੇ ਲੋਕਾਂ ਦੀ ਮੌਤ ਹੋਈ ਹੈ, ਪਰ ਚਾਰ ਲੋਕ ਗੰਭੀਰ ਰੂਪ ਨਾਲ ਝੁਲਸ ਗਏ ਹਨ।" ਕੇਵੀ ਸਤਿਆਨਾਰਾਇਣ ਨੇ ਅੱਗੇ ਦੱਸਿਆ ਕਿ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਉਸ ਦਾ ਇਲਾਜ NTR ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ।