ਜੰਮੂ ਕਸ਼ਮੀਰ ਨੂੰਰਾਜ ਦਾ ਦਰਜਾ ਦਿੱਤਾ ਜਾਵੇਗਾ ਅਤੇ ਜਲਦੀ ਹੀ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ : ਪੀਐਮ ਮੋਦੀ

ਊਧਮਪੁਰ, 12 ਅਪ੍ਰੈਲ :  ਜੰਮੂ ਕਸ਼ਮੀਰ ਦੇ ਊਧਮਪੁਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਜੰਮੂ ਕਸ਼ਮੀਰ ਨੂੰ ਜਲਦੀ ਹੀ ਰਾਜ ਦਾ ਦਰਜਾ ਦਿੱਤਾ ਜਾਵੇਗਾ ਅਤੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਬਹੁਤ ਅੱਗੇ ਦੀ ਸੋਚਦੇ ਹਨ। ਹੁਣ ਤੱਕ ਜੋ ਕੁਝ ਵੀ ਹੋਇਆ ਹੈ, ਉਹ ਸਿਰਫ਼ ਇੱਕ ਟਰੇਲਰ ਹੈ, ਮੈਨੂੰ ਨਵੇਂ ਜੰਮੂ-ਕਸ਼ਮੀਰ ਦੀ ਇੱਕ ਨਵੀਂ ਅਤੇ ਸ਼ਾਨਦਾਰ ਤਸਵੀਰ ਬਣਾਉਣ ’ਤੇ ਧਿਆਨ ਦੇਣਾ ਹੋਵੇਗਾ।’’ ਉਹ ਸਮਾਂ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਨੂੰ ਛੇਤੀ ਹੀ ਰਾਜ ਦਾ ਦਰਜਾ ਮਿਲ ਜਾਵੇਗਾ। ਤੁਸੀਂ ਆਪਣੇ ਵਿਧਾਇਕਾਂ ਅਤੇ ਆਪਣੇ ਮੰਤਰੀਆਂ ਨਾਲ ਆਪਣੇ ਸੁਪਨੇ ਸਾਂਝੇ ਕਰ ਸਕੋਗੇ। ਪੀਐਮ ਮੋਦੀ ਨੇ ਭਰੋਸਾ ਦਿਵਾਇਆ ਕਿ ਆਗਾਮੀ ਲੋਕ ਸਭਾ ਚੋਣਾਂ ਜੰਮੂ-ਕਸ਼ਮੀਰ ਵਿੱਚ ਅੱਤਵਾਦ, ਹੜਤਾਲਾਂ, ਪੱਥਰਬਾਜ਼ੀ ਅਤੇ ਸਰਹੱਦ ਪਾਰ ਤੋਂ ਗੋਲੀਬਾਰੀ ਦੇ ਡਰ ਤੋਂ ਬਿਨਾ ਕਰਵਾਈਆਂ ਜਾਣਗੀਆਂ। ਦਹਾਕਿਆਂ ਬਾਅਦ ਇਹ ਚੋਣ ਅੱਤਵਾਦ, ਵੱਖਵਾਦ, ਪੱਥਰਬਾਜ਼ੀ, ਹੜਤਾਲਾਂ ਅਤੇ ਸਰਹੱਦ ਪਾਰ ਅੱਤਵਾਦ ਦੇ ਡਰ ਤੋਂ ਬਿਨਾਂ ਕਰਵਾਈ ਜਾ ਰਹੀ ਹੈ, ਜੋ ਹੁਣ ਚੋਣ ਮੁੱਦੇ ਨਹੀਂ ਰਹੇ। ਵੈਸ਼ਨੋ ਦੇਵੀ ਤੇ ਅਮਰਨਾਥ ਤੀਰਥਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਹੁੰਦੀਆਂ ਰਹਿੰਦੀਆਂ ਸਨ, ਪਰ (ਸੁਰੱਖਿਆ) ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਜੰਮੂ-ਕਸ਼ਮੀਰ ਵਿੱਚ ਵਿਕਾਸ ਹੋ ਰਿਹਾ ਹੈ ਅਤੇ ਲੋਕਾਂ ਦਾ ਸਰਕਾਰ ’ਚ ਵਿਸ਼ਵਾਸ ਮਜ਼ਬੂਤ ​​ਹੋ ਰਿਹਾ ਹੈ।