ਜ਼ਹਿਰੀਲੀ ਸ਼ਰਾਬ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਦਿੱਲੀ ਪੁਲਿਸ ਨੇ ਦਿੱਲੀ ਦੇ ਦਵਾਰਕਾ ਤੋਂ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 31 ਦਸੰਬਰ : ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 80 ਜਣਿਆਂ ਦੀ ਮੌਤ ਹੋ ਗਈ ਸੀ, ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੇ ਦਵਾਰਕਾ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ ਹੈ | ਮੁਲਜ਼ਮ ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਬਣਾਉਣ ਦਾ ਮਾਸਟਰਮਾਈਂਡ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰਾਮਬਾਬੂ ਮਹਿਤੋ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ 7 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 80 ਜਣਿਆਂ ਦੀ ਮੌਤ ਤੋਂ ਬਾਅਦ ਮੁਲਜ਼ਮ ਦਿੱਲੀ ਆਇਆ ਸੀ। ਉਹ ਦਿੱਲੀ ਦੇ ਦਵਾਰਕਾ ਇਲਾਕੇ ਵਿੱਚ ਲੁਕਿਆ ਹੋਇਆ ਸੀ। ਕ੍ਰਾਈਮ ਬ੍ਰਾਂਚ ‘ਚ ਤਾਇਨਾਤ ਇੰਸਪੈਕਟਰ ਸੰਜੇ ਕੁਮਾਰ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਰਾਮਬਾਬੂ ਮਹਿਤੋ ਦਵਾਰਕਾ ਇਲਾਕੇ ‘ਚ ਲੁਕਿਆ ਹੋਇਆ ਹੈ। ਪੁਲਿਸ ਟੀਮ ਨੇ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।