ਮੇਰਠ 'ਚ ਕਲਿਯੁੱਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ

ਮੇਰਠ, 25 ਮਾਰਚ : ਉੱਤਰ ਪ੍ਰਦੇਸ਼ ਦੇ ਮੇਰਠ 'ਚ ਕਲਿਯੁੱਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉੱਤਰ ਪ੍ਰਦੇਸ਼ ਪੁਲਿਸ ਮੁਤਾਬਕ ਇਹ ਘਟਨਾ 22 ਮਾਰਚ ਦੀ ਹੈ। ਦੋਵਾਂ ਨੇ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਇੱਕ ਨਹਿਰ ਵਿੱਚ ਸੁੱਟ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਔਰਤ ਦਾ ਪ੍ਰੇਮੀ ਵੀ ਸਥਾਨਕ ਕੌਂਸਲਰ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਔਰਤ ਦੇ ਕੁਝ ਗੁਆਂਢੀ ਵੀ ਸ਼ਾਮਲ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਣੀਆਂ ਬਾਕੀ ਹਨ।’ ਪੁਲਿਸ ਸੁਪਰਡੈਂਟ (ਸਿਟੀ) ਪੀਯੂਸ਼ ਸਿੰਘ ਨੇ ਦੱਸਿਆ ਕਿ 22 ਮਾਰਚ ਨੂੰ ਦੋ ਸਕੇ ਭੈਣ-ਭਰਾ 10 ਸਾਲ ਦੇ ਲੜਕੇ ਅਤੇ 6 ਸਾਲ ਦੀ ਬੱਚੀ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਲਾਸ਼ਾਂ ਨੂੰ ਉਨ੍ਹਾਂ ਦੀ ਮਾਂ ਅਤੇ ਉਸ ਦੇ ਆਸ਼ਿਕ ਸਾਉਦ ਜੋ ਕਿ ਸਥਾਨਕ ਕੌਂਸਲਰ ਹੈ, ਨੇ ਆਪਣੇ ਗੁਆਂਢੀਆਂ ਦੀ ਮਦਦ ਨਾਲ ਨਹਿਰ ‘ਚ ਸੁੱਟ ਦਿੱਤਾ ਸੀ। ਜਦੋਂ ਬੱਚੇ ਲਾਪਤਾ ਹੋ ਗਏ, ਤਾਂ ਕੇਸ ਦਰਜ ਕੀਤਾ ਗਿਆ ਅਤੇ ਜਾਂਚ ਦੌਰਾਨ ਸਾਜ਼ਿਸ਼ ਦਾ ਖੁਲਾਸਾ ਹੋਇਆ। ਕਤਲ ਵਿੱਚ ਤਿੰਨ ਔਰਤਾਂ ਅਤੇ ਤਿੰਨ ਮਰਦ ਸ਼ਾਮਲ ਹਨ। ਕੁੜੀ ਨੂੰ ਉਸ ਦੇ ਆਪਣੇ ਘਰ ਵਿੱਚ ਅਤੇ ਮੁੰਡੇ ਨੂੰ ਗੁਆਂਢੀ ਦੇ ਘਰ ਵਿੱਚ ਮਾਰਿਆ ਗਿਆ ਸੀ। ਬੱਚਿਆਂ ਦੀਆਂ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਹੋਈਆਂ। ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।